ਦੂਜੇ ਦਿਨ ਵੀ ਕੋਰੋਨਾ ਤੋਂ ਰਾਹਤ : 9002 ਸੈਂਪਲਾਂ ’ਚੋਂ ਕੋਈ ਵੀ ਰਿਪੋਰਟ ਪਾਜ਼ੇਟਿਵ ਨਹੀਂ

Monday, Aug 30, 2021 - 01:14 PM (IST)

ਲੁਧਿਆਣਾ (ਸਹਿਗਲ) : ਕੋਰੋਨਾ ਜਾਂਚ ਲਈ ਭੇਜੇ 9002 ਸੈਂਪਲਾਂ ’ਚੋਂ ਕਿਸੇ ਦੀ ਵੀ ਰਿਪੋਰਟ ਪਾਜ਼ੇਟਿਵ ਨਾ ਆਉਣ ਨਾਲ ਸਿਹਤ ਵਿਭਾਗ ਨੇ ਸੁੱਖ ਦਾ ਸਾਹ ਲਿਆ ਹੈ। ਜ਼ਿਲ੍ਹਾ ਐਪੀਡੇਮਿਓਲਾਜਿਸਟ ਡਾ. ਰਮੇਸ਼ ਭਗਤ ਦੇ ਅਨੁਸਾਰ ਕੋਰੋਨਾ ਨੂੰ ਲੈ ਕੇ ਫਿਲਹਾਲ ਹਾਲਾਤ ਕਾਬੂ ਵਿਚ ਹਨ ਪਰ ਲੋਕਾਂ ਸਾਵਧਾਨ ਰਹਿਣਾ ਹੋਵੇਗਾ ਕਿਉਂਕਿ ਕਈ ਸੂਬਿਆਂ ’ਚ ਕੋਰੋਨਾ ਵਾਇਰਸ ਦੇ ਮਾਮਲੇ ਫਿਰ ਤੋਂ ਵਧ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ਦੇ ਹਸਪਤਾਲਾਂ ਵਿਚ ਕੋਰੋਨਾ ਦਾ ਕੋਈ ਵੀ ਸਥਾਨਕ ਮਰੀਜ਼ ਪਾਜ਼ੇਟਿਵ ਨਹੀਂ ਹੈ। ਜ਼ਿਲੇ ਦੇ 22 ਪਾਜ਼ੇਟਿਵ ਮਰੀਜ਼ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ। ਮਹਾਨਗਰ ’ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 87,461 ਹੋ ਚੁੱਕੀ ਹੈ, ਭਾਵੇਂਕਿ ਇਨ੍ਹਾਂ ’ਚੋਂ 85,342 ਮਰੀਜ਼ ਠੀਕ ਹੋ ਚੁੱਕੇ ਹਨ, ਜਦਕਿ 2097 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। 4 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਅੱਜ ਡਿਸਚਾਰਜ ਕਰ ਦਿੱਤਾ ਗਿਆ ਹੈ। ਜ਼ਿਲੇ ’ਚ ਕੋਈ ਵੀ ਮਰੀਜ਼ ਵੈਂਟੀਲੇਟਰ ’ਤੇ ਨਹੀਂ ਹੈ। ਸਿਰਫ 3 ਬਾਹਰੀ ਜ਼ਿਲਿਆਂ ਆਦਿ ਦੇ ਮਰੀਜ਼ ਹਸਪਤਾਲਾਂ ’ਚ ਜ਼ੇਰੇ ਇਲਾਜ ਹਨ।

ਇਹ ਵੀ ਪੜ੍ਹੋ : ਮੁੱਖ ਸਕੱਤਰ ਵਲੋਂ ਕੈਂਸਰ ਟਰਸ਼ਰੀ ਕੇਅਰ ਹਸਪਤਾਲ ਨੂੰ ਨਵੰਬਰ ਤੱਕ ਕਾਰਜਸ਼ੀਲ ਕਰਨ ਦੇ ਹੁਕਮ

8644 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ
 ਜ਼ਿਲ੍ਹੇ ’ਚ 8644 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ’ਚੋਂ 7809 ਸੈਂਪਲ ਸਿਹਤ ਵਿਭਾਗ ਵੱਲੋਂ ਜਦਕਿ 836 ਸੈਂਪਲ ਨਿੱਜੀ ਹਸਪਤਾਲਾਂ ਅਤੇ ਲੈਬਜ਼ ਦੇ ਜ਼ਰੀਏ ਲਏ ਗਏ ਹਨ। ਇਨ੍ਹਾਂ ਸੈਂਪਲ ਦੀ ਰਿਪੋਰਟ ਕੱਲ ਤੱਕ ਆ ਜਾਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਖ਼ਾਲਿਸਤਾਨ ਟਾਈਗਰ ਫੋਰਸ ਦੇ ਅਰਸ਼ਦੀਪ ਡਾਲਾ ਦਾ ਭਰਾ ਦਿੱਲੀ ਹਵਾਈਅੱਡੇ ਤੋਂ ਕਾਬੂ, ਸਰਹੱਦ ਪਾਰੋਂ ਮੰਗਵਾਏ ਸਨ ਹਥਿਆਰ 

