ਸੰਗਰੂਰ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ, ਇੰਟਰਨੈੱਟ ਸੇਵਾਵਾਂ ਮੁੜ ਹੋਈਆਂ ਬਹਾਲ (ਵੀਡੀਓ)
Tuesday, Feb 27, 2024 - 05:21 PM (IST)
ਸੰਗਰੂਰ : ਕਿਸਾਨ ਅੰਦੋਲਨ ਦੇ ਦਰਮਿਆਨ ਸੰਗਰੂਰ ਦੇ ਖਨੌਰੀ ਬਾਰਡਰ ਦੇ ਨਾਲ ਲੱਗਦੇ ਇਲਾਕਿਆਂ 'ਚ ਇੰਟਰਨੈੱਟ ਸੇਵਾਵਾਂ ਨੂੰ ਬਹਾਲ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਇਲਾਕਾ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ।
ਇਹ ਵੀ ਪੜ੍ਹੋ : ਖਨੌਰੀ ਬਾਰਡਰ ਤੋਂ ਮੰਦਭਾਗੀ ਖ਼ਬਰ : ਧਰਨੇ 'ਤੇ ਬੈਠੇ ਇਕ ਹੋਰ ਕਿਸਾਨ ਦੀ ਮੌਤ (ਵੀਡੀਓ)
ਸੁਨਾਮ, ਲਹਿਰਗਾਗਾ, ਛਾਜਲੀ, ਖਨੌਰੀ ਅਤੇ ਪਾਤੜਾਂ ਖੇਤਰਾਂ 'ਚ ਕਿਸਾਨੀ ਅੰਦੋਲਨ ਕਾਰਨ ਇੰਟਰਨੈੱਟ ਸੇਵਾ ਬੰਦ ਕੀਤੀ ਗਈ ਸੀ, ਜਿਸ ਨੂੰ ਮੁੜ ਬਹਾਲ ਕਰ ਦਿੱਤਾ ਗਿਆ ਹੈ। ਇੱਥੇ 12 ਫਰਵਰੀ ਦੀ ਰਾਤ ਤੋਂ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਗਈਆਂ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਗਰਜ ਤੇ ਬਿਜਲੀ ਸਣੇ ਮੀਂਹ ਪੈਣ ਦੀ ਚਿਤਾਵਨੀ, ਕਈ ਜ਼ਿਲ੍ਹਿਆਂ 'ਚ ਯੈਲੋ Alert ਜਾਰੀ
ਦੱਸਣਯੋਗ ਹੈ ਕਿ ਇੰਟਰਨੈੱਟ ਬੰਦ ਹੋਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਲੋਕਾਂ ਨੇ ਸਰਕਾਰੀ ਨੂੰ ਇੰਟਰਨੈੱਟ ਬਹਾਲ ਕਰਨ ਦੀ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਇੱਥੇ ਇੰਟਰਨੈੱਟ ਸੇਵਾਵਾਂ ਨੂੰ ਮੁੜ ਬਹਾਲ ਕਰ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਦੇ ਕੰਮਕਾਜ 'ਤੇ ਅਸਰ ਨਾ ਪਵੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8