'26 ਜਨਵਰੀ' 'ਤੇ ਤਿਰੰਗਾ ਲਹਿਰਾਉਣ ਸਬੰਧੀ ਲੱਗੀਆਂ ਡਿਊਟੀਆਂ 'ਚ ਬਦਲਾਅ, ਜਾਣੋ ਕੀ ਹੈ ਨਵਾਂ ਪ੍ਰੋਗਰਾਮ
Friday, Jan 22, 2021 - 11:38 AM (IST)
ਚੰਡੀਗੜ੍ਹ (ਰਮਨਜੀਤ) : ਗਣਤੰਤਰ ਦਿਹਾੜੇ ਮੌਕੇ ਤਿਰੰਗਾ ਲਹਿਰਾਉਣ ਸਬੰਧੀ ਮੰਤਰੀਆਂ ਦੀਆਂ ਲਗਾਈਆਂ ਗਈਆਂ ਡਿਊਟੀਆਂ 'ਚ ਅੰਸ਼ਿਕ ਸੋਧ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਨਵੇਂ ਪ੍ਰੋਗਰਾਮ ਅਨੁਸਾਰ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸੰਗਰੂਰ ਦੀ ਥਾਂ ਗੁਰਦਾਸਪੁਰ ਵਿਖੇ ਝੰਡਾ ਲਹਿਰਾਉਣਗੇ। ਇਸ ਤੋਂ ਇਲਾਵਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਗੁਰਦਾਸਪੁਰ ਦੀ ਥਾਂ ਹੁਣ ਸੰਗਰੂਰ ਵਿਖੇ ਤਿਰੰਗਾ ਲਹਿਰਾਉਣਗੇ। ਬਾਕੀ ਦਾ ਪ੍ਰੋਗਰਾਮ ਪਹਿਲਾਂ ਵਾਂਗ ਹੀ ਰਹੇਗਾ। ਮੋਹਾਲੀ ਵਿਖੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਜਦੋਂ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿਖੇ ਤਿਰੰਗਾ ਲਹਿਰਾਉਣਗੇ।
ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ 'ਚ ਫਿਰ ਇਸ ਦਿਨ ਦੀ ਰਿਹਾ ਕਰੇਗੀ 'ਛੁੱਟੀ', ਜਾਰੀ ਹੋਏ ਹੁਕਮ
ਇਹ ਹੈ ਸ਼ਡਿਊਲ
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ (ਐੱਸ. ਬੀ.ਐੱਸ. ਨਗਰ)
ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ (ਫ਼ਿਰੋਜ਼ਪੁਰ)
ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ (ਰੋਪੜ)
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (ਮੁਕਤਸਰ)
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ (ਬਠਿੰਡਾ)
ਇਹ ਵੀ ਪੜ੍ਹੋ : ਦੁਨੀਆ ਦਾ ਪਹਿਲਾ ਹਸਪਤਾਲ ਬਣਿਆ 'PGI', ਇੰਨੀ ਘੱਟ ਉਮਰ ਦੀ ਬੱਚੀ ਦੇ ਨੱਕ 'ਚੋਂ ਕੱਢਿਆ 'ਟਿਊਮਰ'
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ (ਤਰਨਤਾਰਨ)
ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ (ਹੁਸ਼ਿਆਰਪੁਰ)
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ (ਜਲੰਧਰ)
ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ (ਮੋਗਾ)
ਮੈਡੀਕਲ ਸਿੱਖਿਆ ਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ (ਕਪੂਰਥਲਾ)
ਖੇਡਾਂ ਤੇ ਯੁਵਕ ਮਾਮਲੇ ਮੰਤਰੀ ਰਾਣਾ ਸੋਢੀ (ਅੰਮ੍ਰਿਤਸਰ)
ਇਹ ਵੀ ਪੜ੍ਹੋ : ਪੰਜਾਬ 'ਚ 'ਬਰਡ ਫਲੂ' ਦੀ ਪੁਸ਼ਟੀ ਮਗਰੋਂ ਲਿਆ ਗਿਆ ਅਹਿਮ ਫ਼ੈਸਲਾ, ਮਾਰੀਆਂ ਜਾਣਗੀਆਂ 50 ਹਜ਼ਾਰ ਮੁਰਗੀਆਂ
ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ (ਲੁਧਿਆਣਾ)
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ (ਬਰਨਾਲਾ)
ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ (ਮਾਨਸਾ)
ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ (ਪਠਾਨਕੋਟ)
ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ (ਫ਼ਤਹਿਗੜ੍ਹ ਸਾਹਿਬ)
ਨੋਟ : ਗਣਤੰਤਰ ਦਿਹਾੜੇ ਦੇ ਪ੍ਰੋਗਰਾਮਾਂ 'ਚ ਬਦਲਾਅ ਬਾਰੇ ਦਿਓ ਆਪਣੀ ਰਾਏ