'26 ਜਨਵਰੀ' ਦਾ ਪ੍ਰੋਗਰਾਮ ਜਾਰੀ, ਜਾਣੋ ਕਿਹੜਾ ਆਗੂ ਕਿੱਥੇ ਲਹਿਰਾਵੇਗਾ 'ਤਿਰੰਗਾ'

Wednesday, Jan 13, 2021 - 12:49 PM (IST)

'26 ਜਨਵਰੀ' ਦਾ ਪ੍ਰੋਗਰਾਮ ਜਾਰੀ, ਜਾਣੋ ਕਿਹੜਾ ਆਗੂ ਕਿੱਥੇ ਲਹਿਰਾਵੇਗਾ 'ਤਿਰੰਗਾ'

ਚੰਡੀਗੜ੍ਹ (ਅਸ਼ਵਨੀ) : ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਇਸ ਪ੍ਰੋਗਰਾਮ ਮੁਤਾਬਕ ਸੂਬਾ ਪੱਧਰੀ ਗਣਤੰਤਰ ਦਿਵਸ ਐੱਸ. ਏ. ਐੱਸ. ਨਗਰ (ਮੋਹਾਲੀ) ਵਿਖੇ ਮਨਾਇਆ ਜਾਵੇਗਾ। ਇੱਥੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਜਦੋਂ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿਖੇ ਤਿਰੰਗਾ ਲਹਿਰਾਉਣਗੇ।

ਇਹ ਵੀ ਪੜ੍ਹੋ : ਸਿੰਘੂ ਬਾਰਡਰ ਤੋਂ ਆਈ ਇਕ ਹੋਰ ਬੁਰੀ ਖ਼ਬਰ, ਸਰਕਾਰੀ ਮੁਲਾਜ਼ਮ ਨੇ ਸਲਫ਼ਾਸ ਦੀਆਂ ਗੋਲੀਆਂ ਖਾ ਕੀਤੀ ਖ਼ੁਦਕੁਸ਼ੀ

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਡਿਊਲ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਐੱਸ. ਬੀ.ਐੱਸ. ਨਗਰ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫ਼ਿਰੋਜ਼ਪੁਰ ਵਿਖੇ ਤਿਰੰਗਾ ਲਹਿਰਾਉਣਗੇ।

ਇਹ ਵੀ ਪੜ੍ਹੋ : ਕਿਸਾਨੀ ਘੋਲ ਦਰਮਿਆਨ ਦੁਖ਼ਦ ਖ਼ਬਰ, ਟੋਲ ਪਲਾਜ਼ੇ 'ਤੇ ਧਰਨੇ ਦੌਰਾਨ ਕਿਸਾਨ ਨੇ ਖਾਧਾ ਜ਼ਹਿਰ

ਇਸੇ ਤਰ੍ਹਾਂ ਕੈਬਨਿਟ ਮੰਤਰੀਆਂ 'ਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਰੋਪੜ ਵਿਖੇ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁਕਤਸਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਬਠਿੰਡਾ ਵਿਖੇ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤਰਨਤਾਰਨ ਵਿਖੇ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਹੁਸ਼ਿਆਰਪੁਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਜਲੰਧਰ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਮੋਗਾ, ਮੈਡੀਕਲ ਸਿੱਖਿਆ ਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਕਪੂਰਥਲਾ, ਖੇਡਾਂ ਤੇ ਯੁਵਕ ਮਾਮਲੇ ਮੰਤਰੀ ਰਾਣਾ ਸੋਢੀ ਅੰਮ੍ਰਿਤਸਰ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸੰਗਰੂਰ, ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਗੁਰਦਾਸਪੁਰ ਵਿਖੇ, ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਲੁਧਿਆਣਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਬਰਨਾਲਾ, ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਮਾਨਸਾ, ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਪਠਾਨਕੋਟ ਅਤੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਫ਼ਤਹਿਗੜ੍ਹ ਸਾਹਿਬ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News