ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਰਾਹਤ ਭਰੀ ਖ਼ਬਰ, ਸੂਬਾ ਸਰਕਾਰ ਨੇ ਸ਼ੁਰੂ ਕੀਤੀ ਵੱਡੀ ਸਕੀਮ

Thursday, Nov 13, 2025 - 11:15 AM (IST)

ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਰਾਹਤ ਭਰੀ ਖ਼ਬਰ, ਸੂਬਾ ਸਰਕਾਰ ਨੇ ਸ਼ੁਰੂ ਕੀਤੀ ਵੱਡੀ ਸਕੀਮ

ਮੋਹਾਲੀ (ਰਣਬੀਰ) : ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਜ਼ਿਲ੍ਹਾ ਖਜ਼ਾਨਾ ਦਫ਼ਤਰ ਮੋਹਾਲੀ ਵਿਖੇ 13 ਨਵੰਬਰ ਮਤਲਬ ਕਿ ਅੱਜ ਤੋਂ 15 ਨਵੰਬਰ ਤੱਕ ‘ਪੈਨਸ਼ਨਰ ਸੇਵਾ ਮੇਲਾ’ ਲਾਇਆ ਜਾਵੇਗਾ ਅਤੇ ਅੱਜ ਤੋਂ ਪੈਨਸ਼ਨ ਧਾਰਕਾਂ ਨੂੰ ਵੱਡੀਆਂ ਸਹੂਲਤਾਂ ਮਿਲਣ ਜਾ ਰਹੀਆਂ ਹਨ। ਇਸ ਪਹਿਲ ਕਦਮੀ ਦਾ ਮਕਸਦ ਜ਼ਿਲ੍ਹੇ ਦੇ ਸਮੂਹ ਪੈਨਸ਼ਨਰਾਂ ਨੂੰ ਜ਼ਰੂਰੀ ਈ-ਕੇ. ਵਾਈ. ਸੀ. ਪ੍ਰਕਿਰਿਆ ਸਬੰਧੀ ਸਹੂਲਤ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਨਵੇਂ ਲਾਂਚ ਕੀਤੇ ਗਏ 'ਪੈਨਸ਼ਨਰ ਸੇਵਾ ਪੋਰਟਲ' ’ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣ। ਇਸ ਸਬੰਧੀ ਰੇਣੁਕਾ ਕਟਿਆਲ ਜ਼ਿਲ੍ਹਾ ਖਜ਼ਾਨਾ ਅਫ਼ਸਰ ਮੋਹਾਲੀ ਨੇ ਦੱਸਿਆ ਕਿ ਸਰਕਾਰ ਵੱਲੋਂ 3 ਨਵੰਬਰ ਨੂੰ ਸਾਰੀਆਂ ਪੈਨਸ਼ਨ ਸਬੰਧੀ ਸੇਵਾਵਾਂ ਲਈ ਵਨ-ਸਟਾਪ ਡਿਜੀਟਲ ਪਲੇਟਫਾਰਮ ਲਾਂਚ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਸਰਪੰਚਾਂ-ਪੰਚਾਂ ਲਈ ਪਹਿਲੀ ਵਾਰ ਵੱਡੇ ਹੁਕਮ ਲਾਗੂ, ਸਰਕਾਰੀ ਮੁਲਾਜ਼ਮਾਂ ਵਾਂਗ ਹੁਣ...(ਵੀਡੀਓ)

ਪੈਨਸ਼ਨਰਾਂ ਲਈ ਪੋਰਟਲ ’ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਈ-ਕੇ. ਵਾਈ. ਸੀ. ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਸਹਿਜ ਡਿਜੀਟਲ ਪੈਨਸ਼ਨ ਸੇਵਾਵਾਂ ਦਾ ਅਨੁਭਵ ਕਰਨ ਲਈ ਮੇਲੇ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76ਮੋਹਾਲੀ ਵਿਖੇ ਪਹਿਲੀ ਮੰਜ਼ਿਲ ’ਤੇ ਸਥਿਤ ਕਮਰਾ ਨੰਬਰ-257 ਵਿਖੇ ਪਹੁੰਚਣ। ਇਸ ਪੋਰਟਲ ਰਾਹੀਂ ਸ਼ੁਰੂਆਤ ’ਚ ਪੈਨਸ਼ਨਰਾਂ ਨੂੰ 6 ਮੁੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਨ੍ਹਾਂ ਸੇਵਾਵਾਂ ’ਚ ‘ਜੀਵਨ ਪ੍ਰਮਾਣ’ ਮੋਬਾਇਲ ਐਪ ਰਾਹੀਂ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣਾ, ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ’ਚ ਤਬਦੀਲ ਕਰਨ ਲਈ ਅਰਜ਼ੀ ਦੇਣਾ, ਲੀਵ ਟ੍ਰੈਵਲ ਕੁਨਸੈਸ਼ਨ ਲੈਣ ਲਈ ਅਰਜ਼ੀ ਦੇਣਾ, ਪੈਨਸ਼ਨ ਸਬੰਧੀ ਸ਼ਿਕਾਇਤਾਂ ਦਰਜ ਕਰਨਾ ਅਤੇ ਪੈਨਸ਼ਨਰਾਂ ਦੇ ਨਿੱਜੀ ਵੇਰਵਿਆਂ ਨੂੰ ਅਪਡੇਟ/ਬਦਲਣਾ ਸ਼ਾਮਲ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸ਼ਰਾਬ ਦੇ ਰੇਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, ਮੈਰਿਜ ਪੈਲਸਾਂ 'ਚ ਹੁਣ...

ਪੈਨਸ਼ਨਰ ਇਸ ਪੋਰਟਲ ’ਤੇ ਉਪਲੱਬਧ ਆਧਾਰ ਪ੍ਰਮਾਣਿਕਤਾ ਸਹੂਲਤ ਰਾਹੀਂ ਈ- ਕੇ. ਵਾਈ. ਸੀ. ਨੂੰ ਪੂਰਾ ਕਰਕੇ ‘ਪੈਨਸ਼ਨਰ ਸੇਵਾ ਪੋਰਟਲ’ ’ਤੇ ਰਜਿਸਟਰ ਕਰ ਸਕਦੇ ਹਨ। ਇਕ ਵਾਰ ਰਜਿਸਟਰ ਹੋਣ ਤੋਂ ਬਾਅਦ ਉਹ ਆਪਣੇ ਮੋਬਾਇਲ ਫੋਨ, ਕੰਪਿਊਟਰ ਜਾਂ ਲੈਪਟਾਪ ਦੀ ਵਰਤੋਂ ਕਰਕੇ ਪੋਰਟਲ ’ਤੇ ਆਪਣੇ ਲਾਗਇਨ ਆਈ. ਡੀ. ਰਾਹੀਂ ਘਰ ਬੈਠੇ ਹੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਡਾਇਰੈਕਟੋਰੇਟ ਪੱਧਰ ’ਤੇ ਤਿੰਨ ਸਮਰਪਿਤ ਹੈਲਪਲਾਈਨ ਨੰਬਰ, 18001802148, 01722996385, ਅਤੇ 01722996386 ਜਾਰੀ ਕੀਤੇ ਗਏ ਹਨ ਅਤੇ ਇਹ ਸਾਰੇ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News