ਗਣਤੰਤਰ ਦਿਵਸ ਮੌਕੇ ਦੋਆਬੇ ’ਚ ਜਾਣੋ ਕਿਹੜੇ ਮੰਤਰੀ ਨੇ ਕਿੱਥੇ ਲਹਿਰਾਇਆ ਤਿਰੰਗਾ
Tuesday, Jan 26, 2021 - 05:12 PM (IST)
ਜਲੰਧਰ (ਵੈੱਬ ਡੈਸਕ, ਸੋਨੂੰ )— ਪੂਰੇ ਦੇਸ਼ ਭਰ ’ਚ 72ਵਾਂ ਗਣਤੰਤਰ ਦਿਹਾੜਾ ਮਨਾਇਆ ਗਿਆ। ਇਥੇ ਇਹ ਵੀ ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਪਿਛਲੇ 62 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਕਿਸਾਨਾਂ ਵੱਲੋਂ ਅੱਜ ਯਾਨੀ ਗਣਤੰਤਰ ਦਿਵਸ ਮੌਕੇ ਇਸੇ ਤਹਿਤ ਦਿੱਲੀ ’ਚ ਟਰੈਕਟਰ ਪਰੇਡ ਕੱਢੀ ਗਈ। ਪੰਜਾਬ ’ਚ ਵੀ ਗਣਤੰਤਰ ਦਿਵਸ ਮੌਕੇ ਜਿੱਥੇ ਇਕ ਪਾਸੇ ਵੱਖ-ਵੱਖ ਥਾਵਾਂ ’ਤੇ ਮੰਤਰੀਆਂ ਵੱਲੋਂ ਝੰਡੇ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ, ਉਥੇ ਹੀ ਕਿਸਾਨਾਂ ਦੇ ਹੱਕਾਂ ’ਚ ਵੱਖ-ਵੱਖ ਥਾਵਾਂ ’ਤੇ ਟਰੈਕਟਰ ਮਾਰਚ ਵੀ ਕੱਢੇ ਗਏ।
ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ ’ਚ ਜਲੰਧਰ ’ਚ ਕੱਢੀ ਗਈ ‘ਟਰੈਕਟਰ ਰੈਲੀ’, ਦੁਕਾਨਦਾਰਾਂ ਨੇ ਵੀ ਇੰਝ ਦਿੱਤਾ ਸਾਥ
ਜਲੰਧਰ ’ਚ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਲਹਿਰਾਇਆ ਤਰਿੰਗਾ
ਅੱਜ ਜਲੰਧਰ ਸ਼ਹਿਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਇਕ ਸਾਧਾ ਸਮਾਗਮ ਰੱਖਿਆ ਗਿਆ ਸੀ, ਜਿਸ ’ਚ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮੰਤਰੀ ਅਰੁਣਾ ਚੌਧਰੀ ਨੇ ਸਮੂਹ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਤਿਰੰਗਾ ਲਹਿਰਾਇਆ।
ਇਹ ਵੀ ਪੜ੍ਹੋ: ਗਣਤੰਤਰ ਦਿਵਸ: ਜਲੰਧਰ ’ਚ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਲਹਿਰਾਇਆ ਤਿਰੰਗਾ
ਕਪੂਰਥਲਾ ’ਚ ਮੰਤਰੀ ਓ. ਪੀ. ਸੋਨੀ ਨੇ ਝੰਡਾ ਲਹਿਰਾਉਣ ਦੀ ਰਸਮ ਕੀਤੀ ਅਦਾ ਕੀਤੀ
ਕਪੂਰਥਲਾ ( ਵਿਪਨ ਮਹਾਜਨ)- ਅੱਜ ਪੂਰੇ ਦੇਸ਼ ਭਰ ਵਿਚ ਗਣਤੰਤਰ ਦਿਵਸ ਮਨਾਇਆ ਗਿਆ। ਗਣਤੰਤਰ ਦਿਵਸ ਮੌਕੇ ਹੋਏ ਕਪੂਰਥਲਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੁੱਲ 7 ਟੁਕੜੀਆਂ ਨੇ ਮਾਰਚ ਪਾਸਟ ਅਤੇ ਪਰੇਡ ਵਿਚ ਹਿੱਸਾ ਲਿਆ।
