ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਅਕਾਲੀ ਦਲ ਨੇ ਮੋਦੀ ਦਾ ਪੁਤਲਾ ਫੂਕ ਕੇ ਮਨਾਇਆ ਕਾਲਾ ਦਿਨ

01/27/2021 12:20:36 AM

ਅੰਮ੍ਰਿਤਸਰ, (ਅਨਜਾਣ) : ਅੰਮ੍ਰਿਤਸਰ ਅਕਾਲੀ ਦਲ, ਦਲ ਖਾਲਸਾ ਅਤੇ ਸਿੱਖ ਜਥੇਬੰਦੀਆਂ ਵੱਲੋਂ ਹਾਲ ਗੇਟ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਜਲਾ ਕੇ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ ਅਤੇ ਅੰਮ੍ਰਿਤਸਰ ਅਕਾਲੀ ਦਲ ਅਤੇ ਦਲ ਖਾਲਸਾ ਜ਼ਿੰਦਾਬਾਦ ਦੇ ਨਾਹਰੇ ਲਗਾਏ ਗਏ। ਵਿਖਾਵਾ ਕਾਰੀਆਂ ਵੱਲੋਂ ਆਪਣੇ ਆਪ ਨੂੰ ਸੰਗਲਾਂ ਵਿੱਚ ਪਾ ਕੇ ਇਕ ਛੋਟੇ ਬੱਚੇ ਨਾਲ ਆਜ਼ਾਦ ਭਾਰਤ ਵਿੱਚ ਗੁਲਾਮੀ ਦਾ ਅਹਿਸਾਸ ਕਰਵਾਇਆ ਗਿਆ। ਵੱਖ-ਵੱਖ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹਰਬੀਰ ਸਿੰਘ ਸੰਧੂ ਬੁਲਾਰਾ ਅਕਾਲੀ ਦਲ ਅੰਮ੍ਰਿਤਸਰ, ਅਮਰੀਕ ਸਿੰਘ ਨੰਗਲ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਅੰਮ੍ਰਿਤਸਰ, ਹਰਪਾਲ ਸਿੰਘ ਖਾਲਿਸਤਾਨੀ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨ ਰੱਦ ਕਰਨ ਲਈ ਸ਼ਾਂਤਮਈ ਟਰੈਕਟਰ ਰੋਸ ਮਾਰਚ ਕੱਢ ਰਹੇ ਕਿਸਾਨਾਂ ‘ਤੇ ਦਿੱਲੀ ਪੁਲਸ ਪ੍ਰਸ਼ਾਸਨ ਵੱਲੋਂ ਲਾਠੀਚਾਰਜ ਕਰਨਾ, ਅੱਥਰੂ ਗੈਸ ਦੇ ਗੋਲੇ ਛੱਡਣਾ ਤੇ ਪਾਣੀ ਦੀਆਂ ਗੰਨ ਚਲਾਉਣਾ ਸਰਕਾਰ ਵੱਲੋਂ ਕਰਵਾਈ ਗਈ ਮੰਦਭਾਗੀ ਘਟਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸਾਨ ਅੰਦਲੋਨ ਵਿੱਚ ਸ਼ਾਮਿਲ ਹੋ ਕੇ ਆਪਣਾ ਹੱਕ ਮੰਗਣ ਵਾਲਿਆਂ ਨੂੰ ਸਰਕਾਰ ਖਾਲਿਸਤਾਨੀ ਆਖਦੀ ਹੈ ਤਾਂ ਫੇਰ ਅਸੀਂ ਸਾਰੇ ਖਾਲਿਸਤਾਨੀ ਹਾਂ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਸਿੱਖਾਂ ਦਾ ਅਜ਼ਾਦੀ ਦਾ ਦਿਨ ਨਹੀਂ ਬਲਕਿ ਬਰਬਾਦੀ ਦਾ ਦਿਨ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਹਾਨ ਸਖ਼ਸ਼ੀਅਤ ਡਾ: ਅੰਬੇਦਕਰ ਵੱਲੋਂ ਭਾਰਤ ਦੇ ਸੰਵਿਧਾਨ ਵਿੱਚ ਭਾਰਤ ਦੇ ਹਰ ਨਾਗਰਿਕ ਨੂੰ ਸ਼ਾਂਤਮਈ ਰੋਸ ਮੁਜ਼ਾਹਰਾ ਕਰਕੇ ਆਪਣਾ ਹੱਕ ਮੰਗਣ ਦੀ ਆਜ਼ਾਦੀ ਹੈ, ਪਰ ਸਰਕਾਰ ਨੇ ਲੋਕਤੰਤਰ ਵਿੱਚ ਤਾਨਾਸ਼ਾਹੀ ਦਾ ਸਬੂਤ ਦਿੱਤਾ ਹੈ।


Bharat Thapa

Content Editor

Related News