ਪੰਜਾਬ ''ਚ ਬੁਢਾਪਾ ਪੈਨਸ਼ਨ ਲੈਣ ਵਾਲਿਆਂ ਲਈ ਰਾਹਤ ਭਰੀ ਖ਼ਬਰ, ਲੱਖਾਂ ਬਜ਼ੁਰਗਾਂ ਨੂੰ ਮਿਲਿਆ ਲਾਭ
Monday, Jul 28, 2025 - 09:49 AM (IST)

ਚੰਡੀਗੜ੍ਹ/ਜਲੰਧਰ (ਅੰਕੁਰ,ਧਵਨ) : ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਜੂਨ 2025 ਤੱਕ 1347 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ 22.75 ਲੱਖ ਬਜ਼ੁਰਗ ਲਾਭਪਾਤਰੀਆਂ ਨੇ ਯੋਜਨਾ ਦਾ ਲਾਭ ਪ੍ਰਾਪਤ ਕੀਤਾ।
ਇਹ ਵੀ ਪੜ੍ਹੋ : ਪੰਜਾਬ 'ਚ 15, 16 ਤੇ 17 ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਚਾਲੂ ਵਿੱਤੀ ਸਾਲ ਲਈ ਰਾਜ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 4100 ਕਰੋੜ ਰੁਪਏ ਦਾ ਬਜਟ ਉਪਲੱਬਧ ਕਰਵਾਇਆ ਗਿਆ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਜ਼ੁਰਗਾਂ ਦੀ ਪੈਨਸ਼ਨ ਨਿਰਧਾਰਤ ਸਮੇਂ ਅਨੁਸਾਰ ਜਮ੍ਹਾਂ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਧੀਆਂ ਨੂੰ ਵੱਡੀ ਰਾਹਤ, 15 ਜ਼ਿਲ੍ਹਿਆਂ ਦੀਆਂ ਕੁੜੀਆਂ ਨੂੰ ਮਿਲੇਗਾ ਫ਼ਾਇਦਾ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ 2634 ਲਾਭਪਾਤਰੀਆਂ ਲਈ 13.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8