ਗੁਰਦਾਸਪੁਰ : ਗਣਤੰਤਰ ਦਿਵਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਲਹਿਰਾਇਆ ਝੰਡਾ
Friday, Jan 26, 2018 - 04:50 PM (IST)

ਗੁਰਦਾਸਪੁਰ (ਦੀਪਕ) - 69ਵੇਂ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ 'ਚ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ 'ਤੇ ਉਨ੍ਹਾਂ ਨੇ ਨਾਰੀ ਵੀਰਾਂ ਤੇ ਸੁਤੰਤਰਤਾ ਸੈਨਾਨੀਆਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਵੱਖ-ਵੱਖ ਖੇਤਰਾਂ 'ਚ ਮੱਲਾ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਠੰਡ ਤੇ ਧੁੰਦ ਦੇ ਬਾਵਜੂਦ ਪੂਰੇ ਉਤਸ਼ਾਹ ਨਾਲ ਸ਼ਾਨਦਾਰ ਸੱਭਿਆਚਾਰਕ ਸਮਾਗਮ ਪੇਸ਼ ਕੀਤਾ। ਚਰਨਜੀਤ ਚੰਨੀ ਨੇ ਸੱਭਿਆਚਾਰ ਪ੍ਰੋਗਰਾਮ ਤੋਂ ਖੁਸ਼ ਹੋ ਕੇ 2 ਲੱਖ ਦਾ ਇਨਾਮ ਦਿੱਤਾ। ਉਨ੍ਹਾਂ ਨੇ ਗਣਤੰਤਰ ਦਿਵਸ ਮਨਾਏ ਜਾਣ ਦੀ ਖੁਸ਼ੀ 'ਚ 27 ਜਨਵਰੀ ਨੂੰ ਸਕੂਲਾਂ ਤੇ ਕਾਲਜਾਂ 'ਚ ਛੁੱਟੀ ਦਾ ਐਲਾਨ ਕੀਤਾ।