ਗਣਤੰਤਰ ਦਿਵਸ ’ਤੇ ਬਠਿੰਡਾ ’ਚ ਵੱਡੀ ਵਾਰਦਾਤ : ਬਿਜਲੀ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ

Wednesday, Jan 26, 2022 - 10:25 AM (IST)

ਗਣਤੰਤਰ ਦਿਵਸ ’ਤੇ ਬਠਿੰਡਾ ’ਚ ਵੱਡੀ ਵਾਰਦਾਤ : ਬਿਜਲੀ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ

ਬਠਿੰਡਾ (ਵਿਜੇ ਵਰਮਾ) - ਗਣਤੰਤਰ ਦਿਵਸ ਦੇ ਮੌਕੇ ਸ਼ਹਿਰ ਵਿੱਚ ਭਾਰੀ ਪੁਲਸ ਸੁਰੱਖਿਆ ਤਾਇਨਾਤ ਕੀਤੇ ਜਾਣ ਦੇ ਬਾਵਜੂਦ ਅਣਪਛਾਤੇ ਵਿਅਕਤੀਆਂ ਵਲੋਂ ਮੰਗਲਵਾਰ ਰਾਤ ਨੂੰ ਜ਼ਿਲ੍ਹਾ ਪ੍ਰੀਸ਼ਦ ਨੇੜੇ ਇਕ ਬਿਜਲੀ ਕਰਮਚਾਰੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ। ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼

ਮਿਲੀ ਜਾਣਕਾਰੀ ਅਨੁਸਾਰ ਜਗਜੀਤ ਸਿੰਘ ਜ਼ਿਲ੍ਹਾ ਪ੍ਰੀਸ਼ਦ ਨੇੜੇ ਵਾਹਨਾਂ ਦੇ ਇਲੈਕਟ੍ਰੀਸ਼ਨ ਦਾ ਕੰਮ ਕਰਦਾ ਸੀ। ਮੰਗਲਵਾਰ ਰਾਤ ਜਦੋਂ ਉਹ ਘਰ ਨਹੀਂ ਪਹੁੰਚਿਆ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਜਗਜੀਤ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਪਰਿਵਾਰ ਦੁਕਾਨ ਨੇੜੇ ਪਹੁੰਚਿਆ ਤਾਂ ਜਗਜੀਤ ਦੀ ਲਾਸ਼ ਖੂਨ ਨਾਲ ਲੱਥਪੱਥ ਪਈ ਹੋਈ ਮਿਲੀ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ

ਕਤਲ ਦੀ ਵਾਰਦਾਤ ਦੀ ਸੂਚਨਾ ਮਿਲਣ ’ਤੇ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾ ਦਿੱਤਾ ਅਤੇ ਇਸ ਘਟਨਾ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਸੀ.ਆਈ.ਏ. ਸਟਾਫ਼ ਵਨ ਦੇ ਇੰਸਪੈਕਟਰ ਤਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਸ ਵਲੋਂ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਰਾਘਵ ਚੱਢਾ ਨੇ ਨਵਜੋਤ ਸਿੱਧੂ ’ਤੇ ਕੱਸਿਆ ਤੰਜ, ਕਿਹਾ-ਪੰਜਾਬ ਦੀ ਸਿਆਸਤ ਦੇ ਸਭ ਤੋਂ ਵੱਡੇ ਡਰਾਮੇਬਾਜ਼

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


 


author

rajwinder kaur

Content Editor

Related News