ਜਲੰਧਰ ਜ਼ਿਲ੍ਹੇ ''ਚ ਵੱਧਣ ਲੱਗਾ ਡੇਂਗੂ ਦਾ ਕਹਿਰ, ਇਕ ਦਿਨ ''ਚ ਦੋ ਦਰਜਨ ਤੋਂ ਵਧੇਰੇ ਲੋਕਾਂ ਦੀ ਰਿਪੋਰਟ ਪਾਜ਼ੇਟਿਵ
Thursday, Nov 10, 2022 - 12:07 PM (IST)
ਜਲੰਧਰ (ਰੱਤਾ)–ਬੁੱਧਵਾਰ ਨੂੰ ਜਲੰਧਰ ਜ਼ਿਲ੍ਹੇ ਦੇ 25 ਲੋਕਾਂ ਦੀ ਡੇਂਗੂ ਰਿਪੋਰਟ ਪਾਜ਼ੇਟਿਵ ਆਈ ਅਤੇ ਕੋਰੋਨਾ ਦਾ ਇਕ ਹੋਰ ਨਵਾਂ ਕੇਸ ਮਿਲਿਆ। ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਨੂੰ ਸਿਰਫ਼ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਉਹ ਜ਼ਿਲ੍ਹੇ ਦਾ ਰਹਿਣ ਵਾਲਾ ਪਾਇਆ ਗਿਆ।
ਇਹ ਵੀ ਪੜ੍ਹੋ : ਵੱਡਾ ਸਵਾਲ: ਬੀਬੀ ਜਗੀਰ ਕੌਰ ਦੇ ਹੱਕ ’ਚ ਵੋਟ ਪਾਉਣ ਵਾਲੇ 42 ਮੈਂਬਰਾਂ ਵਿਰੁੱਧ ਹੁਣ ਕੀ ਰੁਖ ਅਪਣਾਉਣਗੇ ਸੁਖਬੀਰ ਬਾਦਲ
ਓਧਰ ਵਿਭਾਗ ਨੇ ਡੇਂਗੂ ਦੇ ਜਿਨ੍ਹਾਂ 76 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਲਏ ਸਨ, ਉਨ੍ਹਾਂ ਵਿਚੋਂ 41 ਮਰੀਜ਼ਾਂ ਨੂੰ ਡੇਂਗੂ ਹੋਣ ਦੀ ਪੁਸ਼ਟੀ ਹੋਈ ਹੈ। ਪਾਜ਼ੇਟਿਵ ਆਉਣ ਵਾਲੇ ਇਨ੍ਹਾਂ ਮਰੀਜ਼ਾਂ ਵਿਚੋਂ 25 ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਜ਼ਿਲ੍ਹੇ ਵਿਚ ਹੁਣ ਤੱਕ ਡੇਂਗੂ ਦੇ 311 ਪਾਜ਼ੇਟਿਵ ਮਰੀਜ਼ ਮਿਲ ਚੁੱਕੇ ਹਨ।
ਇਹ ਵੀ ਪੜ੍ਹੋ : ਹਰਿਆਣਾ 'ਚ ਲਾਗੂ ਹੈ 'ਆਨੰਦ ਮੈਰਿਜ ਐਕਟ', ਪੰਜਾਬ 'ਚ ਕਈ ਅਸਫ਼ਲ ਕੋਸ਼ਿਸ਼ਾਂ ਮਗਰੋਂ ਹੁਣ ਨਜ਼ਰਾਂ ਮਾਨ ਸਰਕਾਰ 'ਤੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।