ਪਾਣੀ ਘਟਣ ਨਾਲ ਲੀਹ ’ਤੇ ਆਉਣ ਲੱਗੀ ਜ਼ਿੰਦਗੀ, ਲਾਲਜੀਤ ਭੁੱਲਰ ਵਲੋਂ ਰਾਹਤ ਕਾਰਜ ਜਾਰੀ
Saturday, Jul 15, 2023 - 12:04 PM (IST)
ਹਰੀਕੇ ਪੱਤਣ (ਲਵਲੀ)- ਸਤਲੁਜ ਬਿਆਸ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਤੋਂ ਡਾਊਨ ਸਟਰੀਮ ਪਾਣੀ 2 ਲੱਖ 15 ਹਜ਼ਾਰ ਤੋਂ ਘੱਟ ਕੇ ਕੇਵਲ 41 ਹਜ਼ਾਰ ਕਿਊਸਿਕ ਰਹਿ ਗਿਆ, ਜਿਸ ਨਾਲ ਭਾਵੇਂ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਗਿਆ ਪਰ ਹੌਲੀ-ਹੌਲੀ ਜ਼ਿੰਦਗੀ ਲੀਹ ’ਤੇ ਆਉਣ ਲੱਗੀ। ਬਾਵਜੂਦ ਇਸਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਹੜ੍ਹ ਪੀੜਤਾਂ ਦੀ ਮਦਦ ਦਾ ਸਿਲਸਿਲਾ ਨਿਰੰਤਰ ਜਾਰੀ ਰੱਖਦਿਆਂ ਪਿੰਡ ਘੜੁੰਮ, ਕੁੱਤੀਵਾਲਾ, ਸਭਰਾ ਆਦਿ ਦੇ ਲੋਕਾਂ ਲਈ ਪਸ਼ੂ ਚਾਰਾ, ਫੀਡ, ਸਾਇਲੇਜ ਅਤੇ ਘਰੇਲੂ ਵਰਤੋਂ ਦਾ ਸਾਮਾਨ ਤਕਸੀਮ ਕੀਤਾ।
ਇਹ ਵੀ ਪੜ੍ਹੋ- ਤਰਨਤਾਰਨ 'ਚ ਪਾਣੀ ਦਾ ਪੱਧਰ ਘੱਟਣ ਨਾਲ ਹਾਲਾਤ ਕਾਬੂ ਹੇਠ, 241 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ
ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕੁਦਰਤੀ ਆਫਤ ਦੀ ਭੇਟ ਚੜ੍ਹ ਕੇ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਉਸ ਦੀ ਭਰਪਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਪੂਰਨ ਤੌਰ ’ਤੇ ਸੁਹਿਰਦ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਨਾਲ ਲੜਨ ਲਈ ਜਿੱਥੇ ਲੋਕਾਂ ਦੀ ਲੋੜ ਦਾ ਸਾਮਾਨ ਮੁਹੱਈਆ ਕਰਾਇਆ ਜਾ ਰਿਹਾ ਹੈ ਉੱਥੇ ਫਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਦੀ ਸਪੈਸ਼ਲ ਗਿਰਦਾਵਰੀ ਦੇ ਹੁਕਮ ਦਿੱਤੇ ਜਾ ਚੁੱਕੇ ਹਨ ਅਤੇ ਜਲਦੀ ਹੀ ਲੋਕਾਂ ਨੂੰ ਆਰਥਿਕ ਮੰਦਹਾਲੀ ’ਚੋਂ ਕੱਢਿਆ ਜਾਵੇਗਾ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਲਿਆਵੇਗੀ ਆਪਣਾ ਯੂਟਿਊਬ ਚੈਨਲ
ਇਸ ਮੌਕੇ ’ਤੇ ਚੇਅਰਮੈਨ ਦਿਲਬਾਗ ਸਿੰਘ, ਚੇਅਰਮੈਨ ਸੁਖਰਾਜ ਸਿੰਘ, ਗੁਰਪਿੰਦਰ ਸਿੰਘ ਉੱਪਲ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਗੁਰਬਿੰਦਰ ਸਿੰਘ ਕਾਲੇਕੇ, ਸਰਪੰਚ ਗੁਰਪ੍ਰੀਤ ਸਿੰਘ ਪੰਨਗੋਟਾ, ਰਾਜਬੀਰ ਸਿੰਘ ਆੜ੍ਹਤੀਆ ਐਸੋਸੀਏਸ਼ਨ ਪ੍ਰਧਾਨ ਪੱਟੀ, ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਥਾਣਾ ਵੇਰਕਾ ਦੀ ਲਾਪਤਾ ਹੋਈ 10 ਸਾਲਾ ਮਾਸੂਮ ਬੱਚੀ ਦੀ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8