ਗਣਤੰਤਰ ਦਿਵਸ: ਮਨਦੀਪ ਸਿੰਘ ਨੇ ਚੱਲਦੇ ਮੋਟਰਸਾਈਕਲ ''ਤੇ ਖੜ੍ਹੇ ਹੋ ਕੀਤਾ ਆਪਣੀ ਕਲਾ ਦਾ ਪ੍ਰਦਰਸ਼ਨ

01/26/2021 6:05:10 PM

ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਹੋਏ ਗਣਤੰਤਰ ਦਿਵਸ ਸਮਾਰੋਹ ਵਿਚ ਫਿਰੋਜ਼ਪੁਰ ਦੇ ਇਕ ਨੌਜਵਾਨ ਮਨਦੀਪ ਸਿੰਘ ਨੇ ਚੱਲਦੇ ਬੁਲੇਟ ਮੋਟਰਸਾਈਕਲ ‘ਤੇ ਖੜ੍ਹੇ ਹੋ ਕੇ ਰਾਸ਼ਟਰੀ ਝੰਡਾ ਫੜ੍ਹ ਕੇ ਪ੍ਰਦਰਸ਼ਨ ਕੀਤਾ। ਜ਼ਿਕਰਯੋਗ ਹੈ ਕਿ ਇਸ ਤੋ ਪਹਿਲਾਂ ਵੀ ਫਿਰੋਜ਼ਪੁਰ ਸ਼ਹਿਰ ਦੇ ਨੌਜਵਾਨ ਮਨਦੀਪ ਸਿੰਘ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਅਤੇ ਬਿਜਲੀ ਸੋਧ ਐਕਟ 2020 ਦਾ ਵੱਖਰੇ ਅੰਦਾਜ਼ ਵਿਚ ਵਿਰੋਧ ਕਰਦੇ ਦੇਸ਼ ਭਰ ਦੇ ਕਿਸਾਨਾਂ ਵੱਲੋਂ ਦਿੱਲੀ ਵਿਚ ਕੀਤੇ ਜਾ ਰਹੇ ਕਿਸਾਨੀ ਅੰਦੋਲਨ ਦਾ ਵੱਖਰੇ ਤਰੀਕੇ ਨਾਲ ਸਮਰਥਨ ਕੀਤਾ ਹੈ। 

ਇਹ ਵੀ ਪੜ੍ਹੋ: ਦਿੱਲੀ ਟਰੈਕਟਰ ਮਾਰਚ ’ਚ ਪਹੁੰਚੀਆਂ ਗੁਰੂ ਦੀਆਂ ਲਾਡਲੀਆਂ ਫੌਜਾਂ, ਤਸਵੀਰਾਂ

ਮਨਦੀਪ ਸਿੰਘ ਨੇ ਬੁਲਟ ਮੋਟਰਸਾਈਕਲ ’ਤੇ ਇਕ ਪੌੜੀ ਲਗਾ ਕੇ ਉਸਦੇ ਉਪਰ ਕਿਸਾਨੀ ਅੰਦੋਲਨ ਦੇ ਝੰਡੇ ਲਗਾ ਕੇ ਚੱਲਦੇ ਮੋਟਰਸਾਈਕਲ ’ਤੇ ਸ਼ਹਿਰ ਦਾ ਚੱਕਰ ਲਗਾਇਆ ਅਤੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ। ਉਸਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਆਪਣੇ ਅੜੀਅਲ ਰਵੱਈਏ ਨੂੰ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਦੇ ਹੋਏ ਜਲਦ ਤੋਂ ਜਲਦ ਇਹ ਕਾਲੇ ਕਾਨੂੰਨ ਵਾਪਸ ਲਵੇ। 

ਇਹ ਵੀ ਪੜ੍ਹੋ:  ਦਿੱਲੀ ਦੇ ਮੁਸਲਮਾਨ ਭਾਈਚਾਰੇ ਵਲੋਂ ਕਿਸਾਨਾਂ ਦਾ ਦਿਲ ਖ਼ੋਲ੍ਹ ਕੇ ਸੁਆਗਤ

ਨੋਟ - ਕਿਸਾਨ ਅੰਦੋਲਨ ਤੇ ਟਰੈਕਟਰ ਪਰੇਡ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।

Shyna

This news is Content Editor Shyna