ਚੰਡੀਗੜ੍ਹ 'ਚ ਪੱਤਰਕਾਰਾਂ ਦਾ ਧਰਨਾ, ਮਨਪ੍ਰੀਤ ਬਾਦਲ ਨੇ ਖਤਮ ਕਰਾਇਆ (ਵੀਡੀਓ)
Friday, Jun 22, 2018 - 01:29 PM (IST)
ਚੰਡੀਗੜ੍ਹ : ਸ਼ਹਿਰ 'ਚ ਸਥਿਤ ਪੰਜਾਬ ਭਵਨ ਅੱਗੇ ਅੱਜ ਸਵੇਰੇ ਪੱਤਰਕਾਰਾਂ ਨੇ ਧਰਨਾ ਲਾ ਦਿੱਤਾ। ਪੱਤਰਕਾਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਪੰਜਾਬ ਭਵਨ ਦੇ ਅੰਦਰ ਨਹੀਂ ਜਾਣ ਦਿੱਤਾ ਜਾਂਦਾ, ਜਿਸ ਦੇ ਰੋਸ ਵਜੋਂ ਉਹ ਅੱਜ ਧਰਨੇ 'ਤੇ ਬੈਠ ਗਏ ਹਨ। ਇਸ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਬਾਦਲ ਧਰਨੇ ਵਾਲੀ ਥਾਂ 'ਤੇ ਪੁੱਜੇ ਅਤੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਮਨਪ੍ਰੀਤ ਬਾਦਲ ਨੇ ਪੱਤਰਕਾਰਾਂ ਨੂੰ ਸਮਝਾਇਆ ਅਤੇ ਉਨ੍ਹਾਂ ਦੇ ਭਰੋਸਾ ਦੇਣ ਤੋਂ ਬਾਅਦ ਪੱਤਰਕਾਰਾਂ ਵਲੋਂ ਧਰਨਾ ਖਤਮ ਕਰ ਦਿੱਤਾ ਗਿਆ।