ਜਲੰਧਰ 'ਚ ਗਣਤੰਤਰ ਦਿਵਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ ਨੇ 'ਤਿਰੰਗਾ' ਲਹਿਰਾਉਣ ਦੀ ਰਸਮ ਕੀਤੀ ਅਦਾ
Friday, Jan 26, 2024 - 04:44 PM (IST)
ਜਲੰਧਰ (ਸੋਨੂੰ)- 75ਵੇਂ ਗਣਤੰਤਰ ਦਿਵਸ ਮੌਕੇ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਲੰਧਰ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨੇ ਸਲਾਮੀ ਲਈ ਅਤੇ ਪਰੇਡ ਦਾ ਨਿਰੀਖਣ ਵੀ ਕੀਤਾ। ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਰੱਖੇ ਗਏ ਸੂਬਾ ਪੱਧਰੀ ਸਮਾਗਮ ਵਿਚ ਵੱਖ-ਵੱਖ ਸਕੂਲੀ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਅਤੇ ਸੱਭਿਆਚਾਰਕ ਵੰਨਗੀਆਂ ਦੀ ਸ਼ਾਨਦਾਰ ਪੇਸ਼ਕਾਰੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ।
ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਐੱਸ. ਡੀ. ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਹਰਿਆਣਵੀ ਲੋਕ ਨਾਚ ਪੇਸ਼ ਕੀਤਾ ਗਿਆ। ਇਸ ਉਪਰੰਤ ਰੈੱਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਦਿੱਤੀ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ। ਕੇ. ਐਮ. ਵੀ. ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਜਿੱਥੇ ਰਾਜਸਥਾਨੀ ਨਾਚ ਦੀ ਪੇਸ਼ਕਾਰੀ ਦਿੱਤੀ ਗਈ, ਉਥੇ ਹੀ ਐੱਚ. ਐੱਮ. ਵੀ. ਕਾਲਜ ਦੀਆਂ ਵਿਦਿਆਰਥਣਾਂ ਨੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੀ ਵੰਨਗੀ ਪੇਸ਼ ਕਰਕੇ ਸਮਾਂ ਬੰਨ੍ਹ ਦਿੱਤਾ।
ਇਸ ਤੋਂ ਇਲਾਵਾ ਸਮਾਗਮ ਦੌਰਾਨ ਐੱਸ. ਡੀ. ਫੁੱਲਰਵਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਪੰਜਾਬ ਦਾ ਲੋਕ ਨਾਚ ਗਿੱਧਾ ਅਤੇ ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਭੰਗੜਾ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੀ. ਟੀ. ਸ਼ੋਅ ਵੀ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ : ਮੋਗਾ 'ਚ ਗਣਤੰਤਰ ਦਿਵਸ ਮੌਕੇ ਮੰਤਰੀ ਬਲਕਾਰ ਸਿੱਧੂ ਨੇ ਲਹਿਰਾਇਆ ਕੌਮੀ ਝੰਡਾ
ਜ਼ਿਲ੍ਹਾ ਪੱਧਰੀ ਸਮਾਗਮ ਦੀ ਸਮਾਪਤੀ ਮੌਕੇ ਐੱਸ. ਡੀ. ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਪੇਸ਼ ਕਰਨ ਵਾਲੇ ਵਿਦਿਆਰਥੀਆਂ ਦੀ ਵਿਸ਼ੇਸ਼ ਤੌਰ ’ਤੇ ਹੌਸਲਾ ਅਫ਼ਜ਼ਾਈ ਵੀ ਕੀਤੀ ਗਈ।
75ਵੇਂ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਤੋਂ ਪਹਿਲਾਂ ਬੀਤੇ ਦਿਨੀਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਫੁੱਲ ਡਰੈੱਸ ਰਿਹਰਸਲ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਨੇ ਪਰੇਡ ਦਾ ਨਿਰੀਖਣ ਵੀ ਕੀਤਾ ਅਤੇ ਪਰੇਡ ਕਮਾਂਡਰ ਪੀ. ਪੀ. ਐੱਸ. ਅਧਿਕਾਰੀ ਦਮਨਬੀਰ ਸਿੰਘ ਨੇ ਮਾਰਚ ਪਾਸਟ ਦੀ ਸਲਾਮੀ ਲਈ ਸੀ।
ਇਹ ਵੀ ਪੜ੍ਹੋ : ਗਣਤੰਤਰ ਦਿਵਸ ਮੌਕੇ ਮਾਨਸਾ 'ਚ ਕੈਬਨਿਟ ਮੰਤਰੀ ਜਿੰਪਾ ਨੇ ਲਹਿਰਾਇਆ 'ਤਿਰੰਗਾ'
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।