ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਧਰਨੇ ਬਾਰੇ ਆਈ ਰਾਹਤ ਭਰੀ ਖ਼ਬਰ, ਲੋਕਾਂ ਨੇ ਲਿਆ ਸੁੱਖ ਦਾ ਸਾਹ

12/09/2023 3:49:03 PM

ਲੁਧਿਆਣਾ (ਅਸ਼ੋਕ) : ਪੰਜਾਬ ਦੇ ਲਾਡੋਵਾਲ ਟੋਲ ਪਲਾਜ਼ਾ ਨੈਸ਼ਨਲ ਹਾਈਵੇਅ ਨੂੰ ਲੈ ਕੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ, ਜਿਸ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਦਰਅਸਲ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ਨੂੰ ਖੋਲ੍ਹ ਦਿੱਤਾ ਗਿਆ ਹੈ। ਪ੍ਰਧਾਨ ਵਰਿੰਦਰ ਮੋਮੀ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਗੱਲ ਨਹੀਂ ਸੁਣੀ ਤਾਂ ਦੁਬਾਰਾ ਦੋਵੇਂ ਪਾਸਿਓਂ ਰੋਡ ਜਾਮ ਕਰ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਨੂੰ ਭਲਕੇ ਮਿਲਣ ਜਾ ਰਿਹਾ ਵੱਡਾ ਤੋਹਫ਼ਾ, ਸ਼ੁਰੂ ਕੀਤੀ ਜਾਵੇਗੀ ਇਹ ਸਕੀਮ

ਦੱਸਣਯੋਗ ਹੈ ਕਿ ਲਾਡੋਵਾਲ ਟੋਲ ਪਲਾਜ਼ਾ ਨੈਸ਼ਨਲ-1 ਹਾਈਵੇਅ 'ਤੇ ਠੇਕਾ ਸੰਘਰਸ਼ ਕਮੇਟੀ ਵੱਲੋਂ ਲਾਏ ਗਏ ਧਰਨੇ ਕਾਰਨ ਭਾਰੀ 9 ਕਿਲੋਮੀਟਰ ਤੱਕ ਜਾਮ ਲੱਗ ਗਿਆ ਸੀ। ਡੀ. ਸੀ. ਪੀ. ਜਸਕਰਨ ਜੀਤ ਸਿੰਘ ਤੇਜਾ ਅਤੇ ਹੋਰ ਪ੍ਰਸ਼ਾਸਨ ਅਧਿਕਾਰੀ ਮੌਕੇ 'ਤੇ ਪੁੱਜੇ।

ਇਹ ਵੀ ਪੜ੍ਹੋ : ਵਿਆਹ ਵਾਲੇ ਘਰ ਕੰਮ ਕਰਨ ਗਈ ਔਰਤ ਨੂੰ ਪਿੱਟਬੁੱਲ ਕੁੱਤਿਆਂ ਨੇ ਵੱਢਿਆ, ਹਾਲਤ ਨਾਜ਼ੁਕ (ਵੀਡੀਓ)

ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ 2 ਦਿਨਾਂ 'ਚ ਦੱਸਿਆ ਜਾਵੇ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਜਾਂ ਨਹੀਂ ਅਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਹ ਫਿਰ ਰੋਡ ਜਾਮ ਕਰਨਗੇ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News