ਲੋਕਾਂ ਲਈ ਰਾਹਤ ਭਰੀ ਖ਼ਬਰ, ਭਲਕੇ ਤੋਂ ਚੱਲਣਗੀਆਂ ਸਰਕਾਰੀ ਬੱਸਾਂ

08/14/2022 9:37:04 PM

ਲੁਧਿਆਣਾ (ਸੰਨੀ)-ਸੂਬੇ ’ਚ ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਮੁੱਖ ਮੰਤਰੀ ਨਾਲ ਬੈਠਕ ਦਾ ਭਰੋਸਾ ਮਿਲਣ ਤੋਂ ਬਾਅਦ ਪੰਜਾਬ ਰੋਡਵੇਜ਼, ਪੀ. ਆਰ. ਟੀ. ਸੀ., ਪਨਬੱਸ ਕੰਟ੍ਰੈਕਟ ਵਰਕਰ ਯੂਨੀਅਨ ਨੇ 2 ਦਿਨ ਦੀ ਹੜਤਾਲ ਰੱਦ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਯੂਨੀਅਨ ਨੇ 3 ਦਿਨ ਦੀ ਹੜਤਾਲ ਦਾ ਐਲਾਨ ਕਰ ਕੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਸੀ। 15 ਅਗਸਤ ਤੋਂ ਕੰਟ੍ਰੈਕਟ ਮੁਲਾਜ਼ਮ ਕੰਮ ’ਤੇ ਪਰਤ ਆਉਣਗੇ। ਇਸ ਦੀ ਪੁਸ਼ਟੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਨੇ ਕੀਤੀ ਹੈ। ਹੜਤਾਲ ਦੇ ਪਹਿਲੇ ਦਿਨ ਐਤਵਾਰ ਨੂੰ ਹੀ ਯੂਨੀਅਨ ਦੇ ਨੇਤਾਵਾਂ ਨੂੰ ਮੁੱਖ ਮੰਤਰੀ ਆਫਿਸ ਰਾਹੀਂ ਸੁਨੇਹਾ ਮਿਲਿਆ, ਜਿਸ ਵਿਚ 18 ਅਗਸਤ ਨੂੂੰ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਬੈਠਕ ਕਰਵਾਉਣ ਦਾ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਯੂਨੀਅਨ ਨੇ ਹੜਤਾਲ ਵਾਪਸ ਲੈ ਲਈ ਹੈ।

ਇਹ ਖ਼ਬਰ ਵੀ ਪੜ੍ਹੋ : ‘ਆਪ’ ਸਰਕਾਰ ਭਲਕੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰੇਗੀ ਸਮਰਪਿਤ : ਜੌੜਾਮਾਜਰਾ

ਕੰਟ੍ਰੈਕਟ ਵਰਕਰ ਯੂਨੀਅਨ ਉਨ੍ਹਾਂ ਨੂੰ ਪੱਕਾ ਕਰਨ ਸਮੇਤ ਕਈ ਹੋਰ ਮੰਗਾਂ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਹੜਤਾਲ ਕਰ ਰਹੀ ਹੈ। ਇਸ ਦੇ ਨਾਲ ਹੀ ਯੂਨੀਅਨ ਨੇ 15 ਅਗਸਤ ਨੂੰ ਲੁਧਿਆਣਾ ਵਿਚ ਸੂਬਾ ਪੱਧਰੀ ਆਜ਼ਾਦੀ ਸਮਾਗਮ ’ਚ ਝੰਡਾ ਲਹਿਰਾਉਣ ਆ ਰਹੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਾਲੇ ਝੰਡੇ ਲੈ ਕੇ ਕਰਨ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਤੋਂ ਸਰਕਾਰੀ ਏਜੰਸੀਆਂ ਦੇ ਹੱਥ-ਪੈਰ ਫੁੱਲੇ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੇ ਦਖਲ ਤੋਂ ਬਾਅਦ ਯੂਨੀਅਨ ਨੇਤਾਵਾਂ ਨੂੰ ਮਨਾ ਲਿਆ ਹੈ ਅਤੇ ਉਨ੍ਹਾਂ ਦੀ 18 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਬੈਠਕ ਤੈਅ ਕੀਤੀ ਗਈ ਹੈ। ਯੂਨੀਅਨ ਵੱਲੋਂ ਮੁੱਖ ਮੰਤਰੀ ਦੇ ਨਾਲ ਬੈਠਕ ਤੋਂ ਬਾਅਦ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

ਇਹ ਖਬਰ ਵੀ ਪੜ੍ਹੋ : ਚੰਡੀਗੜ੍ਹ ਦੇ ਰਸਤੇ ’ਤੇ ਜਲੰਧਰ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਵਧਾਏਗੀ ਮੁਸੀਬਤ, ਸਿੱਧਾ ਘਰ ਪੁੱਜੇਗਾ ਚਲਾਨ


Manoj

Content Editor

Related News