ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਲੰਗਾਹ ਖਿਲਾਫ ਜੁੜੀ ਇਕ ਹੋਰ ਧਾਰਾ

10/06/2017 2:54:02 PM

ਗੁਰਦਾਸਪੁਰ (ਦੀਪਕ, ਵਿਨੋਦ) - ਰੇਪ ਕੇਸ 'ਚ ਗ੍ਰਿਫਤਾਰ ਹੋਏ ਸੁੱਚਾ ਸਿੰਘ ਲੰਗਾਹ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਸਿੱਖ ਸੰਗਠਨਾਂ ਨੇ ਉਨ੍ਹਾਂ ਦਾ ਬਾਈਕਾਟ ਕਰਨਾ ਸ਼ੁਰੂ ਕਰ ਦਿੱਤਾ ਹੈ। ਲੰਗਾਹ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਧਾਰਾ 295ਏ ਹੋਰ ਜੋੜ ਦਿੱਤੀ ਗਈ ਹੈ। 
ਇਹ ਕੇਸ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਦੀ ਅਗਵਾਈ 'ਚ ਐੱਸ. ਐੱਸ. ਪੀ. ਗੁਰਦਾਸਪੁਰ ਹਰਚਰਨ ਸਿੰਘ ਭੁੱਲਰ ਨੂੰ ਮਿਲੇ ਇਕ ਵਫਦ ਵੱਲੋਂ ਲੰਗਾਹ ਖਿਲਾਫ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ। 
ਇਸ ਸ਼ਿਕਾਇਤ 'ਚ ਉਸ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਮਿਤੀ ਮੈਂਬਰ ਹੁੰਦੇ ਹੋਏ ਲੰਗਾਹ ਦੀ ਅਸ਼ਲੀਲ ਵੀਡੀਓ ਵਾਈਰਲ ਹੋਣ ਕਾਰਨ ਉਸ ਦੇ ਮਨ ਨੂੰ ਠੇਸ ਪਹੁੰਚੀ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਨਾਲ ਸਿੱਖ ਰਹਿਤ ਮਰਿਆਦਾ ਦੀ ਇਕ ਕਾਪੀ ਵੀ ਪੇਸ਼ ਕੀਤੀ ਸੀ ਜਿਸ ਨਾਲ ਇਹ ਸਾਬਤ ਕੀਤਾ ਗਿਆ ਕਿ ਸੁੱਚਾ ਸਿੰਘ ਲੰਗਾਹ ਨੇ ਅੰਮ੍ਰਿਧਾਰੀ ਹੁੰਦੇ ਹੋਏ ਮਰਿਆਦਾ ਦੀ ਉਲੰਘਣਾ ਕੀਤੀ ਹੈ।