ਅੱਤ ਦੀ ਗਰਮੀ ਵਿਚਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ, ਮੌਸਮ ਵਿਭਾਗ ਨੇ ਸਾਂਝੀ ਕੀਤੀ ਵਿਸ਼ੇਸ਼ ਜਾਣਕਾਰੀ

Thursday, May 30, 2024 - 07:08 PM (IST)

ਅੱਤ ਦੀ ਗਰਮੀ ਵਿਚਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ, ਮੌਸਮ ਵਿਭਾਗ ਨੇ ਸਾਂਝੀ ਕੀਤੀ ਵਿਸ਼ੇਸ਼ ਜਾਣਕਾਰੀ

ਚੰਡੀਗੜ੍ਹ : ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਆਪਣੇ ਸਾਰੇ ਰਿਕਾਰਡ ਤੋੜ ਰਹੀ ਹੈ। ਆਲਮ ਇਹ ਹੈ ਕਿ ਦੇਸ਼ ਦੇ ਕਈ ਹਿੱਸਿਆਂ ਵਿਚ ਤਾਪਮਾਨ 50 ਡਿਗਰੀ ਨੂੰ ਵੀ ਪਾਰ ਕਰ ਚੁੱਕਾ ਹੈ। ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਮੌਸਮ ਵਿਭਾਗ ਨੇ ਕੁਝ ਰਾਹਤ ਦੀ ਖ਼ਬਰ ਜ਼ਰੂਰ ਦਿੱਤੀ ਹੈ। ਭਾਰਤ ਦੇ ਮੌਸਮ ਵਿਭਾਗ ਦੇ ਸੂਤਰਾਂ ਅਨੁਸਾਰ ਅਗਲੇ 3-4 ਦਿਨਾਂ ਵਿਚ ਜੰਮੂ-ਕਸ਼ਮੀਰ ਵਿਚ ਹਲਕੀ ਪੱਛਮੀ ਗੜਬੜੀ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ ਵਿਚ ਗਿਰਾਵਟ ਆਵੇਗੀ ਅਤੇ ਕਹਿਰ ਦੀ ਗਰਮੀ ਤੋਂ ਕੁਝ ਕੁ ਰਾਹਤ ਜ਼ਰੂਰ ਮਿਲੇਗੀ। ਇਸ ਕਾਰਨ ਖਾਸ ਤੌਰ 'ਤੇ ਉੱਤਰੀ ਭਾਰਤ ਦੇ ਸੂਬਿਆਂ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ 'ਚ ਮੌਸਮ ਠੰਡਾ ਰਹੇਗਾ। 

ਇਹ ਵੀ ਪੜ੍ਹੋ : ਪਿੰਡ ਢਿੱਲਵਾਂ ਵਿਖੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਸੂਤਰਾਂ ਮੁਤਾਬਕ ਦਿੱਲੀ-ਐੱਨ. ਸੀ. ਆਰ. ਤੋਂ ਇਲਾਵਾ ਕਈ ਸੂਬਿਆਂ ਵਿਚ ਤਾਪਮਾਨ 50 ਡਿਗਰੀ ਸੈਲਸੀਅਸ ਤੱਕ ਚਲਾ ਗਿਆ ਹੈ। ਹਾਲਾਂਕਿ ਹੁਣ ਕੁਝ ਦਿਨਾਂ ਤੱਕ ਤਾਪਮਾਨ ਇਸ ਤੋਂ ਅੱਗੇ ਵਧਣ ਦੀ ਸੰਭਾਵਨਾ ਘੱਟ ਹੈ। ਮਾਨਸੂਨ ਦੇ ਆਉਣ ਤੋਂ ਪਹਿਲਾਂ ਪੱਛਮੀ ਗੜਬੜੀ ਅਤੇ ਧੂੜ ਭਰੀ ਹਨੇਰੀ ਕਾਰਨ ਤਾਪਮਾਨ ਵਿਚ ਗਿਰਾਵਟ ਆਵੇਗੀ। ਹਾਲਾਂਕਿ ਇਹ ਗਿਰਾਵਟ ਜ਼ਿਆਦਾ ਨਹੀਂ ਹੋਵੇਗੀ। ਤਾਪਮਾਨ 42-43 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ ਪਰ ਅੱਤ ਦੀ ਗਰਮੀ ਤੋਂ ਰਾਹਤ ਮਿਲੇਗੀ। ਇਸ ਤੋਂ ਬਾਅਦ ਵੈਸਟਰਨ ਡਿਸਟਰਬੈਂਸ ਦੇ ਜਾਣ ਤੋਂ ਬਾਅਦ ਤਾਪਮਾਨ ਇਕ ਵਾਰ ਫਿਰ ਵਧੇਗਾ।

