ਧਰਮ ਖਾਤਰ ਨੌਕਰੀਆਂ ਛੱਡਣ ਵਾਲੇ ਧਰਮੀ ਫ਼ੌਜੀ ਵੀ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ, ਆਖੀ ਇਹ ਗੱਲ
Friday, Jun 06, 2025 - 12:58 PM (IST)
 
            
            ਅੰਮ੍ਰਿਤਸਰ (ਬਿਊਰੋ)- ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅੱਜ ਘੱਲੂਘਾਰਾ ਦੀ 41ਵੀਂ ਬਰਸੀ ਮਨਾਈ ਜਾ ਰਹੀ ਹੈ। ਇਸ ਦੌਰਾਨ ਧਰਮ ਖਾਤਰ ਨੌਕਰੀਆਂ ਛੱਡਣ ਵਾਲੇ ਧਰਮੀ ਫੌਜੀ ਵੀ ਸ੍ਰੀ ਅਕਾਲ ਤਖਤ ਸਾਹਿਬ 'ਤੇ ਮੱਥਾ ਟੇਕਣ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਧਰਮੀ ਫ਼ੌਜੀਆਂ ਨੇ ਕਿਹਾ ਕਿ ਉਨ੍ਹਾਂ ਆਪਣੇ ਧਰਮ ਖਾਤਰ ਨੌਕਰੀ ਛੱਡੀ ਸੀ ਅਤੇ ਅੱਜ ਵੀ ਉਹ ਇਥੇ ਪਹੁੰਚਦੇ ਹਨ ਅਤੇ ਅਕਾਲ ਤਖ਼ਤ ਸਾਹਿਬ 'ਤੇ ਲੱਗੇ ਗੋਲ਼ੀਆਂ ਦੇ ਨਿਸ਼ਾਨ ਵੇਖ ਕੇ ਉਨ੍ਹਾਂ ਦੇ ਹਿਰਦੇ-ਵਲੂੰਦਰੇ ਜਾਂਦੇ ਹਨ।

ਇਹ ਵੀ ਪੜ੍ਹੋ: MLA ਰਮਨ ਅਰੋੜਾ ਬਾਰੇ ਖੁੱਲ੍ਹ ਰਹੀਆਂ ਹੈਰਾਨੀਜਨਕ ਪਰਤਾਂ, ਦੁਕਾਨਾਂ ਦਾ ਸੌਦਾ ਕਰਕੇ ਕੀਤਾ...
ਇਸ ਦੌਰਾਨ ਧਰਮੀ ਫ਼ੌਜੀ ਬਲਦੇਵ ਸਿੰਘ ਨੇ ਕਿਹਾ ਕਿ ਅੱਜ ਵੀ ਐੱਸ. ਜੀ. ਪੀ. ਸੀ. ਵੱਲੋਂ ਉਨ੍ਹਾਂ ਨੂੰ ਧਰਮੀ ਫ਼ੌਜੀ ਨਹੀਂ ਕਿਹਾ ਜਾਂਦਾ ਅਤੇ ਉਨ੍ਹਾਂ ਨੂੰ ਸਿਰਫ਼ ਸਾਬਕਾ ਫ਼ੌਜੀ ਹੀ ਕਿਹਾ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਲਗਾਤਾਰ ਹੀ ਐੱਸ. ਜੀ. ਪੀ. ਸੀ. ਦਫ਼ਤਰ ਅਤੇ ਅਕਾਲ ਤਖ਼ਤ ਸਾਹਿਬ ਜਾ ਕੇ ਇਸ ਸਬੰਧੀ ਗੱਲਬਾਤ ਵੀ ਕਰ ਚੁੱਕੇ ਹਨ ਪਰ ਉਨ੍ਹਾਂ ਦੀਆਂ ਹਜੇ ਤੱਕ ਮੰਗਾਂ ਨਹੀਂ ਮੰਨੀਆਂ ਗਈਆਂ। ਉਨ੍ਹਾਂ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਆਉਣ ਵਾਲੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਵੀ ਧਰਮੀ ਫ਼ੌਜੀਆਂ ਬਾਰੇ ਗੱਲਬਾਤ ਹੋ ਸਕਦੀ ਹੈ ਕਿਉਂਕਿ ਕਈ ਵਾਰ ਉਹ ਧਰਮੀ ਫ਼ੌਜੀਆਂ ਦੇ ਮੁੱਦੇ ਨੂੰ ਲੈ ਕੇ ਐੱਸ. ਜੀ. ਪੀ. ਸੀ. ਪ੍ਰਧਾਨ ਨਾਲ ਮਿਲ ਚੁੱਕੇ ਹਨ।

ਇਹ ਵੀ ਪੜ੍ਹੋ: Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                            