ਨਵੀਨੀਕਰਨ ਤੋਂ ਬਾਅਦ ਜਲ੍ਹਿਆਂਵਾਲਾ ਬਾਗ ’ਚ ਵਧੀ ਸੈਲਾਨੀਆਂ ਦੀ ਗਿਣਤੀ

Wednesday, Apr 13, 2022 - 05:22 PM (IST)

ਨਵੀਨੀਕਰਨ ਤੋਂ ਬਾਅਦ ਜਲ੍ਹਿਆਂਵਾਲਾ ਬਾਗ ’ਚ ਵਧੀ ਸੈਲਾਨੀਆਂ ਦੀ ਗਿਣਤੀ

ਅੰਮ੍ਰਿਤਸਰ - 13 ਅਪ੍ਰੈਲ 1919 ਨੂੰ ਵਿਸਾਖੀ ਵਾਲੇ ਦਿਨ ਜਲ੍ਹਿਆਂਵਾਲਾ ਬਾਗ ਵਿਖੇ ਹੋਈ ਭਾਰੀ ਗੋਲੀਬਾਰੀ ਦੌਰਾਨ ਵੱਡੀ ਗਿਣਤੀ ’ਚ ਭਾਰਤੀ ਸ਼ਹੀਦ ਹੋ ਗਏ ਸਨ। 13 ਅਪ੍ਰੈਲ 1919 ਨੂੰ ਵਾਪਰੇ ਜਲ੍ਹਿਆਂਵਾਲਾ ਬਾਗ ਸਾਕੇ ਦੀ ਅੱਜ 103ਵੀਂ ਬਰਸੀ ਮਨਾਈ ਜਾ ਰਹੀ ਹੈ। ਜਲ੍ਹਿਆਂਵਾਲਾ ਬਾਗ ਨੂੰ ਰਾਸ਼ਟਰੀ ਸਮਾਰਕ ਐਲਾਨੇ ਜਾਣ ਤੋਂ ਬਾਅਦ ਇਹ ਪਹਿਲੀ ਵਾਰ ਹੋਇਆ ਕਿ ਬਾਗ ’ਚ ਆਉਣ ਵਾਲੇ ਦਰਸ਼ਕਾਂ ਦੀ ਗਿਣਤੀ ’ਚ ਵਾਧਾ ਦੇਖਣ ਨੂੰ ਮਿਲਿਆ। ਇੰਨਾ ਹੀ ਨਹੀਂ ਸ਼ਹੀਦੀ ਖੂਹ ਵਿੱਚ ਲੋਕਾਂ ਵੱਲੋਂ ਚੜ੍ਹਾਏ ਜਾਣ ਵਾਲੇ ਚੜ੍ਹਾਵੇ ਵਿੱਚ ਵੀ ਇਸ ਵਾਰ 800 ਗੁਣਾ ਵਾਧਾ ਹੋਇਆ ਹੈ।

ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਦੱਸ ਦੇਈਏ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਇਸ ਬਾਗ ਨੂੰ ਸ਼ਹੀਦੀ ਸਮਾਰਕ ਐਲਾਨਿਆ ਗਿਆ ਹੈ। 1960 ਤੋਂ ਇਸ ਦੇ ਰੱਖ-ਰਖਾਅ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ। ਕੁਝ ਕੰਮ 50ਵੀਂ ਵਰ੍ਹੇਗੰਢ ਮੌਕੇ ਕੀਤੇ ਗਏ। ਇਸ ਤੋਂ ਬਾਅਦ 1994 ਵਿਚ 75ਵੀਂ ਵਰ੍ਹੇਗੰਢ 'ਤੇ ਇਸ ਨੂੰ ਸਹੀ ਢੰਗ ਨਾਲ ਸੰਭਾਲਿਆ ਗਿਆ। 2019 ਵਿੱਚ ਸ਼ਤਾਬਦੀ ਦੇ ਮੌਕੇ 'ਤੇ 20 ਕਰੋੜ ਦੀ ਲਾਗਤ ਨਾਲ ਇਸ ਦਾ ਨਵੀਨੀਕਰਨ ਕੀਤਾ ਗਿਆ ਸੀ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਜਾਇਦਾਦ ਦੀ ਖ਼ਾਤਰ ਪਿਓ ਨੇ ਆਪਣੀ ਕੁੜੀ, ਜਵਾਈ ਤੇ 6 ਮਹੀਨੇ ਦੀ ਦੋਹਤੀ ਦਾ ਕੀਤਾ ਕਤਲ

ਜਲ੍ਹਿਆਵਾਲਾ ਬਾਗ ਦੇ ਪ੍ਰਬੰਧਕਾਂ ਅਨੁਸਾਰ ਨਵੀਨੀਕਰਨ ਤੋਂ ਪਹਿਲਾਂ ਰੋਜ਼ਾਨਾ 20 ਤੋਂ 25 ਹਜ਼ਾਰ ਦੇ ਕਰੀਬ ਸੈਲਾਨੀ ਬਾਗ ਵਿੱਚ ਆਉਂਦੇ ਸਨ। ਵਰਤਮਾਨ ਦੇ ਦਿਨਾਂ ’ਚ ਇਹ ਗਿਣਤੀ ਹੁਣ 90 ਹਜ਼ਾਰ ਤੱਕ ਪਹੁੰਚ ਰਹੀ ਹੈ। ਬਾਗ ਦੇ ਪ੍ਰਬੰਧਕਾਂ ਅਨੁਸਾਰ ਪਹਿਲਾਂ ਬਾਗ ਦੇ ਖੂਹ ’ਚੋਂ ਇੱਕ ਮਹੀਨੇ ਵਿੱਚ 105 ਰੁਪਏ ਚੜ੍ਹਦੇ ਸਨ। ਵਰਚੁਅਲ ਉਦਘਾਟਨ ਤੋਂ ਬਾਅਦ, ਨਵੰਬਰ 2021 ਤੋਂ ਮਾਰਚ 2022 ਤੱਕ ਖੂਹ ਤੋਂ 4 ਲੱਖ ਰੁਪਏ ਕੱਢੇ ਗਏ ਹਨ। ਯਾਨੀ ਹਰ ਮਹੀਨੇ ਲਗਭਗ 80,000 ਰੁਪਏ ਦੀ ਰਕਮ ਬਰਾਮਦ ਹੋ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ -ਵੱਡੀ ਖ਼ਬਰ: ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਵਲੋਂ ਵੱਖ ਹੋਣ ਦਾ ਐਲਾਨ


author

rajwinder kaur

Content Editor

Related News