ਗਣਤੰਤਰਤਾ ਦਿਵਸ ਮੌਕੇ ਜ਼ਿਲਾ ਪ੍ਰਸ਼ਾਸਨ ਵਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ : ਏ. ਡੀ. ਸੀ.

01/19/2018 2:40:36 PM


ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਗਣਤੰਤਰਤਾ ਦਿਵਸ ਸਮਾਗਮ ਨੂੰ ਧੂਮ ਧਾਮ ਨਾਲ ਬਨਾਉਣ ਲਈ ਰਾਜਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ 'ਚ ਹੋਈ, ਇਸ ਮੀਟਿੰਗ 'ਚ ਗੋਪਾਲ ਸਿੰਘ ਸਹਾਇਕ ਕਮਿਸ਼ਨਰ ਜਨਰਲ, ਮੈਡਮ ਕਨੂੰ ਗਰਗ ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ, ਅਵਤਾਰ ਸਿੰਘ ਜ਼ਿਲਾ ਮਾਲ ਅਫਸਰ, ਡਾ. ਰੰਜੂ ਸਿੰਗਲਾ ਜ਼ਿਲਾ ਪਰਿਵਾਰ ਭਲਾਈ ਅਫ਼ਸਰ, ਪ੍ਰੋ. ਗੋਪਾਲ ਸਿੰਘ ਸਕੱਤਰ ਜ਼ਿਲਾ ਰੈਡ ਕਰਾਸ ਸੋਸਾਇਟੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ।
ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਜ਼ਿਲਾ ਪੱਧਰ ਦਾ ਗਣਤੰਤਰਤਾ ਦਿਵਸ ਸਮਾਗਮ 26 ਜਨਵਰੀ 2018 ਨੂੰ ਮਨਾਉਣ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆਂ ਕਿ ਸਬੰਧਿਤ ਕਮੇਟੀਆਂ ਨੂੰ ਹਦਾਇਤ ਕੀਤੀ ਕਿ ਉਹ ਗਣਤੰਤਰਤਾ ਦਿਵਸ ਸਮਾਗਮ ਨੂੰ ਮਨਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨਗਰ ਕੌਸਲ ਨੂੰ ਹਦਾਇਤ ਕੀਤੀ ਕਿ ਗਣਤੰਤਰਤਾ ਦਿਵਸ ਸਮਾਗਮ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਅਤੇ ਸਮਾਗਮ ਵਾਲੀ ਥਾਂ ਤੇ ਸਾਫ ਸਫਾਈ ਦਾ ਉਚਿਤ ਪ੍ਰਬੰਧ ਕੀਤਾ ਜਾਵੇ। ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਗਣਤੰਤਰਤਾ ਦਿਵਸ ਸਮਾਗਮ ਨੂੰ ਮੁੱਖ ਰੱਖਦੇ ਹੋਏ ਸਮਾਗਮ ਵਾਲੀ ਥਾਂ 'ਤੇ ਡਾਕਟਰੀ ਟੀਮਾਂ ਦਾ ਯੋਗ ਪ੍ਰਬੰਧ ਕੀਤਾ ਜਾਵੇ ।