ਮਰੀਜ਼ਾਂ ਦੇ ਠੀਕ ਹੋਣ ਦੀ ਦਰ 97.58 ਫੀਸਦੀ ਹੋਈ
ਸਿਹਤ ਅਧਿਕਾਰੀ ਅਨੁਸਾਰ ਕੋਰੋਨਾ ਦੇ ਮਰੀਜ਼ਾਂ ਦੀ ਠੀਕ ਹੋਣ ਦੀ ਦਰ ਭਾਵੇਂ 97.58 ਫੀਸਦੀ ਹੋ ਗਈ ਪਰ ਦੂਜੇ ਸੂਬਿਆਂ ’ਚ ਡੈਲਟਾ ਵੇਰੀਐਂਟ ਦੇ ਵਧ ਰਹੇ ਕਹਿਰ ਨੇ ਸਿਹਤ ਅਧਿਕਾਰੀਆਂ ਨੂੰ ਚਿੰਤਾ ’ਚ ਪਾਇਆ ਹੋਇਆ ਹੈ। ਉਦਾਰਹਣ ਦੇ ਤੌਰ ’ਤੇ ਕੇਰਲ ’ਚ ਲੋਕਾਂ ਨੇ ਵੈਕਸੀਨੇਸ਼ਨ ਕਰਵਾਈ ਹੋਈ ਪਰ ਇਸ ਦੇ ਬਾਵਜੂਦ ਡੈਲਟਾ ਵੇਰੀਐਂਟ ਦੇ ਮਰੀਜ਼ਾਂ ਦੀ ਗਿਣਤੀ ’ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਨਾਲ ਸਥਾਨਕ ਅਧਿਕਾਰੀਆਂ ਦੀਆਂ ਚਿੰਤਾਵਾਂ ਵਧੀਆਂ ਹੋਈਆਂ ਹਨ। ਜ਼ਿਲਾ ਐਪੀਡੇਮਿਓਲਾਜਿਸਟ ਡਾ. ਰਮੇਸ਼ ਭਗਤ ਨੇ ਕਿਹਾ ਕਿ ਕੇਰਲ ਵਰਗੇ ਸੂਬੇ ਵਿਚ ਦੋਬਾਰਾ ਮਾਮਲੇ ਵਧਣ ਨਾਲ ਚਿੰਤਾਵਾਂ ਵਧਣਾ ਲਾਜ਼ਮੀ ਹੈ ਕਿਉਂਕਿ ਉਥੇ ਜ਼ਿਆਦਾਤਰ ਲੋਕਾਂ ਨੇ ਵੈਕਸੀਨੇਸ਼ਨ ਕਰਵਾ ਰੱਖੀ ਹੈ। ਇਸ ਦੇ ਬਾਵਜੂਦ ਡੈਲਟਾ ਵੇਰੀਐਂਟ ਨੇ ਤਾਂਡਵ ਮਚਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਹ ਚਿੰਤਾ ਦੇ ਨਾਲ-ਨਾਲ ਸਰਵੇ ਦਾ ਵਿਸ਼ਾ ਵੀ ਹੈ ਕਿਉਂਕਿ ਕਈ ਸੂਬਿਅਾਂ ਵਿਚ ਕੋਰੋਨਾ ਦੀ ਦੂਜੀ ਲਹਿਰ ਸਮਾਪਤੀ ਵੱਲ ਜਾ ਰਹੀ ਹੈ ਅਤੇ ਸੰਭਾਵਿਤ ਤੀਜੀ ਲਹਿਰ ਨਾਲ ਨਜਿੱਠਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

203 ਲੋਕਾਂ ਨੇ ਕੋਰੋਨਾ ਤੋਂ ਬਚਾਅ ਲਈ ਕਰਵਾਇਆ ਟੀਕਾਕਰਨ
ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਦੇ ਚੇਅਰਮੈਨ ਪ੍ਰੇਮ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੋਵਿਡ-19 ਟੀਕਾਕਰਨ ਕੈਂਪ ਦਾ ਆਯੋਜਨ ਬਸੰਤ ਵਿਹਾਰ ਕਾਲੋਨੀ ਜਵੱਦੀ ਵਿਚ ਕੀਤਾ ਗਿਆ, ਜਿਸ ਵਿਚ 203 ਲੋਕਾਂ ਨੇ ਟੀਕਾਕਰਨ ਕਰਵਾਇਆ। ਇਲਾਕਾ ਨਿਵਾਸੀਆਂ ਨੇ ਬੀ. ਸੀ. ਐੱਮ. ਸਕੂਲ ਦੀ ਪ੍ਰਿੰਸੀਪਲ ਸ਼ਿਵਾਨੀ ਅਤੇ ਸਕੂਲ ਸਟਾਫ ਦੇ ਸਹਿਯੋਗ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

ਇਹ ਵੀ ਪੜ੍ਹੋ : ਸਰਹੱਦ ਪਾਰ : ਨਿਕਾਹ ਦੇ 13 ਦਿਨ ਬਾਅਦ ਹੀ ਗੋਲ਼ੀ ਮਾਰ ਕੇ ਕਤਲ ਕੀਤੀ ਲਾੜੀ 

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


Anuradha

Content Editor

Related News