ਗਣਤੰਤਰ ਦਿਵਸ ’ਤੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ਬੱਬਰ ਖਾਲਸਾ ਦੇ 5 ਅੱਤਵਾਦੀ ਗ੍ਰਿਫਤਾਰ

Saturday, Jan 24, 2026 - 07:55 AM (IST)

ਗਣਤੰਤਰ ਦਿਵਸ ’ਤੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ਬੱਬਰ ਖਾਲਸਾ ਦੇ 5 ਅੱਤਵਾਦੀ ਗ੍ਰਿਫਤਾਰ

ਹੁਸ਼ਿਆਰਪੁਰ/ਅੰਮ੍ਰਿਤਸਰ/ਜਲੰਧਰ (ਘੁੰਮਣ, ਜਸ਼ਨ, ਧਵਨ) - ਗਣਤੰਤਰ ਦਿਵਸ ਤੋਂ ਪਹਿਲਾਂ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਸਮਰਥਿਤ ਅੱਤਵਾਦੀ ਨੈੱਟਵਰਕ ਖਿਲਾਫ ਵੱਡੀ ਸਫਲਤਾ ਹਾਸਲ ਕਰਦੇ ਹੋਏ ਹੁਸ਼ਿਆਰਪੁਰ ਪੁਲਸ ਨੇ ਕਾਊਂਟਰ ਇੰਟੈਲੀਜੈਂਸ (ਸੀ. ਆਈ.) ਜਲੰਧਰ ਨਾਲ ਸਾਂਝੇ ਆਪ੍ਰੇਸ਼ਨ ਵਿਚ ਪਾਬੰਦੀਸ਼ੁਦਾ ਸੰਗਠਨ ‘ਬੱਬਰ ਖਾਲਸਾ ਇੰਟਰਨੈਸ਼ਨਲ’ ਦੇ ਇਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ 4 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 2.5 ਕਿਲੋ ਆਰ. ਡੀ. ਐਕਸ. ਆਧਾਰਿਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ : 3-3 ਦਿਨ ਮੁੰਡਾ ਰਹੇਗਾ ਇਕ-ਇਕ ਘਰਵਾਲੀ ਕੋਲ ਤੇ ਐਤਵਾਰ ਛੁੱਟੀ, ਪੰਚਾਇਤ ਦਾ ਅਨੋਖਾ ਫਰਮਾਨ

ਦੂਜੇ ਪਾਸੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇਕ ਅੱਤਵਾਦੀ ਨੂੰ ਗ੍ਰਿਫਤਾਰ ਕਰਕੇ ਸੁਰੱਖਿਆ ਅਦਾਰਿਆਂ ’ਤੇ ਕੀਤੇ ਜਾਣ ਵਾਲੇ ਹਮਲੇ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇਥੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ। ਹੁਸ਼ਿਆਰਪੁਰ ਵਿਚ ਫੜੇ ਗਏ ਅੱਤਵਾਦੀਆਂ ਦੀ ਪਛਾਣ ਦਿਲਜੋਤ ਸਿੰਘ, ਹਰਮਨ ਸਿੰਘ ਉਰਫ਼ ਹੈਰੀ, ਅਜੇ ਉਰਫ਼ ਮਹਿਰਾ ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਕੰਡੋਲਾ ਵਜੋਂ ਹੋਈ ਹੈ। ਇਹ ਸਾਰੇ ਐੱਸ. ਬੀ. ਐੱਸ. ਨਗਰ ਰਾਹੋਂ ਦੇ ਵਸਨੀਕ ਹਨ। ਆਰ. ਡੀ. ਐਕਸ. ਆਧਾਰਿਤ ਆਈ. ਈ. ਡੀ. ਤੋਂ ਇਲਾਵਾ ਪੁਲਸ ਨੇ ਉਨ੍ਹਾਂ ਕੋਲੋਂ 2 ਪਿਸਤੌਲ ਵੀ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ : ਸਕੂਲ 'ਚ ਬੰਬ! ਧਮਕੀ ਨੇ ਪਵਾ 'ਤੀਆਂ ਨੋਇਡਾ ਪੁਲਸ ਨੂੰ ਭਾਜੜਾਂ, ਘਰਾਂ ਨੂੰ ਦੌੜੇ ਵਿਦਿਆਰਥੀ

ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਹ ਮਾਡਿਊਲ ਅਮਰੀਕਾ ਸਥਿਤ ‘ਬੱਬਰ ਖਾਲਸਾ ਇੰਟਰਨੈਸ਼ਨਲ’ ਦੇ ਹੈਂਡਲਰਾਂ ਵੱਲੋਂ ਚਲਾਇਆ ਜਾ ਰਿਹਾ ਸੀ। ਬਰਾਮਦ ਆਈ. ਈ. ਡੀ. ਦੀ ਵਰਤੋਂ ਗਣਤੰਤਰ ਦਿਵਸ ਸਮਾਗਮਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਕ ਸੰਭਾਵੀ ਅੱਤਵਾਦੀ ਹਮਲੇ ਲਈ ਕੀਤੀ ਜਾਣੀ ਸੀ। ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਮਲਿਕ ਨੇ ਦੱਸਿਆ ਕਿ ਪੁਲਸ ਥਾਣਾ ਗੜ੍ਹਸ਼ੰਕਰ, ਹੁਸ਼ਿਆਰਪੁਰ ਵਿਚ ਐੱਫ. ਆਈ. ਆਰ. ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਵਿਚ ਫੜੇ ਗਏ ਅੱਤਵਾਦੀ ਦੀ ਪਛਾਣ ਸ਼ਰਨਪ੍ਰੀਤ ਸਿੰਘ, ਵਾਸੀ ਪਿੰਡ ਦੀਨਵਾਲ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ। ਪੁਲਸ ਨੇ ਉਸ ਦੇ ਕਬਜ਼ੇ ਵਿਚੋਂ ਇਕ ਪੀ. 86 ਹੈਂਡ ਗ੍ਰੇਨੇਡ, ਇਕ 9 ਐੱਮ. ਐੱਮ. ਗਲੌਕ ਪਿਸਤੌਲ, 5 ਜ਼ਿੰਦਾ ਕਾਰਤੂਸ ਅਤੇ 65 ਗ੍ਰਾਮ ਆਈਸ ਡਰੱਗ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ! ਹੋਲੀ 'ਤੇ ਔਰਤਾਂ ਨੂੰ ਮਿਲੇਗਾ ਮੁਫ਼ਤ ਗੈਸ ਸਿਲੰਡਰ, ਦਿੱਲੀ ਸਰਕਾਰ ਦਾ ਵੱਡਾ ਐਲਾਨ

ਗ੍ਰਿਫਤਾਰ ਅੱਤਵਾਦੀ ਵਿਦੇਸ਼ ਬੈਠੇ ਬੀ. ਕੇ. ਆਈ. ਦੇ ਅੱਤਵਾਦੀਆਂ ਨਿਸ਼ਾਨ ਸਿੰਘ ਉਰਫ਼ ਨਿਸ਼ਾਨ ਜੌੜੀਆਂ, ਆਦੇਸ਼ਬੀਰ ਸਿੰਘ ਉਰਫ਼ ਆਦੇਸ਼ ਜਾਮਰਾਏ ਅਤੇ ਸਿਮਰਨਜੀਤ ਸਿੰਘ ਉਰਫ਼ ਸਿੰਮਾ ਦਿਓਲ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ। ਅੰਮ੍ਰਿਤਸਰ-ਤਰਨਤਾਰਨ ਹਾਈਵੇਅ ’ਤੇ ਬੁੰਡਾਲਾ ਮੋੜ ਖੇਤਰ ਤੋਂ ਸ਼ੱਕੀ ਸ਼ਰਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ। ਸ਼ਰਨਪ੍ਰੀਤ ਸਿੰਘ ਦੇ ਖੁਲਾਸੇ ’ਤੇ ਅੰਮ੍ਰਿਤਸਰ-ਤਰਨਤਾਰਨ ਹਾਈਵੇਅ ’ਤੇ ਚਰਚ ਦੇ ਕੋਲ ਲੁਕੋਇਆ ਹੋਇਆ ਪੀ. 86 ਹੈਂਡ ਗ੍ਰੇਨੇਡ ਬਰਾਮਦ ਕੀਤਾ ਗਿਆ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਸ਼ਰਨਪ੍ਰੀਤ ਸਿੰਘ ਇਸ ਨੈੱਟਵਰਕ ਵਿਚ ਆਪਣੇ ਚਚੇਰੇ ਭਰਾ ਸਿੰਮਾ ਦਿਓਲ ਰਾਹੀਂ ਸ਼ਾਮਲ ਹੋਇਆ ਸੀ।

ਇਹ ਵੀ ਪੜ੍ਹੋ : ...ਤਾਂ ਰੱਦ ਹੋ ਜਾਵੇਗਾ ਡਰਾਈਵਿੰਗ ਲਾਇਸੈਂਸ! ਸਰਕਾਰ ਨੇ ਸਖ਼ਤ ਕੀਤੇ ਨਿਯਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News