ਇਹ ਵੀ ਪੜ੍ਹੋ : ਫਰੀ ਬਿਜਲੀ ਦੇਣ ਦੇ ਬਾਵਜੂਦ ਪੀ. ਐੱਸ. ਪੀ. ਸੀ. ਐੱਲ. ਵੱਡੇ ਮੁਨਾਫੇ 'ਚ, ਕੇਜਰੀਵਾਲ ਨੇ ਸਾਂਝੀ ਕੀਤੀ ਪੋਸਟ

ਕੇਰਲ ਪੁੱਜਾ ਮਾਨਸੂਨ

ਮੌਸਮ ਵਿਭਾਗ ਨੇ ਕਿਹਾ ਹੈ ਕਿ ਦੱਖਣ-ਪੱਛਮੀ ਮਾਨਸੂਨ ਕੇਰਲ ’ਚ ਪਹੁੰਚ ਗਿਆ ਹੈ ਤੇ ਇਹ ਉੱਤਰ-ਪੂਰਬੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵੱਲ ਵੱਧ ਗਿਆ ਹੈ। ਮੌਸਮ ਵਿਭਾਗ ਵੱਲੋਂ ਕੀਤੀ ਭਵਿੱਖਬਾਣੀ ਤੋਂ ਇੱਕ ਦਿਨ ਪਹਿਲਾਂ ਮਾਨਸੂਨ ਭਾਰਤ ਪੁੱਜਿਆ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਐਤਵਾਰ ਨੂੰ ਪੱਛਮੀ ਬੰਗਾਲ ਅਤੇ ਬੰਗਲਾਦੇਸ਼ ਵਿਚ ਆਏ ਚੱਕਰਵਾਤ ਨੇ ਮਾਨਸੂਨ ਦੀ ਰਫ਼ਤਾਰ ਤੇਜ਼ ਕਰ ਦਿੱਤੀ ਤੇ ਇਹ ਤੈਅ ਸਮੇਂ ਤੋਂ ਪਹਿਲਾਂ ਭਾਰਤ ਪੁੱਜ ਗਿਆ। ਖਾਸ ਗੱਲ ਇਹ ਹੈ ਕਿ ਇਸ ਵਾਰ ਮੌਸਮ ਦਾ ਵਿਰਲਾ ਨਜ਼ਾਰਾ ਵੀ ਦੇਖਣ ਨੂੰ ਮਿਲ ਸਕਦਾ ਹੈ, ਕਿਉਂਕਿ ਕਿਹਾ ਜਾ ਰਿਹਾ ਹੈ ਕਿ ਮਾਨਸੂਨ ਕੇਰਲ ਅਤੇ ਕੁਝ ਉੱਤਰ-ਪੂਰਬੀ ਸੂਬਿਆਂ 'ਚ ਨਾਲ-ਨਾਲ ਦਾਖਲ ਹੋਣ ਵਾਲਾ ਹੈ। ਭਾਰਤੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਤਰ ਪੱਛਮੀ ਭਾਰਤ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਪੰਜਾਬ ਅਤੇ ਹਰਿਆਣਾ ਵਿਚ ਮਾਨਸੂਨ 30 ਜੂਨ ਨੂੰ ਐਂਟਰ ਹੋ ਸਕਦਾ ਹੈ। 

ਇਹ ਵੀ ਪੜ੍ਹੋ : ਧੀ ਨੂੰ ਕੈਨੇਡਾ ਦੀ ਫਲਾਈਟ 'ਚ ਬਿਠਾਉਣ ਲਈ ਦਿੱਲੀ ਪਹੁੰਚਿਆ ਪਰਿਵਾਰ, ਜਦੋਂ ਏਅਰਪੋਰਟ ਆਏ ਤਾਂ ਉੱਡੇ ਹੋਸ਼

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News