ਇਹ ਵੀ ਪੜ੍ਹੋ: ਅਮਰੀਕਾ ਰਹਿੰਦੇ ਬੇਗੋਵਾਲ ਵਾਸੀ ਦੀ ਸੜਕ ਹਾਦਸੇ ’ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਇਥੇ ਕੈਬਨਿਟ ਮੰਤਰੀ ਓ. ਪੀ. ਸੋਨੀ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਸੀ। ਸਮੱਚੀ ਪਰੇਡ ਦੀ ਅਗਵਾਈ ਡੀ. ਐੱਸ. ਪੀ. ਸੰਦੀਪ ਸਿੰਘ ਮੰਡ ਨੇ ਕੀਤੀ। ਇਸ ਮੌਕੇ ਓ. ਪੀ. ਸੋਨੀ ਨੇ ਕਿਸਾਨਾਂ ਵੱਲੋਂ ਕੱਢੇ ਜਾ ਰਹੀ ਟਰੈਕਟਰ ਪਰੇਡ ਨੂੰ ਲੈ ਕੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਜੋ ਇਤਿਹਾਸਕ ਟਰੈਕਟਰ ਮਾਰਚ ਆਯੋਜਿਤ ਕੀਤਾ ਗਿਆ ਹੈ, ਉਹ ਕੇਂਦਰ ਸਰਕਾਰ ਨੂੰ ਜ਼ੋਰਧਾਰ ਸੰਘਰਸ਼ ਦਾ ਸੰਦੇਸ਼ ਹੈ। ਕੇਂਦਰ ਸਰਕਾਰ ਨੂੰ ਵੀ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਨੂੰ ਰਾਹਤ ਦੇਣੀ ਚਾਹੀਦੀ ਹੈ ਤਾਂਕਿ ਕਿਸਾਨ ਆਪਣੇ-ਆਪਣੇ ਘਰਾਂ ਵਿਚ ਵਾਪਸ ਜਾ ਸਕਣ।
ਜ਼ਿਲ੍ਹਾ ਹੁਸ਼ਿਆਰਪੁਰ ’ਚ ਮੰਤਰੀ ਚੰਨੀ ਨੇ ਲਹਿਰਾਇਆ ਤਿਰੰਗਾ
ਹੁਸ਼ਿਆਰਪੁਰ (ਘੁੰਮਣ)— 72ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਪੁਲਸ ਲਾਈਨ ਗਰਾਊਂਡ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਉਪਰੰਤ ਆਪਣੇ ਭਾਸ਼ਣ ਵਿੱਚ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਅੰਨ ਦਾਤੇ ਨੂੰ ਇੰਝ ਸੜਕਾਂ ’ਤੇ ਖੁਆਰ ਨਾ ਕਰਕੇ ਕਿਸਾਨੀ ਮੰਗਾਂ ਨੂੰ ਮੰਨਦਿਆਂ ਕਾਲੇ ਕਾਨੂੰਨਾਂ ਨੂੰ ਤੁਰੰਤ ਵਾਪਸ ਲਵੇ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਆਪਹੁਦਰੀਆਂ ਕਰਕੇ ਸੰਵਿਧਾਨਕ ਕਦਰਾਂ-ਕੀਮਤਾਂ ਦਾ ਘਾਣ ਹੋ ਰਿਹਾ ਹੈ ਜਿਸ ਨੂੰ ਠੱਲ ਪਾਉਣੀ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਮੁੱਦਿਆਂ ਨੂੰ ਲਟਕਾਉਣ ਦੀ ਬਜਾਏ ਕਿਸਾਨੀ ਮਸਲਿਆਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ: ਕੇਂਦਰ ਸਰਕਾਰ ਜਲਦ ਖੇਤੀ ਕਾਨੂੰਨ ਰੱਦ ਕਰਕੇ ਕਿਸਾਨਾਂ ਨੂੰ ਦੇਵੇ ਰਾਹਤ: ਮੰਤਰੀ ਓ.ਪੀ. ਸੋਨੀ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