ਸਰਹੱਦੀ ਖੇਤਰਾਂ ਦੇ ਪੀੜਤ ਪਰਿਵਾਰਾਂ ਲਈ ਭਿਜਵਾਈ 581ਵੇਂ ਟਰੱਕ ਦੀ ਰਾਹਤ ਸਮੱਗਰੀ

01/11/2021 5:57:37 PM

ਜਲੰਧਰ/ਜੰਮੂ ਕਸ਼ਮੀਰ (ਜੁਗਿੰਦਰ ਸੰਧੂ)— ਪਾਕਿਸਤਾਨ ਵੱਲੋਂ ਪਿਛਲੇ ਕਈ ਸਾਲਾਂ ਤੋਂ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਅਤੇ ਕੀਤੇ ਜਾ ਰਹੇ ਹਮਲਿਆਂ ਕਾਰਣ ਸਰਹੱਦੀ ਖੇਤਰਾਂ ’ਚ ਰਹਿਣ ਵਾਲੇ ਪੰਜਾਬ ਅਤੇ ਜੰਮੂ-ਕਸ਼ਮੀਰ ਨਾਲ ਸਬੰਧਤ ਵੱਖ-ਵੱਖ ਇਲਾਕਿਆਂ ਦੇ ਲੋਕਾਂ ਦਾ ਨਾ ਸਿਰਫ ਜੀਵਨ ਪ੍ਰਭਾਵਿਤ ਹੋਇਆ, ਸਗੋਂ ਉਨ੍ਹਾਂ ਦੇ ਚੁੱਲ੍ਹੇ ਬੁੱਝਣ ਦੀ ਨੌਬਤ ਵੀ ਆ ਗਈ। ਤ੍ਰਾਸਦੀ ਇਹ ਹੋਈ ਕਿ ਸਮੇਂ ਦੀਆਂ ਸਰਕਾਰਾਂ ਉਨ੍ਹਾਂ ਰੁਲ ਰਹੇ ਲੱਖਾਂ ਲੋਕਾਂ ਦਾ ਔਖੀ ਘੜੀ ਦੌਰਾਨ ਸਹਾਰਾ ਬਣਨ ’ਚ ਅਸਫਲ ਸਿੱਧ ਹੋਈਆਂ। ਇਨ੍ਹਾਂ ਪੀੜਤ ਸਰਹੱਦੀ ਪਰਿਵਾਰਾਂ ਦਾ ਦੁੱਖ-ਦਰਦ ਵੰਡਾਉਣ ਲਈ ‘ਪੰਜਾਬ ਕੇਸਰੀ’ ਪੱਤਰ ਸਮੂਹ ਵੱਲੋਂ 21 ਸਾਲ ਪਹਿਲਾਂ ਸ਼ੁਰੂ ਕੀਤੀ ਗਈ ਇਕ ਵਿਸ਼ੇਸ਼ ਰਾਹਤ ਮੁਹਿੰਮ ਨਿਰਵਿਘਨ ਰੂਪ ’ਚ ਜਾਰੀ ਹੈ।

