ਅੰਮ੍ਰਿਤਸਰ 'ਚ ਬੇਅਦਬੀ, ਕੂੜੇ ਦੇ ਢੇਰ 'ਚੋਂ ਮਿਲੀ ਧਾਰਮਿਕ ਸਮੱਗਰੀ ਤੇ ਤਸਵੀਰਾਂ, ਨੌਜਵਾਨਾਂ ਵਲੋਂ ਹੰਗਾਮਾ

06/09/2023 6:41:18 PM

ਅੰਮ੍ਰਿਤਸਰ- ਅੰਮ੍ਰਿਤਸਰ ਦੇ ਛੇਹਰਟਾ ਸ਼ਹਿਰ ਤੋਂ ਬੇਅਦਬੀ ਦੀ ਘਟਨਾ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਵੱਖ-ਵੱਖ ਧਰਮਾਂ ਦੀਆਂ ਧਾਰਮਿਕ ਤਸਵੀਰਾਂ ਦੀ ਬੇਅਦਬੀ ਕਰਕੇ ਇਕ ਕੂੜੇ ਦੇ ਢੇਰ 'ਚ ਸੁੱਟੀਆਂ ਹੋਈਆਂ ਮਿਲੀਆਂ। ਇਸ ਘਟਨਾ ਦੀ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ- ਪਰਿਵਾਰਿਕ ਕਲੇਸ਼ ਨੇ ਲਈ ਮਾਸੂਮ ਧੀ ਦੀ ਜਾਨ, 2 ਸਾਲ ਪਹਿਲਾਂ ਇਲਾਜ ਦੁੱਖੋਂ ਜਹਾਨੋਂ ਤੁਰ ਗਿਆ ਸੀ ਪੁੱਤ

ਜਾਣਕਾਰੀ ਮੁਤਾਬਕ ਬੀਤੀ ਰਾਤ ਨੂੰ ਕੁਝ ਨੌਜਵਾਨ ਉਕਤ ਸਥਾਨ ਤੋਂ ਲੰਘ ਰਹੇ ਹੁੰਦੇ ਹਨ ਕਿ ਅਚਾਨਕ ਉਨ੍ਹਾਂ ਦੀ ਨਜ਼ਰ ਕੂੜੇ ਵਾਲੇ ਢੇਰ 'ਤੇ ਪਈ, ਜਿੱਥੇ ਉਨ੍ਹਾਂ ਨੂੰ ਵੱਖ-ਵੱਖ ਧਰਮਾਂ ਦੀਆਂ ਤਸਵੀਰਾਂ ਅਤੇ ਧਾਰਮਿਕ ਸਮੱਗਰੀ ਪਈ ਮਿਲੀ। ਇੰਨਾ ਹੀ ਨਹੀਂ ਨੌਜਵਾਨਾਂ ਨੂੰ ਕੂੜੇ ਦੇ ਢੇਰ 'ਚੋਂ ਕੁੱਝ ਗਰੁੱਪ ਤਸਵੀਰਾਂ ਤੇ ਸਰਟੀਫ਼ਿਕੇਟ ਵੀ ਪਏ ਮਿਲੇ । ਇਸ ਘਟਨਾ ਦੀ ਸੂਚਨਾ ਮਿਲਦੇ ਹੀ ਕਾਫ਼ੀ ਲੋਕ ਘਟਨਾ ਸਥਾਨ 'ਤੇ ਪਹੁੰਚ ਜਾਂਦੇ ਹਨ। 

ਇਹ ਵੀ ਪੜ੍ਹੋ- ਜਰਨੈਲ ਸਿੰਘ ਕਤਲ ਕਾਂਡ 'ਚ ਵੱਡੀ ਗ੍ਰਿਫ਼ਤਾਰੀ, ਸ਼ੂਟਰਾਂ ਨੂੰ ਪਨਾਹ ਦੇਣ ਵਾਲੇ ਮੁਲਜ਼ਮ ਸਣੇ 3 ਕਾਬੂ

ਇਸ ਦੌਰਾਨ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਬੇਅਦਬੀ ਮਾਮਲੇ ਦੇ ਅਧਾਰ 'ਤੇ ਪੁੱਛ-ਗਿੱਛ ਤੇ ਜਾਂਚ-ਪੜਤਾਲ ਕੀਤੀ ਜਾ ਰਹੀ ਹੈ। ਪੁਲਸ ਇਸ ਗੱਲ ਦਾ ਪਤਾ ਲਗਾ ਰਹੀ ਹੈ ਕਿ ਕਿਸ ਵਿਅਕਤੀ ਵੱਲੋਂ ਇਹ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਅਤੇ ਪੁਲਸ ਦਾ ਕਹਿਣਾ ਹੈ ਕਿ  ਮੁਲਜ਼ਮ ਪਾਏ ਗਏ ਵਿਅਕਤੀ ਖ਼ਿਲਾਫ਼ ਬਣਦੀ ਕਾਰਵਾਈ ਅਮਲ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਲਾਪ੍ਰਵਾਹੀ ਕਾਰਨ 2 ਸਾਲ ਦੇ ਮਾਸੂਮ ਦੀ ਗਈ ਜਾਨ, ਨਰਸ ਨੇ ਮੋਬਾਇਲ ਸੁਣਦਿਆਂ ਲਾਇਆ ਗ਼ਲਤ ਟੀਕਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News