ਪੈਟਰੋਲ-ਡੀਜ਼ਲ ਨੂੰ ਲੈ ਕੇ ਮਚੀ ਹਾਹਾਕਾਰ ਦਰਮਿਆਨ ਹੜਤਾਲ ਨੂੰ ਲੈ ਕੇ ਆਈ ਰਾਹਤ ਭਰੀ ਖ਼ਬਰ
Tuesday, Jan 02, 2024 - 06:43 PM (IST)
ਜਲੰਧਰ : ਪੈਟਰੋਲ ਡੀਜ਼ਲ ਨੂੰ ਲੈ ਕੇ ਲੋਕਾਂ ਵਿਚ ਮਚੀ ਹਾਹਾਕਾਰ ਦਰਮਿਆਨ ਟ੍ਰਾਂਸਪੋਰਟਰਾਂ ਦੀ ਹੜਤਾਲ ਨੂੰ ਲੈ ਕੇ ਰਾਹਤ ਭਰੀ ਖ਼ਬਰ ਆਈ ਹੈ। ਜਲੰਧਰ ਦੇ ਇੰਡੀਅਨ ਆਇਲ ਟਰਮੀਨਲ ਵਿਖੇ ਤੇਲ ਟੈਂਕਰ ਆਪਰੇਟਰਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਤੇਲ ਟੈਂਕਰ ਆਪਰੇਟਰਾਂ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨਾਲ ਮੀਟਿੰਗ ਤੋਂ ਬਾਅਦ ਇਹ ਫ਼ੈਸਲਾ ਲਿਆ ਹੈ।
ਇਹ ਵੀ ਪੜ੍ਹੋ : ਬੱਸ ਸੇਵਾ ਵੀ ਠੱਪ, ਘਰੋਂ ਨਿਕਲਣ ਤੋਂ ਪਹਿਲਾਂ ਹੋ ਜਾਓ ਸਾਵਧਾਨ
ਸਿਵਲ ਅਤੇ ਪੁਲਸ ਪ੍ਰਸ਼ਾਸਨ ਦੇ ਲਗਾਤਾਰ ਯਤਨਾਂ ਸਦਕਾ ਤੇਲ ਟੈਂਕਰ ਆਪ੍ਰੇਟਰਾਂ ਨੇ ਮੰਗਲਵਾਰ ਸ਼ਾਮ ਆਪਣੀ ਹੜਤਾਲ ਖ਼ਤਮ ਕਰ ਦਿੱਤੀ, ਜਿਸ ਸਦਕਾ ਜ਼ਿਲ੍ਹੇ ਵਿਚ ਪੈਟਰੋਲ-ਡੀਜ਼ਲ ਦੀ ਸਪਲਾਈ ਬਹਾਲ ਹੋ ਗਈ ਹੈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐੱਸ. ਐੱਸ. ਪੀ. ਮੁਖਵਿੰਦਰ ਸਿੰਘ ਭੁੱਲਰ, ਜੁਆਇੰਟ ਪੁਲਸ ਕਮਿਸ਼ਨਰ ਸੰਦੀਪ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸਿਵਲ ਅਤੇ ਪੁਲਸ ਅਧਿਕਾਰੀਆਂ ਨੇ ਸੁੱਚੀਪਿੰਡ ਸਥਿਤ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਡਿਪੂ ਵਿਖੇ ਹੜਤਾਲੀ ਆਪ੍ਰੇਟਰਾਂ ਨਾਲ ਕਈ ਮੀਟਿੰਗਾਂ ਕੀਤੀਆਂ।
ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਡ ਦਰਮਿਆਨ ਆਈ ਵੱਡੀ ਖ਼ਬਰ, ਮੌਸਮ ਵਿਭਾਗ ਦੀ ਭਵਿੱਖਬਾਣੀ ਵਧਾਏਗੀ ਚਿੰਤਾ
ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਅੱਗੇ ਉਠਾਇਆ ਜਾ ਰਿਹਾ ਹੈ ਅਤੇ ਜਲਦ ਤੋਂ ਜਲਦ ਢੁਕਵਾਂ ਹੱਲ ਕੀਤਾ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਨਿਯਮਿਤ ਕਰਨ ਲਈ ਬਹੁਤ ਚਿੰਤਤ ਹੈ। ਉਨ੍ਹਾਂ ਕਿਹਾ ਕਿ ਆਪ੍ਰੇਟਰ ਵੀ ਸਪਲਾਈ ਚੇਨ ਦਾ ਅਹਿਮ ਹਿੱਸਾ ਹਨ, ਜਿਨ੍ਹਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ। ਉਪਰੰਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐੱਸ.ਐੱਸ.ਪੀ. ਮੁਖਵਿੰਦਰ ਸਿੰਘ ਭੁੱਲਰ, ਸੰਯੁਕਤ ਪੁਲਿਸ ਕਮਿਸ਼ਨਰ ਸੰਦੀਪ ਕੁਮਾਰ ਸ਼ਰਮਾ ਨੇ ਹੜਤਾਲੀ ਆਪ੍ਰੇਟਰਾਂ ਤੋਂ ਮੰਗ ਪੱਤਰ ਵੀ ਲਿਆ।
ਇਹ ਵੀ ਪੜ੍ਹੋ : ਪਰਿਵਾਰ ਖ਼ਤਮ ਕਰਨ ਵਾਲੇ ਪੋਸਟਮਾਸਟਰ ਦਾ ਖ਼ੁਦਕੁਸ਼ੀ ਨੋਟ, 1 ਲੱਖ ਦਾ ਕਰਜ਼ਾ ਬਣਿਆ 25 ਲੱਖ, ਹੁਣ ਬਸ ਹੋ ਗਈ...
ਦੱਸਣਯੋਗ ਹੈ ਕਿ ਟਰੱਕ ਡਰਾਈਵਰਾਂ ਵੱਲੋਂ ਨਵੇਂ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਹੜਤਾਲ ਕਾਰਨ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਪੈਟਰੋਲ ਪੰਪਾਂ ’ਤੇ ਭਾਰੀ ਭੀੜ ਨਜ਼ਰ ਆ ਰਹੀ ਹੈ। ਦਰਅਸਲ ਲੋਕਾਂ ਵਿਚ ਇਹ ਗੱਲ ਫੈਲ ਗਈ ਹੈ ਕਿ ਹੜਤਾਲ ਕਾਰਨ ਪੈਟਰੋਲ ਪੰਪਾਂ ’ਤੇ ਤੇਲ ਮੁੱਕ ਰਿਹਾ ਹੈ। ਇਸ ਲਈ ਲੋਕ ਵਾਹਨਾਂ ’ਤੇ ਤੇਲ ਪੁਆਉਣ ਲਈ ਲੰਮੀਆਂ ਕਤਾਰਾਂ ’ਚ ਲੱਗੇ ਹੋਏ ਹਨ। ਪੰਜਾਬ ’ਚ ਬੱਸ ਸੇਵਾ ’ਤੇ ਵੀ ਅਸਰ ਪੈ ਗਿਆ ਹੈ। ਹਿਮਾਚਲ ਦੇ ਕਾਂਗੜਾ ਵਿਚ ਬੱਸ ਸੇਵਾਵਾਂ, ਵਸਤਾਂ ਦੀ ਸਪਲਾਈ ਅਤੇ ਸਕੂਲ ਬੱਸ ਸੇਵਾ ਪ੍ਰਭਾਵਿਤ ਹੋਈ। ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਗੁਰਦਾਸਪੁਰ, ਬਠਿੰਡਾ ਅਤੇ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿਚ ਵੀ ਪੈਟਰੋਲ ਪੰਪਾਂ ’ਤੇ ਲੰਮੀਆਂ ਕਤਾਰਾਂ ਲੱਗਣ ਦੀਆਂ ਰਿਪੋਰਟਾਂ ਹਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8