ਗਣਤੰਤਰ ਦਿਵਸ ਮੌਕੇ ਜਾਣੋ ਕਿਹੜਾ ਮੰਤਰੀ ਕਿੱਥੇ ਲਹਿਰਾਏਗਾ ਝੰਡਾ
Wednesday, Jan 08, 2020 - 06:43 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ 26 ਜਨਵਰੀ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ। ਇਸ ਪ੍ਰੋਗਰਾਮ ਮੁਤਾਬਕ ਰਾਜਪਾਲ ਵੀ. ਪੀ. ਸਿੰਘ ਬਦਨੌਰ ਗੁਰਦਾਸਪੁਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੋਹਾਲੀ, ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ ਸਿੰਘ ਹੁਸ਼ਿਆਰਪੁਰ, ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫਰੀਦਕੋਟ, ਸਥਾਨਕ ਸਰਕਾਰਾ ਮੰਤਰੀ ਬ੍ਰਹਮ ਮਹਿੰਦਰਾ ਫਤਿਹਗੜ੍ਹ ਸਾਹਿਬ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਜਲੰਧਰ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਸ੍ਰੀ ਮੁਕਤਸਰ ਸਾਹਿਬ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅੰਮ੍ਰਿਤਸਰ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਫਿਰੋਜ਼ਪੁਰ ਅਤੇ ਸਮਾਜਿਕ ਸਿੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਪਠਾਨਕੋਟ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਸ ਤੋਂ ਇਲਾਵਾ ਟ੍ਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਐੱਸ. ਬੀ. ਐੱਸ. ਨਗਰ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਸੰਗਰੂਰ, ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਰੂਪਨਗਰ, ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕਪੂਰਥਲਾ, ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਫਾਜ਼ਿਲਕਾ, ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਲੁਧਿਆਣਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਬਠਿੰਡਾ, ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਪਟਿਆਲਾ, ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਬਰਨਾਲਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਮਾਨਸਾ 'ਚ ਤਿਰੰਗਾ ਲਹਿਰਾਉਣ ਦੀ ਰਸਮ ਨਿਭਾਉਣਗੇ।