ਜਲੰਧਰ ''ਚ 26 ਨੂੰ ਟ੍ਰੈਫਿਕ ਰਹੇਗਾ ਡਾਇਵਰਟ, ਜਾਣੋ ਕੀ ਹੈ ਰੂਟ ਪਲਾਨ

01/25/2020 2:53:14 PM

ਜਲੰਧਰ (ਵਰੁਣ) — ਜਲੰਧਰ ਟ੍ਰੈਫਿਕ ਪੁਲਸ ਨੇ ਗਣਤੰਤਰ ਦਿਵਸ ਦੇ ਮੌਕੇ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਣ ਵਾਲੇ ਸਮਾਰੋਹ ਨੂੰ ਧਿਆਨ 'ਚ ਰੱਖਦੇ ਹੋਏ ਰੂਟ ਪਲਾਨ ਜਾਰੀ ਕਰ ਦਿੱਤਾ ਗਿਆ ਹੈ। ਇਸ ਰੂਟ ਪਲਾਨ 'ਚ ਟ੍ਰੈਫਿਕ ਪੁਲਸ ਨੇ 2 ਰੂਟ ਡਾਇਵਰਟ ਕੀਤੇ ਹਨ, ਜਦਕਿ ਪਬਲਿਕ ਲਈ 5 ਥਾਵਾਂ 'ਤੇ ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ।

ਡਾਇਵਰਟ ਕੀਤੇ ਗਏ ਚੌਂਕ
ਸਵੇਰੇ 7 ਤੋਂ ਦੁਪਹਿਰ 2 ਵਜੇ ਤੱਕ ਜਲੰਧਰ ਬੱਸ ਸਟੈਂਡ/ਸ਼ਹਿਰ ਤੋਂ ਨਕੋਦਰ-ਸ਼ਾਹਕੋਟ ਸਾਈਡ ਨੂੰ ਆਉਣ-ਜਾਣ ਵਾਲੇ ਸਾਰੇ ਵਾਹਨ ਬੱਸ ਸਟੈਂਡ, ਸਮਰਾ ਚੌਂਕ, ਕੂਲ ਰੋਡ, ਟ੍ਰੈਫਿਕ ਸਿਗਨਲ ਲਾਈਟਾਂ ਅਰਬਨ ਅਸਟੇਟ ਫੇਜ਼-2, ਸੀ. ਟੀ. ਇੰਸਟੀਚਿਊਟ ਵਾਇਆ ਪਿੰਡ ਪ੍ਰਤਾਪਪੁਰਾ ਰੂਟ ਦਾ ਇਸਤੇਮਾਲ ਕਰਨਗੇ ਅਤੇ ਵਡਾਲਾ ਚੌਂਕ, ਰਵਿਦਾਸ ਚੌਂਕ ਰੂਟ ਰਾਹੀਂ ਆਉਣ-ਜਾਣ ਦੀ ਮਨਾਹੀ ਰਹੇਗੀ।

ਇਸੇ ਤਰ੍ਹਾਂ ਸਵੇਰੇ 7 ਤੋਂ ਦੁਪਹਿਰ 2 ਵਜੇ ਤੱਕ ਜਲੰਧਰ ਬੱਸ ਸਟੈਂਡ/ਸ਼ਹਿਰ ਤੋਂ ਕਪੂਰਥਲਾ ਆਉਣ-ਜਾਣ ਵਾਲੀਆਂ ਬੱਸਾਂ/ਹੈਵੀ ਵ੍ਹੀਕਲ ਪੀ. ਏ. ਪੀ. ਚੌਂਕ ਵਾਇਆ ਕਰਤਾਰਪੁਰ-ਕਪੂਰਥਲਾ ਰੂਟ ਦਾ ਇਸਤੇਮਾਲ ਕਰਨਗੇ।
ਸਟੇਡੀਅਮ 'ਚ ਆਉਣ ਵਾਲੇ ਦਰਸ਼ਕਾਂ ਦੇ ਵਾਹਨਾਂ ਲਈ ਇਹ ਰਹਿਣਗੇ ਪਾਰਕਿੰਗ ਸਥਾਨ

ਬੱਸਾਂ ਦੀ ਪਾਰਕਿੰਗ
ਮਿਲਕਬਾਰ ਚੌਂਕ ਤੋਂ ਟੀ-ਪੁਆਇੰਟ ਨਕੋਦਰ ਰੋਡ ਤੱਕ ਸੜਕ ਦੇ ਦੋਵੇਂ ਪਾਸੇ।
ਸਿਟੀ ਹਸਪਤਾਲ ਚੌਂਕ ਤੋਂ ਗੀਤਾ ਮੰਦਿਰ ਚੌਂਕ ਤੱਕ ਸੜਕ ਦੇ ਦੋਵੇਂ ਪਾਸੇ।

ਕਾਰ ਪਾਰਕਿੰਗ ਦੀ ਵਿਵਸਥਾ
ਮਿਲਕਬਾਰ ਚੌਂਕ ਤੋਂ ਮਸੰਦ ਚੌਂਕ ਡੇਰਾ ਸਤਕਰਤਾਰ ਸੜਕ ਦੇ ਦੋਵੇਂ ਪਾਸੇ
ਮਸੰਦ ਚੌਂਕ ਤੋਂ ਗੀਤਾ ਮੰਦਰ ਚੌਂਕ ਤੱਕ ਸੜਕ ਦੇ ਦੋਵੇਂ ਪਾਸੇ।

ਦੁਪਹੀਆ ਵਾਹਨ ਦੀ ਪਾਰਕਿੰਗ
ਸਿਟੀ ਹਸਪਤਾਲ ਚੌਂਕ ਤੋਂ ਏ. ਪੀ. ਜੇ. ਸਕੂਲ ਤੱਕ ਸੜਕ ਦੇ ਦੋਵੇਂ ਪਾਸੇ
ਉਥੇ ਹੀ ਟ੍ਰੈਫਿਕ ਪੁਲਸ ਕਮਿਸ਼ਨਰੇਟ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਗਣਤੰਤਰ ਦਿਵਸ ਸਮਾਰੋਹ ਨੂੰ ਧਿਆਨ 'ਚ ਰੱਖਦੇ ਹੋਏ ਗੁਰੂ ਗੋਬਿੰਦ ਸਿੰਘ ਸਟੇਡੀਅਮ ਨੂੰ ਲੱਗਦੇ ਮੇਨ ਰੋਡ ਅਤੇ ਲਿੰਕ ਰਸਤਿਆਂ ਦਾ ਇਸਤੇਮਾਲ ਕਰਨ ਦੀ ਬਜਾਏ ਬਦਲਵੇਂ ਰੂਟਾਂ ਦਾ ਇਸਤੇਮਾਲ ਕੀਤਾ ਜਾਵੇ।


shivani attri

Content Editor

Related News