ਭਿਆਨਕ ਗਰਮੀ ਦੌਰਾਨ ਲੋਕਾਂ ਲਈ ਰਾਹਤ ਭਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ

06/12/2024 10:43:34 AM

ਚੰਡੀਗੜ੍ਹ (ਪਾਲ) : 2 ਦਿਨਾਂ ਤੋਂ ਸ਼ਹਿਰ ਦੇ ਤਾਪਮਾਨ ’ਚ ਇਕ ਵਾਰ ਫਿਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਤਾਪਮਾਨ ਹੋਰ ਵਧੇਗਾ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 43.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 5 ਡਿਗਰੀ ਵੱਧ ਸੀ। ਇਸ ਦੇ ਨਾਲ ਹੀ ਹਵਾਈ ਅੱਡੇ 'ਤੇ ਵੱਧ ਤੋਂ ਵੱਧ ਤਾਪਮਾਨ 44.6 ਡਿਗਰੀ ਦਰਜ ਕੀਤਾ ਗਿਆ। ਪੰਜ ਸਾਲਾਂ 'ਚ ਇਹ ਦੂਜੀ ਵਾਰ ਹੈ ਜਦੋਂ ਜੂਨ ਮਹੀਨੇ 'ਚ ਤਾਪਮਾਨ ਇੰਨਾ ਵੱਧ ਗਿਆ ਹੈ।

ਇਹ ਵੀ ਪੜ੍ਹੋ : IT ਕਾਂਸਟੇਬਲਾਂ ਦੀ ਭਰਤੀ ਨਾਲ ਜੁੜੀ ਅਹਿਮ ਖ਼ਬਰ, ਚੋਣ ਜ਼ਾਬਤੇ ਕਾਰਨ ਮੁਲਤਵੀ ਹੋ ਗਿਆ ਸੀ ਟੈਸਟ

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਏ. ਕੇ. ਸਿੰਘ ਦਾ ਕਹਿਣਾ ਹੈ ਕਿ ਹਾਲੇ ਮੌਸਮ ਖ਼ੁਸ਼ਕ ਹੈ ਤੇ ਅਸਮਾਨ ਸਾਫ਼ ਹੈ। ਧੁੱਪ ਸਿੱਧੀ ਆ ਰਹੀ ਹੈ, ਜਿਸ ਕਾਰਨ ਤਾਪਮਾਨ ਵੱਧ ਰਿਹਾ ਹੈ। ਇਸ ਦੇ ਮੱਦੇਨਜ਼ਰ ਵਿਭਾਗ ਨੇ ਤਿੰਨ ਦਿਨਾਂ ਲਈ ਆਰੈਂਜ ਅਲਰਟ ਜਾਰੀ ਕੀਤਾ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਲੂ ਦੇ ਹਾਲਾਤ ਬਣੇ ਹੋਏ ਹਨ। ਉਨ੍ਹਾਂ ਦੱਸਿਆ ਕਿ 14 ਤੇ 15 ਜੂਨ ਨੂੰ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਇਹ ਪੱਛਮੀ ਗੜਬੜੀ ਇੰਨੀ ਕਮਜ਼ੋਰ ਹੈ ਕਿ ਜੇਕਰ ਮੀਂਹ ਪੈਂਦਾ ਹੈ ਤਾਂ ਸ਼ਹਿਰ ਦੇ ਕੁੱਝ ਹਿੱਸਿਆਂ ’ਚ ਹੀ ਪਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਗਰਮੀ ਦੇ ਕਹਿਰ ਨੇ ਲਈਆਂ 2 ਹੋਰ ਜਾਨਾਂ, ਆਉਣ ਵਾਲੇ ਦਿਨਾਂ ਲਈ Alert ਜਾਰੀ

ਮੰਗਲਵਾਰ ਰਾਤ ਦਾ ਘੱਟੋ-ਘੱਟ ਤਾਪਮਾਨ 25.4 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਵੱਧ ਹੈ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਤੱਕ ਪਹੁੰਚ ਗਿਆ। ਪਿਛਲੇ ਅੰਕੜੇ ਦੇਖੀਏ ਤਾਂ ਜੂਨ ਮਹੀਨੇ ਦਾ ਔਸਤਨ ਵੱਧ ਤੋਂ ਵੱਧ ਤਾਪਮਾਨ 40 ਤੋਂ 42 ਡਿਗਰੀ ਤੱਕਚ ਰਹਿੰਦਾ ਹੈ। ਇਸ ਤੋਂ ਪਹਿਲਾਂ ਜੂਨ 2022 ’ਚ ਵੱਧ ਤੋਂ ਵੱਧ ਤਾਪਮਾਨ 44.5 ਡਿਗਰੀ ਰਿਕਾਰਡ ਹੋਇਆ ਸੀ। ਇਸ ਤੋਂ ਬਾਅਦ ਪਹਿਲੀ ਵਾਰ ਹੈ ਕਿ ਜੂਨ ਇੰਨਾ ਗਰਮ ਰਿਕਾਰਡ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News