ਦੇਸ਼ ਦਾ ਨੌਜਵਾਨ ਇਮਾਨਦਾਰੀ ਦੀ ਸੋਚ ਅਪਣਾ ਲਵੇ ਤਾਂ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖਤਮ ਕਰਨਾ ਸੰਭਵ : ਐੱਸ. ਡੀ. ਐੱਮ. ਢਿੱਲੋਂ

Friday, Nov 03, 2017 - 03:08 PM (IST)

ਬੁੱਢਲਾਡਾ (ਬਾਂਸਲ) — 'ਰਿਸ਼ਵਤ ਹਟਾਓ ਦੇਸ਼ ਬਚਾਓ' ਏਜੰਡੇ ਅਧੀਨ ਵਿਜੀਲੈਂਸ ਵਿਭਾਗ ਵਲੋਂ ਮਨਾਏ ਜਾ ਰਹੇ ਹਫਤੇ ਅਧੀਨ ਸ਼ੁੱਕਰਵਾਰ ਗੁਰੂ ਨਾਨਕ ਕਾਲਜ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਵੱਲੋਂ ਕੀਤੀ ਗਈ। ਇਸ ਮੌਕੇ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨੇ ਰਿਸ਼ਵਤ ਲੈਣ ਅਤੇ ਦੇਣ ਸੰਬੰਧੀ ਵਿਜੀਲੈਂਸ ਵਿਭਾਗ ਦੀ ਭੂਮਿਕਾ ਦੀ ਵਿਸਥਾਰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰੀ ਕਰਮਚਾਰੀ ਪੈਸੇ ਦੀ ਦੂਰਵਰਤੋਂ, ਭ੍ਰਿਸ਼ਟਾਚਾਰ ਲਈ ਲੋਕਾਂ ਨੂੰ ਤੰਗ ਪਰੇਸ਼ਾਨ ਕਰਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਵਿਜੀਲੈਂਸ ਨੂੰ ਦਿੱਤੀ ਜਾਵੇ । ਇਸ ਮੌਕੇ ਐੱਸ.ਡੀ. ਐੱਮ. ਢਿੱਲੋਂ ਨੇ ਕਿਹਾ ਕਿ ਅੱਜ ਦੇ ਯੁੱਗ 'ਚ ਆਮ ਜਨਤਾ ਦੇ ਸਹਿਯੋਗ ਨਾਲ ਹਰ ਮੁਸ਼ਕਲ ਦਾ ਹੱਲ ਲੱਭਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਭ੍ਰਿਸ਼ਟਾਚਾਰ ਦੇ ਕੈਂਸਰ ਨੂੰ ਖਤਮ ਕਰਨ ਲਈ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਵੇ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਦੇਸ਼ ਦਾ ਨੌਜਵਾਨ ਦੇਸ਼ ਪ੍ਰਤੀ ਇਮਾਨਦਾਰੀ ਦੀ ਸੋਚ ਅਪਣਾ ਲਵੇ ਤਾਂ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ। 
ਇਸ ਦੇ ਨਾਲ ਹੀ ਡੀ. ਐੱਸ. ਪੀ. ਰੱਛਪਾਲ ਸਿੰਘ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਨੌਜਵਾਨ ਪੀੜ੍ਹੀ ਦਾ ਸਹਿਯੋਗ ਜ਼ਰੂਰੀ ਹੈ। ਇਸ ਤੋਂ ਇਲਾਵਾ ਡੀ. ਐੱਸ. ਪੀ. ਵਿਜੀਲੈਂਸ ਮਨਜੀਤ ਸਿੰਘ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਪੰਜਾਬ ਨੂੰ ਬਣਾਉਣ ਲਈ ਨੌਜਵਾਨ ਪੀੜ੍ਹੀ ਸਹਿਯੋਗ ਦੇਵੇ। ਉਨ੍ਹਾਂ ਕਿਹਾ ਕਿ ਅੱਜ ਐਡਵਾਂਸ ਤਕਨੀਕ ਅਧੀਨ ਰਿਸ਼ਵਤਖੋਰਾਂ ਨੂੰ ਕਾਬੂ ਕਰਨ ਲਈ ਵਿਜੀਲੈਂਸ ਵਿਭਾਗ ਵੱਲੋਂ ਛੁਪੇ ਰੁਸਤਮ ਸਾਧਨ ਪੀੜਤਾਂ ਨੂੰ ਮੁਹੱਈਆ ਕਰਵਾਉਣ ਦਾ ਵੀ ਪ੍ਰਬੰਧ ਹੈ। ਪ੍ਰਿਸੀਪਲ ਡਾ. ਕੁਲਦੀਪ ਬੱਲ ਨੇ ਕਿਹਾ ਕਿ ਨਿਰੋਏ ਸਮਾਜ ਦੀ ਸਿਰਜਣਾ ਲਈ ਸਮਾਜਿਕ ਬੁਰਾਈਆ ਦੇ ਖਿਲਾਫ ਇਹੋ ਜਿਹੇ ਸੈਮੀਨਾਰ ਆਯੋਜਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ ਤੇ ਕਿਸੇ ਵੀ ਬੁਰੀ ਲਾਹਨਤ ਦੇ ਖਾਤਮੇ ਲਈ ਜਿੰੰਨੀ ਦੇਰ ਆਮ ਜਨਤਾ ਆਪਣੀ ਨੈਤਿਕ ਜ਼ਿੰਮੇਵਾਰੀ ਨਹੀਂ ਸਮਝਦੀ ਉਸ ਲਾਹਨਤ ਨੂੰ ਖਤਮ ਨਹੀਂ ਕੀਤਾ ਜਾ ਸਕਦਾ । ਉਨ੍ਹਾਂ ਹੋਕਾ ਦਿੱਤਾ ਕਿ ਆਓ ਰਲ ਕੇ ਅਸੀਂ ਇਸ ਭ੍ਰਿਸ਼ਟਾਚਾਰ ਨੂੰ ਖਤਮ ਕਰੀਏ। 


Related News