ਗਣਤੰਤਰ ਦਿਵਸ: ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਰਹੀ ਪੰਜਾਬ ਦੀ ਝਾਕੀ

Monday, Jan 26, 2026 - 12:53 PM (IST)

ਗਣਤੰਤਰ ਦਿਵਸ: ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਰਹੀ ਪੰਜਾਬ ਦੀ ਝਾਕੀ

ਨਵੀਂ ਦਿੱਲੀ : 77ਵੇਂ ਗਣਤੰਤਰ ਦਿਵਸ ਦੀ ਪਰੇਡ ਦੌਰਾਨ ਪੰਜਾਬ ਵਲੋਂ ਰਾਜਪਥ ’ਤੇ ਹਿੰਦ ਦੀ ਚਾਦਰ, ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਵਿਸ਼ੇਸ਼ ਝਾਕੀ ਪੇਸ਼ ਕੀਤੀ ਗਈ। ਪੰਜਾਬ ਦੀ ਇਸ ਝਾਕੀ ਵਿਚ ਸਿੱਖ ਧਰਮ ਦੇ ਅਧਿਆਤਮਿਕਤਾ, ਦਇਆ, ਮਨੁੱਖਤਾ ਅਤੇ ਨਿਰਸਵਾਰਥ ਕੁਰਬਾਨੀ ਦੇ ਆਦਰਸ਼ਾਂ ਨੂੰ ਪੇਸ਼ ਕੀਤਾ ਗਿਆ। ਜਾਣਕਾਰੀ ਅਨੁਸਾਰ ਝਾਕੀ ਵਿਚ ਸਭ ਤੋਂ ਪਹਿਲਾਂ ਇਕ ਓਂਕਾਰ ਉਕਰਿਆ ਦਿਖਾਇਆ ਗਿਆ, ਜੋ ਮਨੁੱਖਤਾ ਨੂੰ ਇਸ ਗੱਲ ਦਾ ਸੰਦੇਸ਼ ਦਿੰਦਾ ਹੈ ਕਿ ਪਰਮਾਤਮਾ ਇਕ ਹੈ। 

ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ

ਪੰਜਾਬ ਦੀ ਝਾਕੀ ਦਾ ਅਗਲਾ ਹਿੱਸਾ 'ਹੱਥ' ਦੇ ਪ੍ਰਤੀਕ ਨੂੰ ਦਰਸਾਉਂਦਾ ਹੈ, ਜੋ ਕਿ ਅਧਿਆਤਮਿਕ ਆਭਾ ਦੇ ਨਾਲ ਇੱਕ ਮਾਨਵਤਾਵਾਦੀ ਅਤੇ ਹਮਦਰਦੀ ਭਰੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ। ਇਸਦੇ ਨਾਲ ਹੀ ਇਸਦੇ ਮੂਹਰਲੇ ਹਿੱਸੇ ਵਿੱਚ 'ਏਕ ਓਂਕਾਰ' (ਪਰਮਾਤਮਾ ਇੱਕ ਹੈ) ਦਾ ਨਿਸ਼ਾਨ, ਜਿਸਨੂੰ ਘੁੰਮਦੇ ਹੋਏ ਦਿਖਾਇਆ ਗਿਆ ਹੈ। ਇਸ ਦੇ ਨਾਲ ਹੀ ਕੱਪੜੇ ਦਾ ਇੱਕ ਟੁਕੜਾ ਜਿਸ 'ਤੇ 'ਹਿੰਦ ਦੀ ਚਾਦਰ' ਦੀ ਉਕਰੀ ਹੋਈ ਲਿਖਤ ਹੈ, ਜੋ ਜ਼ੁਲਮ ਤੋਂ ਰਾਖੀ ਦੀ ਗੁਹਾਰ ਲਾਉਣ ਵਾਲਿਆਂ ਲਈ ਸੁਰੱਖਿਆ ਦਾ ਪ੍ਰਤੀਕ ਹੈ। ਝਾਕੀ ਦੇ ਪਿਛਲੇ ਹਿੱਸੇ ਵਿੱਚ ਰਾਗੀ ਸਿੰਘਾਂ ਦੁਆਰਾ "ਸ਼ਬਦ ਕੀਰਤਨ" ਕੀਤੇ ਜਾਣ ਦੀ ਝਲਕ ਦੇਖਣ ਨੂੰ ਮਿਲੇਗੀ, ਜਿਸ ਦੇ ਪਿੱਛਲੇ ਹਿੱਸੇ ਵਿੱਚ "ਖੰਡਾ ਸਾਹਿਬ" ਦਾ ਨਿਸ਼ਾਨ ਹੈ, ਜੋ ਸਮੁੱਚੇ ਆਲੇ ਦੁਆਲੇ ਨੂੰ ਇੱਕ ਅਲੌਕਿਕ ਤੇ ਅਧਿਆਤਮਕ ਰੰਗਤ ਵਿੱਚ ਰੰਗਦਾ ਹੈ।

