ਜਗਤਾਰ ਸਿੰਘ ਹਵਾਰਾ ਨੂੰ ਚੰਡੀਗੜ੍ਹ ਅਦਾਲਤ ਤੋਂ ਰਾਹਤ, ਇਸ ਮਾਮਲੇ 'ਚ ਕੀਤਾ ਗਿਆ ਬਰੀ
Friday, Dec 01, 2023 - 04:12 PM (IST)
ਚੰਡੀਗੜ੍ਹ : ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ ਸਿੰਘ ਹਵਾਰਾ ਨੂੰ ਦੂਜੇ ਮਾਮਲੇ 'ਚ ਵੀ ਬਰੀ ਕਰ ਦਿੱਤਾ ਗਿਆ ਹੈ। ਪੁਲਸ ਇਸ ਮਾਮਲੇ ਸਬੰਧੀ ਕੋਈ ਵੀ ਪੁਖ਼ਤਾ ਸੂਬਤ ਪੇਸ਼ ਨਹੀਂ ਕਰ ਸਕੀ। ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਸਾਲ 2005 'ਚ ਸੈਕਟਰ-17 ਵਿਖੇ ਦੇਸ਼ ਖ਼ਿਲਾਫ਼ ਸਾਜ਼ਿਸ਼ ਰਚਣ, ਅਸਲਾ ਐਕਟ ਅਤੇ ਵਿਸਫੋਟਕ ਪਦਾਰਥ ਰੱਖਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਉਹ ਇਸ ਸਮੇਂ ਦਿੱਲੀ ਦੀ ਜੇਲ੍ਹ 'ਚ ਬੰਦ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਅਦਾਲਤ ਆਰ. ਡੀ. ਐਕਸ ਮਾਮਲੇ 'ਚ ਜਗਤਾਰ ਹਵਾਰਾ ਨੂੰ ਰਾਹਤ ਦਿੰਦੇ ਹੋਏ ਬਰੀ ਕਰ ਚੁੱਕੀ ਹੈ। ਉਸ ਸਮੇਂ ਵੀ ਚੰਡੀਗੜ੍ਹ ਪੁਲਸ ਆਰ. ਡੀ. ਐਕਸ ਮਾਮਲੇ 'ਚ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਅਦਾਲਤ 'ਚ ਸਬੂਤ ਪੇਸ਼ ਨਹੀਂ ਕਰ ਸਕੀ ਸੀ।
ਇਹ ਵੀ ਪੜ੍ਹੋ : ਪਨਬੱਸ, ਰੋਡਵੇਜ਼ ਤੇ PRTC ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ, ਹੁਣੇ-ਹੁਣੇ ਆਈ ਇਹ ਖ਼ਬਰ
2005 'ਚ ਗ੍ਰਿਫ਼ਤਾਰ ਹੋਏ ਸਨ ਦੋਵੇਂ ਦੋਸ਼ੀ
ਚੰਡੀਗੜ੍ਹ ਪੁਲਸ ਦੇ ਆਪਰੇਸ਼ਨ ਸੈੱਲ ਨੇ ਜਗਤਾਰ ਸਿੰਘ ਹਵਾਰਾ ਦੇ ਦੋਵੇਂ ਸਾਥੀ ਕਮਲਜੀਤ ਸਿੰਘ ਅਤੇ ਪਰਮਜੀਤ ਸਿੰਘ ਨੂੰ ਆਰ. ਡੀ. ਐੱਕਸ. ਸਮੇਤ ਸੈਕਟਰ-35 ਦੇ ਕਿਸਾਨ ਭਵਨ ਚੌਂਕ ਤੋਂ 2005 'ਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਚੰਡੀਗੜ੍ਹ ਦੇ ਸੈਕਟਰ-36 ਥਾਣੇ 'ਚ ਆਈ. ਪੀ. ਸੀ. ਦੀ ਧਾਰਾ 121, 121ਏ, 122, 153, 120ਬੀ, ਅਸਲਾ ਐਕਟ ਦੀ ਧਾਰਾ 25, 54, 59 ਅਤੇ ਵਿਸਫੋਟਕ ਪਦਾਰਥ ਐਕਟ 1908 ਦੀਆਂ ਧਾਰਾਵਾਂ 45 ਅਤੇ 6 ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਨ੍ਹਾਂ ਦੋਵਾਂ ਤੋਂ ਪੁੱਛਗਿੱਛ ਦੌਰਾਨ ਅੱਤਵਾਦੀ ਹਵਾਰਾ ਦਾ ਨਾਂ ਸਾਹਮਣੇ ਆਇਆ ਸੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8