26 ਜਨਵਰੀ ਤੋਂ ਪਹਿਲਾਂ ਪੰਜਾਬ "ਚ ਸਰਹਿੰਦ ਰੇਲਵੇ ਲਾਈਨ ''ਤੇ ਵੱਡਾ ਧਮਾਕਾ
Saturday, Jan 24, 2026 - 10:40 AM (IST)
ਸਰਹਿੰਦ (ਵੈੱਬ ਡੈੱਸਕ, ਵਿਪਨ) : ਗਣਤੰਤਰ ਦਿਵਸ ਦੇ ਸਮਾਗਮਾਂ ਤੋਂ ਸਿਰਫ 48 ਘੰਟੇ ਪਹਿਲਾਂ ਪੰਜਾਬ ਵਿਚ ਵੱਡਾ ਧਮਾਕਾ ਹੋਇਆ ਹੈ। ਇਹ ਧਮਾਕਾ ਸਰਹਿੰਦ ਰੇਲਵੇ ਲਾਈਨ 'ਤੇ ਕੀਤਾ ਗਿਆ ਹੈ। ਇਸ ਘਟਨਾ ਵਿਚ ਇਕ ਮਾਲਗੱਡੀ ਦਾ ਇੰਜਣ ਨੁਕਸਾਨਿਆ ਗਿਆ ਹੈ ਜਦਕਿ ਮਾਲ ਗੱਡੀ ਦੇ ਚਾਲਕ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਬੀਤੀ ਦੇਰ ਇਹ ਧਮਾਕਾ ਹੋਇਆ ਹੈ। ਇਸ ਧਮਾਕੇ ਵਿਚ ਮਾਲ ਗੱਡੀ ਨੁਕਸਾਨੀ ਗਈ ਹੈ, ਜੇਕਰ ਸਵਾਰੀਆਂ ਵਾਲੀ ਗੱਡੀ ਇਸ ਦਾ ਸ਼ਿਕਾਰ ਹੁੰਦੀ ਤਾਂ ਨੁਕਸਾਨ ਜ਼ਿਆਦਾ ਹੋ ਸਕਦਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਸਸਪੈਂਡ, ਪੁਲਸ ਕਾਰਵਾਈ ਦੀ ਤਿਆਰੀ
ਸਥਾਨਕ ਲੋਕਾਂ ਨੇ ਕਿਹਾ ਕਿ ਬੀਤੇ ਰਾਤ ਲਗਭਗ 9.30 ਵਜੇ ਦੇ ਕਰੀਬ ਜ਼ੋਰਦਾਰ ਧਮਾਕਾ ਸੁਣਾਈ ਦਿੱਤਾ। ਇਹ ਧਮਾਕਾ ਇੰਨਾ ਸ਼ਕਤੀਸ਼ਆਲੀ ਸੀ ਕਿ ਲਗਭਗ ਦੋ ਢਾਈ ਕਿਲੋਮੀਟਰ ਦੂਰ ਤਕ ਇਸ ਦੀ ਆਵਾਜ਼ ਸੁਣਾਈ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਐਕਸ਼ਨ ਮੋਡ 'ਚ ਅਕਾਲੀ ਦਲ, ਸੁਖਬੀਰ ਸਿੰਘ ਬਾਦਲ ਨੇ ਸੱਦ ਲਈ ਮੀਟਿੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