ਇਹ ਵੀ ਪੜ੍ਹੋ :  ਅਫ਼ਸੋਸਜਨਕ ਖ਼ਬਰ: ਕਿਸਾਨੀ ਸੰਘਰਸ਼ ਦੌਰਾਨ ਮੁਕਤਸਰ ਦੇ ਕਿਸਾਨ ਦੀ ਹੋਈ ਮੌਤ

ਇਸ ਰਾਹਤ ਮੁਹਿੰਮ ਅਧੀਨ ਵੱਖ-ਵੱਖ ਇਲਾਕਿਆਂ ਦੇ ਪ੍ਰਭਾਵਿਤ ਪਰਿਵਾਰਾਂ ਦਰਮਿਆਨ 580 ਟਰੱਕਾਂ ਦੀ ਰਾਹਤ ਸਮੱਗਰੀ ਵੰਡੀ ਜਾ ਚੁੱਕੀ ਹੈ। ਇਸੇ ਸਿਲਸਿਲੇ ’ਚ ਬੀਤੇ ਦਿਨੀਂ 581ਵੇਂ ਟਰੱਕ ਦੀ ਰਾਹਤ ਸਮੱਗਰੀ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲੇ੍ਹ ਨਾਲ ਸਬੰਧਤ ਸਰਹੱਦੀ ਪਰਿਵਾਰਾਂ ਲਈ ਭਿਜਵਾਈ ਗਈ। ਇਸ ਵਾਰ ਦੀ ਰਾਹਤ ਸਮੱਗਰੀ ਦਾ ਯੋਗਦਾਨ ਦਾਲ ਬਾਜ਼ਾਰ ਮਰਚੈਂਟਸ ਐਸੋਸੀਏਸ਼ਨ (ਰਜਿ.) ਲੁਧਿਆਣਾ ਵਲੋਂ ਪ੍ਰਧਾਨ ਸ਼੍ਰੀ ਸੁਰੇਸ਼ ਧੀਰ ਰਾਜਾ ਅਤੇ ਕੁਲਦੀਪ ਕੁਮਾਰ ਜੈਨ ਦੇ ਵਿਸ਼ੇਸ਼ ਯਤਨਾਂ ਸਦਕਾ ਦਿੱਤਾ ਗਿਆ ਸੀ। ਸਮੱਗਰੀ ਭਿਜਵਾਉਣ ਦੇ ਇਸ ਪਵਿੱਤਰ ਕਾਰਜ ’ਚ ਐਸੋਸੀਏਸ਼ਨ ਦੇ ਸ਼੍ਰੀ ਬਜਰੰਗ ਲਾਲ ਅਗਰਵਾਲ, ਬਲਰਾਮ ਕ੍ਰਿਸ਼ਨ ਗਰਗ ਅਤੇ ਸਤਪਾਲ ਬਾਂਸਲ ਨੇ ਵੀ ਅਹਿਮ ਭੂਮਿਕਾ ਨਿਭਾਈ। ਐਸੋਸੀਏਸ਼ਨ ਵਲੋਂ ਪਹਿਲਾਂ ਵੀ ਕਈ ਵਾਰ ਜੰਮੂ-ਕਸ਼ਮੀਰ ਦੇ ਪੀੜਤ ਪਰਿਵਾਰਾਂ ਲਈ ਸਮੱਗਰੀ ਭਿਜਵਾਈ ਜਾ ਚੁੱਕੀ ਹੈ।

ਇਹ ਵੀ ਪੜ੍ਹੋ :  ਪੰਜਾਬ ਦੇ ਟ੍ਰੈਵਲ ਏਜੰਟਾਂ ਦਾ ਕਾਰਨਾਮਾ, ਫਰਜ਼ੀਵਾੜਾ ਕਰਕੇ ਵਿਦਿਆਰਥੀਆਂ ਨੂੰ ਇੰਝ ਭੇਜਿਆ ਵਿਦੇਸ਼

‘ਪੰਜਾਬ ਕੇਸਰੀ’ ਪੱਤਰ ਸਮੂਹ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਵਲੋਂ ਰਵਾਨਾ ਕੀਤੇ ਗਏ ਇਸ ਟਰੱਕ ਦੀ ਸਮੱਗਰੀ ’ਚ ਭਾਰੀ ਸਰਦੀ ਨੂੰ ਧਿਆਨ ’ਚ ਰੱਖਦਿਆਂ ਡਬਲ ਬੈੱਡ ਦੀਆਂ 360 ਰਜਾਈਆਂ ਸ਼ਾਮਲ ਕੀਤੀਆਂ ਗਈਆਂ ਸਨ। ਟਰੱਕ ਰਵਾਨਾ ਕਰਨ ਸਮੇਂ ਪੰਜਾਬ ਦੇ ਮੁੱਖ ਮੰਤਰੀ ਦੇ ਮੁੱਖ ਸਕੱਤਰ ਸੁਰੇਸ਼ ਕੁਮਾਰ, ਜਲੰਧਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਘਣਸ਼ਿਆਮ ਥੋਰੀ, ਜਲੰਧਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਐੱਸ. ਐੱਸ. ਪੀ. ਦਿਹਾਤੀ ਜਲੰਧਰ ਸੰਦੀਪ ਗਰਗ, ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਕਰੁਣੇਸ਼ ਸ਼ਰਮਾ, ਸਿਟੀਜ਼ਨ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਕੇ. ਕੇ. ਸ਼ਰਮਾ ਅਤੇ ਰਿਟਾਇਰਡ ਆਈ. ਜੀ. ਸ਼੍ਰੀ ਲੋਕਨਾਥ ਆਂਗਰਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ :  ਕੱਚੇ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ

shivani attri

This news is Content Editor shivani attri