ਗਣਤੰਤਰ ਦਿਵਸ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ''ਤੇ ਚੱਲੀ ਚੈਕਿੰਗ ਮੁਹਿੰਮ

Saturday, Jan 20, 2018 - 10:42 AM (IST)

ਜਲੰਧਰ (ਗੁਲਸ਼ਨ)— ਗਣਤੰਤਰ ਦਿਵਸ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ 'ਤੇ ਸ਼ੁੱਕਰਵਾਰ ਕਮਿਸ਼ਨਰੇਟ ਪੁਲਸ ਅਧੀਨ ਆਉਂਦੇ ਬਾਰਾਂਦਰੀ ਇਲਾਕੇ ਦੀ ਪੁਲਸ ਨੇ ਆਰ. ਪੀ. ਐੱਫ. ਅਤੇ ਜੀ. ਆਰ. ਪੀ. ਐੱਫ. ਨਾਲ ਸਾਂਝੇ ਤੌਰ 'ਤੇ ਚੈਕਿੰਗ ਮੁਹਿੰਮ ਚਲਾਈ। ਇਸ ਦੌਰਾਨ ਡਾਗ ਸਕੁਐਡ ਦੀ ਮਦਦ ਨਾਲ ਸਟੇਸ਼ਨ ਦੇ ਚੱਪੇ-ਚੱਪੇ ਦੀ ਸਰਚ ਕੀਤੀ ਗਈ।
ਚੈਕਿੰਗ ਦੌਰਾਨ ਮੁਸਾਫਰਖਾਨੇ, ਵੇਟਿੰਗ ਹਾਲ ਤੋਂ ਇਲਾਵਾ ਪਲੇਟਫਾਰਮ 'ਤੇ ਖੜ੍ਹੇ ਸਾਰੇ ਯਾਤਰੀਆਂ ਦੇ ਸਾਮਾਨ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਕੁਝ ਟਰੇਨਾਂ ਦੀ ਚੈਕਿੰਗ ਮੁਹਿੰਮ ਵੀ ਚਲਾਈ ਗਈ। ਥਾਣਾ ਬਾਰਾਂਦਰੀ ਦੇ ਮੁਖੀ ਬਲਬੀਰ ਸਿੰਘ, ਜੀ. ਆਰ. ਪੀ. ਦੇ ਐੱਸ. ਐੱਚ. ਓ. ਬਲਦੇਵ ਸਿੰਘ ਰੰਧਾਵਾ ਤੇ ਆਰ. ਪੀ. ਐੱਫ. ਦੇ ਸਬ-ਇੰਸਪੈਕਟਰ ਪ੍ਰਦੀਪ ਚੌਧਰੀ, ਨਛੱਤਰ ਸਿੰਘ ਤੇ ਹੋਰਨਾਂ ਨੇ ਸਟੇਸ਼ਨ 'ਤੇ ਤਾਇਨਾਤ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਦੌਰਾਨ ਅਲਰਟ ਰਹਿਣ ਦਾ ਹੁਕਮ ਦਿੱਤਾ। ਸ. ਰੰਧਾਵਾ ਨੇ ਰੇਲਵੇ ਪੁਲਸ ਮੁਲਾਜ਼ਮਾਂ ਨੂੰ ਕਿਹਾ ਕਿ ਸਟੇਸ਼ਨ 'ਤੇ ਹਰ ਵਿਅਕਤੀ 'ਤੇ ਨਜ਼ਰ ਰੱਖੀ ਜਾਵੇ। ਜੇਕਰ ਕੋਈ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਉਸ ਨੂੰ ਰੋਕ ਕੇ ਪੁੱਛਗਿੱਛ ਕੀਤੀ ਜਾਵੇ। ਉਨ੍ਹਾਂ ਨੇ ਲਾਲ ਵਰਦੀ ਵਾਲੇ ਕੁਲੀਆਂ ਅਤੇ ਵੈਂਡਰਾਂ ਦੇ ਇਲਾਵਾ ਰਿਕਸ਼ਾ ਸਟੈਂਡ ਅਤੇ ਆਟੋ ਸਟੈਂਡ ਵਾਲਿਆਂ ਨੂੰ ਵੀ ਅਲਰਟ ਰਹਿਣ ਨੂੰ ਕਿਹਾ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਵੀ ਸ਼ੱਕੀ ਜਾਂ ਲਾਵਾਰਿਸ ਚੀਜ਼ ਪਈ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਸ ਨੂੰ ਸੂਚਨਾ ਦੇ ਦਿਓ।


Related News