ਗਣਤੰਤਰ ਦਿਵਸ ਮੌਕੇ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਲਹਿਰਾਇਆ ਤਿਰੰਗਾ

01/26/2020 3:32:23 PM

ਗੁਰਦਾਸਪੁਰ (ਦੀਪਕ): ਦੇਸ਼ ਭਰ 'ਚ ਅੱਜ ਗਣਤੰਤਰ ਦਿਵਸ ਦੀਆਂ ਰੌਣਕਾਂ ਲੱਗੀਆਂ ਹੋਈਆਂ ਹੈ। 71ਵੇਂ ਗਣਤੰਤਰ ਦਿਵਸ ਨੂੰ ਲੈ ਕੇ ਅੱਜ ਦੇਸ਼ ਭਰ 'ਚ ਕਈ ਥਾਈਂ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ ਤੇ ਕੌਮੀ ਝੰਡਾ ਲਹਿਰਾਇਆ ਜਾ ਰਿਹਾ ਹੈ।ਉਥੇ ਹੀ ਅੱਜ ਪੰਜਾਬ 'ਚ ਵੱਖ-ਵੱਖ ਜਿਲ੍ਹਿਆਂ 'ਚ ਤਿਰੰਗਾ ਲਹਿਰਾਇਆ ਜਾ ਰਿਹਾ ਹੈ। ਇਸ ਦੌਰਾਨ ਗੁਰਦਾਸਪੁਰ 'ਚ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਵਲੋਂ ਤਿਰੰਗਾ ਲਹਿਰਾਇਆ ਗਿਆ ਅਤੇ ਪਰੇਡ ਦੀ ਸਲਾਮੀ ਲਈ।

ਮੋਗਾ (ਗੋਪੀ ਰਾਊਕੇ): 71ਵੇਂ ਗਣਤੰਤਰ ਦਿਵਸ ਮੌਕੇ ਮੋਗਾ ਦੀ ਦਾਣਾ ਮੰਡੀ 'ਚ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਤਿਰੰਗਾ ਲਹਿਰਾਇਆ ਗਿਆ। ਇਸ ਦੇ ਬਾਅਦ ਗੁਰਪ੍ਰੀਤ ਕਾਂਗੜ ਨੇ ਲੋਕਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਉਸ ਦੇ ਬਾਅਦ ਡੀ.ਐੱਸ.ਪੀ. ਹਰਪਿੰਦਰ ਕੌਰ ਦੀ ਅਗਵਾਈ 'ਚ ਪਰੇਡ ਨਾਲ ਗੁਰਪ੍ਰੀਤ ਕਾਂਗੜ ਨੇ ਸਲਾਮੀ ਲਈ।

ਹੁਸ਼ਿਆਰਪੁਰ (ਅਮਰੀਕ): 26 ਜਨਵਰੀ 2020 ਨੂੰ ਜ਼ਿਲਾ ਪੱਧਰ ਦਾ ਗਣਤੰਤਰ ਦਿਵਸ ਪੁਲਸ ਗਰਾਉਂਡ ਹੁਸ਼ਿਆਰਪੁਰ ਵਿਖੇ ਮਨਾਇਆ ਗਿਆ। ਮਾਨਯੋਗ ਸਪੀਕਰ ਪੰਜਾਬ ਦੇ ਮਾਨਯੋਗ ਰਾਜਪਾਲ ਰਾਣਾ ਕੇ.ਪੀ. ਸਿੰਘ ਜੀ ਨੇ ਇਸ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੇ ਤਿਰੰਗਾ ਲਹਿਰਾਇਆ।

ਨਾਭਾ (ਜਗਨਾਰ):ਸਥਾਨਕ ਨਵੀਂ ਅਨਾਜ ਮੰਡੀ ਸਥਿਤ ਗਣਤੰਤਰ ਦਿਵਸ ਸਮਾਰੋਹ ਮਨਾਇਆ ਗਿਆ, ਜਿਸ ਦੌਰਾਨ ਐੱਸ.ਡੀ.ਐੱਮ. ਸੂਬਾ ਸਿੰਘ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਦੇ ਬਾਅਦ ਸਕੂਲ ਦੇ ਬੱਚਿਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ।

ਮੁਕਤਸਰ (ਕੁਲਦੀਪ ਸਿੰਘ ਰਿਣੀ): ਸ੍ਰੀ ਮੁਕਤਸਰ ਸਾਹਿਬ ਵਿਖੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਫਤਿਹਗੜ੍ਹ ਸਾਹਿਬ (ਵਿਪਨ,ਜਗਦੇਵ): 71ਵੇਂ ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਜ਼ਿਲਾ ਪੱਧਰ ਸਮਾਗਮ 'ਚ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਫਿਰੋਜ਼ਪੁਰ (ਸੰਨੀ ਚੋਪੜਾ): ਗਣਤੰਤਰ ਦਿਵਸ ਮੌਕੇ ਫਿਰੋਜ਼ਪੁਰ ਭਾਰਤ ਪਾਕਿਸਤਾਨ ਸਰਹੱਦ 'ਤੇ ਹੁਸੈਨੀਵਾਲਾ ਸ਼ਹੀਦੀ ਸਮਾਰਕ 'ਤੇ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਨੂੰ ਸ਼ਰਧਾਂਜ਼ਲੀ ਦਿੰਦੇ ਹੋਏ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਉਨ੍ਹਾਂ ਦੇ ਨਾਲ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਿਧਾਇਕ ਕੁਲਦੀਪ ਸਿੰਘ ਜ਼ੀਰਾ ਅਤੇ ਵਿਧਾਇਕ ਸਤਕਾਰ ਕੌਰ ਡਿਪਟੀ ਕਮਿਸ਼ਨਰ ਚੰਦਰ ਗੌਂਦ ਵੀ ਸ਼ਰਧਾਂਜ਼ਲੀ ਭੇਟ ਕਰਨ ਪਹੁੰਚੇ। ਉਸ ਦੇ ਬਾਅਦ ਉੱਥੇ ਫਿਰੋਜ਼ਪੁਰ ਦੇ ