ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ, ਅੱਜ ਹੋਣ ਵਾਲੇ 'ਰੇਲੇ ਰੋਕੋ ਅੰਦੋਲਨ' ਬਾਰੇ ਆਇਆ ਵੱਡਾ ਫ਼ੈਸਲਾ (ਵੀਡੀਓ)
Friday, Apr 17, 2026 - 11:07 AM (IST)
ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ ਹੈ। ਦਰਅਸਲ ਕਿਸਾਨਾਂ ਵਲੋਂ ਅੱਜ ਕੀਤੇ ਜਾਣ ਵਾਲੇ 'ਰੇਲ ਰੋਕੋ' ਅੰਦੋਲਨ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨ ਜੱਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਇਹ ਪ੍ਰਦਰਸ਼ਨ ਅਗਲੇ 3 ਦਿਨਾਂ ਲਈ ਟਾਲ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੇ ਅੱਜ 3 ਘੰਟਿਆਂ ਲਈ ਰੇਲਵੇ ਟਰੈਕਾਂ 'ਤੇ ਧਰਨੇ ਦੀ ਕਾਲ ਦਿੱਤੀ ਸੀ, ਜਿਸ ਕਾਰਨ ਰੇਲ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਸੀ ਪਰ ਹੁਣ ਇਸ ਪ੍ਰੋਗਰਾਮ ਨੂੰ ਅਸਥਾਈ ਤੌਰ 'ਤੇ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਅਨਾਜ ਮੰਡੀਆਂ 'ਚ ਕਣਕ ਦੀ ਖ਼ਰੀਦ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ, ਜਿਸ ਕਾਰਨ ਕਿਸਾਨ ਦੀ ਵੱਡੀ ਗਿਣਤੀ ਮੰਡੀਆਂ 'ਚ ਰੁੱਝੀ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਜਾਰੀ ਹੋਈ ADVISORY, ਦੁਪਹਿਰ 12 ਤੋਂ 3 ਵਜੇ ਤੱਕ ਨਾ ਨਿਕਲੋ ਬਾਹਰ
ਇਸ ਦੇ ਮੱਦੇਨਜ਼ਰ ਜੱਥੇਬੰਦੀਆਂ ਨੇ ਫ਼ੈਸਲਾ ਕੀਤਾ ਹੈ ਕਿ ਤਿੰਨ ਦਿਨਾਂ ਲਈ 'ਰੇਲ ਰੋਕੇ ਅੰਦੋਲਨ' ਮੁਲਤਵੀ ਕਰ ਦਿੱਤਾ ਜਾਵੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਰੀਆਂ ਜੱਥੇਬੰਦੀਆਂ ਨੇ ਮੀਟਿੰਗ ਤੋਂ ਬਾਅਦ ਫ਼ੈਸਲਾ ਲਿਆ ਹੈ ਕਿ ਸਰਕਾਰ ਨੂੰ 3 ਦਿਨਾਂ ਦਾ ਸਮਾਂ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੁੱਖ ਮੰਗ ਹੈ ਕਿ ਕੇਂਦਰ ਸਰਕਾਰ ਕਣਕ ਖ਼ਰੀਦ ਦੇ ਨਿਯਮਾਂ 'ਚ ਛੋਟ ਦੇਵੇ। ਉਨ੍ਹਾਂ ਨੇ ਸਾਰੇ ਕਿਸਾਨਾਂ ਨੂੰ 3 ਦਿਨਾਂ ਬਾਅਦ ਅੰਦੋਲਨ ਦੀ ਤਿਆਰੀ ਰੱਖਣ ਦੀ ਗੱਲ ਕਹੀ ਹੈ।
ਇਹ ਵੀ ਪੜ੍ਹੋ : ਪਾਵਰਕਾਮ ਵਲੋਂ ਇਨ੍ਹਾਂ ਪਰਿਵਾਰਾਂ ਨੂੰ ਵੱਡੀ ਰਾਹਤ, ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
ਉਨ੍ਹਾਂ ਕਿਹਾ ਕਿ ਜਿੱਥੇ-ਜਿੱਥੇ ਵੀ ਖ਼ਰੀਦ ਪ੍ਰਕਿਰਿਆ ਨੂੰ ਲੈ ਕੇ ਸਮੱਸਿਆ ਆਉਂਦੀ ਹੈ ਤਾਂ ਉੱਥੋਂ ਦੀਆਂ ਕਿਸਾਨ ਜੱਥੇਬੰਦੀਆਂ ਆਪਣੇ ਪੱਧਰ 'ਤੇ ਇਕੱਠੇ ਹੋ ਕੇ ਫ਼ੈਸਲੇ ਲੈ ਸਕਦੀਆਂ ਹਨ। ਦੱਸਣਯੋਗ ਹੈ ਕਿ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ 'ਚ 17 ਅਪ੍ਰੈਲ ਨੂੰ ਸੂਬਾ ਪੱਧਰੀ 'ਰੇਲ ਰੋਕੋ' ਅੰਦੋਲਨ ਦਾ ਐਲਾਨ ਕੀਤਾ ਗਿਆ ਸੀ। ਇਸ ਦੌਰਾਨ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਕਿਸਾਨਾਂ ਵਲੋਂ ਪ੍ਰਦਰਸ਼ਨ ਕੀਤਾ ਜਾਣਾ ਸੀ, ਜਿਸ ਨੂੰ ਹੁਣ 3 ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