ਇਹ ਵੀ ਪੜ੍ਹੋ : ਕੈਨੇਡਾ ਤੋਂ ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦੇ ਘਰ 'ਤੇ ਗੈਂਗਸਟਰਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ

ਇਹ ਅਸਥਾਨ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦੇ ਬਿਲਕੁਲ ਸਾਹਮਣੇ ਸੁਸ਼ੋਭਿਤ ਹੈ ਅਤੇ ਇਸ ਚੌਕ 'ਤੇ ਰੋਜ਼ਾਨਾ ਸ਼ਬਦ ਕੀਰਤਨ ਹੁੰਦਾ ਹੈ। ਝਾਕੀ ਦੇ ਪਿਛਲੇ ਹਿੱਸੇ ਦੇ ਇੱਕ ਪਾਸੇ ਗੁਰਦੁਆਰਾ ਸ੍ਰੀ ਸ਼ੀਸ਼ ਗੰਜ ਸਾਹਿਬ ਨੂੰ ਦਰਸਾਇਆ ਗਿਆ ਹੈ, ਜਿਸਨੂੰ ਨੌਵੇਂ ਸਿੱਖ ਗੁਰੂ, ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਥਾਨ ਵਜੋਂ ਜਾਣਿਆ ਜਾਂਦਾ ਹੈ। ਸਾਈਡ ਪੈਨਲ ਭਾਈ ਮਤੀ ਦਾਸ ਅਤੇ ਭਾਈ ਦਿਆਲਾ ਦੀ ਸ਼ਹਾਦਤ ਨੂੰ ਦਰਸਾਉਂਦੇ ਹਨ। ਜ਼ਿਕਰਯੋਗ ਹੈ ਕਿ ਗਣਤੰਤਰ ਦਿਵਸ 2026 ਦੀ ਸਮੁੱਚੀ ਥੀਮ ‘ਵੰਦੇ ਮਾਤਰਮ’ ਅਤੇ ‘ਆਤਮਨਿਰਭਰ ਭਾਰਤ’ ਰਹੇਗੀ। ਪੰਜਾਬ ਦੀ ਝਾਕੀ ਵੀ ਇਸ ਵੱਡੇ ਪ੍ਰਦਰਸ਼ਨ ਦਾ ਹਿੱਸਾ ਹੋਵੇਗੀ, ਜੋ ਭਾਰਤ ਦੀ ਇਕਤਾ ਵਿੱਚ ਪੰਜਾਬ ਦੇ ਇਤਿਹਾਸਕ ਯੋਗਦਾਨ ਨੂੰ ਉਜਾਗਰ ਕਰੇਗੀ।

ਇਹ ਵੀ ਪੜ੍ਹੋ : ਤਾਜ਼ਾ ਬਰਫ਼ਬਾਰੀ! ਤੁਸੀਂ ਵੀ ਬਣਾ ਰਹੇ ਹੋ ਪਹਾੜਾਂ 'ਤੇ ਘੁੰਮਣ ਦਾ ਪਲਾਨ ਤਾਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News