ਲੁਧਿਆਣਾ : ''ਗਣਤੰਤਰ ਦਿਵਸ'' ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ''ਤੇ ਹੋਈ ਚੈਕਿੰਗ

01/25/2019 12:21:02 PM

ਲੁਧਿਆਣਾ : ਲੁਧਿਆਣਾ ਰੇਲਵੇ ਸਟੇਸ਼ਨ 'ਤੇ 26 ਜਨਵਰੀ ਦੇ ਮੱਦੇਨਜ਼ਰ ਚੈਕਿੰਗ ਕੀਤੀ ਗਈ। ਇਸ ਦੌਰਾਨ ਰੇਲਵੇ ਪੁਲਸ ਅਤੇ ਆਰ. ਪੀ. ਐੱਫ. ਦੀਆਂ ਟੀਮਾਂ ਵਲੋਂ ਵੱਖ-ਵੱਖ ਟੀਮਾਂ ਬਣਾ ਕੇ 'ਡਾਗ ਸਕੁਆਇਡ' ਸਮੇਤ ਆਉਣ-ਜਾਣ ਵਾਲੇ ਯਾਤਰੀਆਂ ਅਤੇ ਗੱਡੀਆਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਸੀ. ਪੀ. ਵਰਿਆਮ ਸਿੰਘ ਨੇ ਦੱਸਿਆ ਕਿ 26 ਜਨਵਰੀ ਦੇ ਚੱਲਦਿਆਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਸ਼ਹਿਰ 'ਚ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ 'ਚ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਵੀ ਨਜ਼ਰ ਰੱਖੀ ਜਾ ਰਹੀ ਹੈ। 
 

Babita

This news is Content Editor Babita