ਫਰਜ਼ੀ ਡਾਕਟਰ ਕੋਲੋਂ ਪਾਬੰਦੀਸ਼ੁਦਾ ਦਵਾਈਆਂ ਬਰਾਮਦ

Tuesday, Aug 01, 2017 - 12:39 AM (IST)

ਨਵਾਂਸ਼ਹਿਰ, (ਮਨੋਰੰਜਨ)- ਫਰਜ਼ੀ ਕਲੀਨਿਕ ਚਲਾਉਣ ਵਾਲੇ ਇਕ ਵਿਅਕਤੀ ਨੂੰ ਪੁਲਸ ਤੇ ਸਿਹਤ ਵਿਭਾਗ ਦੀ ਟੀਮ ਨੇ ਕਾਬੂ ਕਰ ਕੇ ਉਸ ਕੋਲੋਂ ਵੱਡੀ ਮਾਤਰਾ 'ਚ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਕੀਤੀਆਂ ਹਨ। ਡਰੱਗ ਇੰਸਪੈਕਟਰ ਨੇ ਇਹ ਦਵਾਈਆਂ ਸੀਲ ਕਰ ਕੇ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀਆਂ ਹਨ।
ਐੱਸ.ਐੱਸ.ਪੀ. ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਪੁਲਸ ਤੇ ਸਿਹਤ ਵਿਭਾਗ ਦੀ ਟੀਮ ਨੇ ਉਕਤ ਪਿੰਡ ਵਿਚ ਕਲੀਨਿਕ 'ਚ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਮੁਲਜ਼ਮ ਆਪਣੀ ਜ਼ੈੱਨ ਕਾਰ ਵਿਚ ਇਕ ਲਿਫਾਫੇ ਨੂੰ ਲੁਕੋ ਰਿਹਾ ਸੀ, ਜਿਸ ਦੀ ਤਲਾਸ਼ੀ ਲੈਣ 'ਤੇ ਉਸ 'ਚੋਂ ਪਾਬੰਦੀਸ਼ੁਦਾ 2055 ਗੋਲੀਆਂ ਤੇ ਇਕ ਹੋਰ ਦਵਾਈ ਦੇ 11 ਪੈਕੇਟ ਮਿਲੇ। ਪੁਲਸ ਨੇ ਦਵਾਈਆਂ ਕਬਜ਼ੇ 'ਚ ਲੈ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ, ਜਦੋਂਕਿ ਮਾਮਲਾ ਦਰਜ ਕਰ ਕੇ ਕਾਰਵਾਈ ਆਰੰਭ ਦਿੱਤੀ ਹੈ। ਡਰੱਗ ਇੰਸਪੈਕਟਰ ਤੇਜਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਉਕਤ ਕਲੀਨਿਕ 'ਤੇ 1 ਲੱਖ ਰੁਪਏ ਦੀਆਂ ਦਵਾਈਆਂ ਸੀਲ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News