ਗਣਤੰਤਰ ਦਿਵਸ ’ਤੇ ਪੁਰਸਕਾਰਾਂ ਨਾਲ ਸਨਮਾਨਿਤ ਕੀਤੇ ਜਾਣਗੇ ਪੰਜਾਬ ਪੁਲਸ ਦੇ ਇਹ 15 ਅਧਿਕਾਰੀ

Tuesday, Jan 25, 2022 - 07:57 PM (IST)

ਗਣਤੰਤਰ ਦਿਵਸ ’ਤੇ ਪੁਰਸਕਾਰਾਂ ਨਾਲ ਸਨਮਾਨਿਤ ਕੀਤੇ ਜਾਣਗੇ ਪੰਜਾਬ ਪੁਲਸ ਦੇ ਇਹ 15 ਅਧਿਕਾਰੀ

ਚੰਡੀਗੜ੍ਹ (ਬਿਊਰੋ) - ਪੰਜਾਬ ਪੁਲਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ (ਜੀ.ਓ.ਆਈ.) ਨੇ 73ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਪੰਜਾਬ ਪੁਲਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਅਧਿਕਾਰੀਆਂ ਨੂੰ ਵਿੱਲਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਸ ਮੈਡਲ (ਪੀ.ਪੀ.ਐੱਮ.ਡੀ.ਐੱਸ.) ਅਤੇ ਬੇਮਿਸਾਲ ਸੇਵਾਵਾਂ ਲਈ ਪੁਲਸ ਮੈਡਲ (ਪੀ.ਐੱਮ.ਐੱਮ.ਐੱਸ) ਨਾਲ ਸਨਮਾਨਿਤ ਕੀਤਾ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼

PunjabKesari

ਗਣਤੰਤਰ ਦਿਵਸ ’ਤੇ ਏ.ਡੀ.ਜੀ.ਪੀ. ਕਾਨੂੰਨ ਅਤੇ ਵਿਵਸਥਾ ਨਰੇਸ਼ ਕੁਮਾਰ ਅਤੇ ਏ.ਡੀ.ਜੀ.ਪੀ. ਇੰਟੈਲੀਜੈਂਸ ਅਮਰਦੀਪ ਸਿੰਘ ਰਾਏ ਸਮੇਤ ਦੋ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏ.ਡੀ.ਜੀ.ਪੀ.) ਰੈਂਕ ਦੇ ਅਧਿਕਾਰੀਆਂ ਨੂੰ ਵਿੱਲਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਸ ਮੈਡਲ ਲਈ ਚੁਣਿਆ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ

ਇੱਕ ਆਈ.ਪੀ.ਐੱਸ. ਅਧਿਕਾਰੀ ਪੁਲਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਸੁਖਚੈਨ ਸਿੰਘ ਗਿੱਲ, ਡੀ.ਆਈ.ਜੀ. ਸਪੈਸ਼ਲ ਟਾਸਕ ਫੋਰਸ ਸੰਜੀਵ ਕੁਮਾਰ ਰਾਮਪਾਲ ਅਤੇ ਚਾਰ ਪੀ.ਪੀ.ਐੱਸ ਅਧਿਕਾਰੀ, ਜਿਨ੍ਹਾਂ ਵਿੱਚ ਕਮਾਂਡੈਂਟ ਪੀ.ਆਰ.ਟੀ.ਸੀ. ਜਹਾਨ ਖੇਲਾ ਹਰਪ੍ਰੀਤ ਸਿੰਘ ਮੰਡੇਰ, ਐੱਸ.ਪੀ. ਇਨਵੈਸਟੀਗੇਸ਼ਨ ਹੁਸ਼ਿਆਰਪੁਰ ਰਵਿੰਦਰ ਪਾਲ ਸਿੰਘ, ਏ.ਸੀ.ਪੀ. ਹੈੱਡਕੁਆਰਟਰ ਜਲੰਧਰ ਸੁਭਾਸ਼ ਚੰਦਰ ਅਰੋੜਾ ਅਤੇ ਡਿਪਟੀ ਸੁਪਰਡੈਂਟ (ਸੁਰੱਖਿਆ) ਜ਼ਿਲ੍ਹਾ ਜੇਲ੍ਹ ਰੂਪਨਗਰ ਉਹ 15 ਪੁਲਸ ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੂੰ ਬੇਮਿਸਾਲ ਸੇਵਾਵਾਂ ਬਦਲੇ ਪੁਲਸ ਮੈਡਲ ਦੇਣ ਲਈ ਚੁਣਿਆ ਗਿਆ ਹੈ। 

PunjabKesari

ਪੜ੍ਹੋ ਇਹ ਵੀ ਖ਼ਬਰ - ਰਾਘਵ ਚੱਢਾ ਨੇ ਨਵਜੋਤ ਸਿੱਧੂ ’ਤੇ ਕੱਸਿਆ ਤੰਜ, ਕਿਹਾ-ਪੰਜਾਬ ਦੀ ਸਿਆਸਤ ਦੇ ਸਭ ਤੋਂ ਵੱਡੇ ਡਰਾਮੇਬਾਜ਼

ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਸ਼ਮਿੰਦਰ ਸਿੰਘ, ਇੰਸਪੈਕਟਰ ਓਂਕਾਰ ਸਿੰਘ ਬਰਾੜ, ਇੰਸਪੈਕਟਰ ਜਗਪ੍ਰੀਤ ਸਿੰਘ, ਲੇਡੀ ਇੰਸਪੈਕਟਰ ਬਲਵਿੰਦਰ ਕੌਰ, ਐੱਸ.ਆਈ. ਅਰੁਣ ਕੁਮਾਰ, ਏ.ਐੱਸ.ਆਈ. ਸੰਦੀਪ ਕੁਮਾਰ, ਏ.ਐੱਸ.ਆਈ. ਗੁਰਮੁੱਖ ਸਿੰਘ ਅਤੇ ਏ.ਐੱਸ.ਆਈ. ਅਮਰੀਕ ਚੰਦ ਸ਼ਾਮਲ ਹਨ। ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਵੀ.ਕੇ. ਭਾਵਰਾ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਪੁਲਸ ਫੋਰਸ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ।

PunjabKesari

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਗੈਂਗਵਾਰ ’ਚ ਗੈਂਗਸਟਰਾਂ ਨੇ ਕੀਤਾ ਵੱਡਾ ਖ਼ੁਲਾਸਾ: ਤਿੰਨ ਸ਼ਾਰਪ ਸ਼ੂਟਰਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

rajwinder kaur

Content Editor

Related News