ਪੰਜਾਬ 'ਚ ਦਹਾਕਿਆਂ ਮਗਰੋਂ ਭੂਜਲ ਸੰਕਟ ਨੂੰ ਲੈ ਕੇ ਰਾਹਤ ਭਰੀ ਖ਼ਬਰ, ਕੇਂਦਰ ਦੀ ਰਿਪੋਰਟ ਨੇ ਜਗਾਈ ਨਵੀਂ ਉਮੀਦ

Tuesday, Sep 01, 2026 - 01:39 PM (IST)

ਪੰਜਾਬ 'ਚ ਦਹਾਕਿਆਂ ਮਗਰੋਂ ਭੂਜਲ ਸੰਕਟ ਨੂੰ ਲੈ ਕੇ ਰਾਹਤ ਭਰੀ ਖ਼ਬਰ, ਕੇਂਦਰ ਦੀ ਰਿਪੋਰਟ ਨੇ ਜਗਾਈ ਨਵੀਂ ਉਮੀਦ

ਚੰਡੀਗੜ੍ਹ : ਪੰਜਾਬ 'ਚ ਦਹਾਕਿਆਂ ਤੋਂ ਲਗਾਤਾਰ ਡਿੱਗ ਰਹੇ ਧਰਤੀ ਹੇਠਲੇ ਪਾਣੀ ਨੂੰ ਲੈ ਕੇ ਸੂਬਾ ਵਾਸੀਆਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਕੇਂਦਰੀ ਭੂਜਲ ਬੋਰਡ ਦੇ ਸਾਲ 2026 ਦੇ ਤਾਜ਼ਾ ਅੰਕੜਿਆਂ/ਮੁਲਾਂਕਣ ਅਨੁਸਾਰ ਪੰਜਾਬ 'ਚ ਦਹਾਕਿਆਂ ਬਾਅਦ ਪਹਿਲੀ ਵਾਰ ਜ਼ਮੀਨ ਹੇਠਲੇ ਪਾਣੀ ਦੇ ਪੱਧਰ 'ਚ ਸੁਧਾਰ ਦਰਜ ਕੀਤਾ ਗਿਆ ਹੈ। ਇਸ ਬਾਰੇ ਪੰਜਾਬ ਦੇ ਜਲ ਸਰੋਤ ਮੰਤਰੀ ਵਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਕੇਂਦਰ ਦੀ ਇਸ ਰਿਪੋਰਟ ਨੇ ਭੂਜਲ ਸੰਕਟ ਤੋਂ ਉੱਭਰਨ ਦੀ ਨਵੀਂ ਉਮੀਦ ਜਗਾਈ ਹੈ। ਉਨ੍ਹਾਂ ਦੱਸਿਆ ਕਿ ਜ਼ਮੀਨ ਹੇਠਲੇ ਪਾਣੀ ਦੀ ਵਰਤੋਂ ਦੀ ਦਰ ਸਾਲ 2022 ਦੇ 164 ਫ਼ੀਸਦੀ ਤੋਂ ਘੱਟ ਕੇ ਸਾਲ 2026 'ਚ 152.22 ਫ਼ੀਸਦੀ ਰਹਿ ਗਈ ਹੈ, ਜਦੋਂ ਕਿ ਅਤਿ-ਸ਼ੋਸ਼ਿਤ ਬਲਾਕਾਂ ਦੀ ਗਿਣਤੀ 117 ਤੋਂ ਘੱਟ ਕੇ 110 ਅਤੇ ਸੁਰੱਖਿਅਤ ਬਲਾਕਾਂ ਦੀ ਗਿਣਤੀ 17 ਤੋਂ ਵੱਧ ਕੇ 20 ਹੋ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 5 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਮੌਸਮ ਬਾਰੇ...

ਕੁੱਲ 153 ਮੁਲਾਂਕਣ ਕੀਤੇ ਗਏ ਬਲਾਕਾਂ ਵਿਚੋਂ 109 'ਚ ਸੁਧਾਰ ਦਰਜ ਕੀਤਾ ਗਿਆ ਹੈ। ਪੰਜਾਬ ਭਵਨ 'ਚ ਪ੍ਰੈੱਸ ਕਾਨਫ਼ਰੰਸ ਦੌਰਾਨ ਜਲ ਸਰੋਤ ਮੰਤਰੀ ਨੇ ਕਿਹਾ ਕਿ ਇਹ ਸੁਧਾਰ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਅਤੇ ਜ਼ਮੀਨ ਹੇਠਲੇ ਪਾਣੀ ਦੀ ਸੰਭਾਲ ਲਈ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਜ਼ਮੀਨ ਹੇਠਲੇ ਪਾਣੀ ਦੀ ਵਰਤੋਂ ਦੀ ਸਲਾਨਾ ਮਾਤਰਾ ਸਾਲ 2022 ਦੇ 28.02 ਬਿਲੀਅਨ ਕਿਊਬਿਕ ਮੀਟਰ ਤੋਂ ਘੱਟ ਕੇ 2026 'ਚ 26.32 ਬਿਲੀਅਨ ਕਿਊਬਿਕ ਮੀਟਰ ਰਹਿ ਗਈ ਹੈ।

ਇਹ ਵੀ ਪੜ੍ਹੋ : ਮੋਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਸਾਵਧਾਨ! ਨਵੀਂ ਟ੍ਰੈਫਿਕ ਐਡਵਾਈਜ਼ਰੀ ਜਾਰੀ, ਇਨ੍ਹਾਂ ਰਾਹਾਂ 'ਤੇ ਜਾਣ ਤੋਂ ਪਹਿਲਾਂ...

ਸਾਲ 2025 ਦੇ ਮੁਕਾਬਲੇ 14 ਬਲਾਕ ਬਿਹਤਰ ਸ਼੍ਰੇਣੀ ਵਿਚ ਆਏ ਹਨ, ਜਿਨ੍ਹਾਂ ਵਿਚੋਂ 4 ਬਲਾਕ ਸੁਰੱਖਿਅਤ ਸ਼੍ਰੇਣੀ ’ਚ ਪਹੁੰਚੇ ਹਨ। ਫ਼ਾਜ਼ਿਲਕਾ ਦਾ ਅਰਣੀਵਾਲਾ ਸ਼ੇਖ ਸੁਭਾਨਪੁਰ, ਫ਼ਿਰੋਜ਼ਪੁਰ ਦਾ ਮੱਖੂ, ਹੁਸ਼ਿਆਰਪੁਰ ਦਾ ਹਾਜੀਪੁਰ ਅਤੇ ਪਠਾਨਕੋਟ ਦਾ ਨਰੋਟ ਜੈਮਲ ਸਿੰਘ ਸੁਰੱਖਿਅਤ ਸ਼੍ਰੇਣੀ 'ਚ ਆਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News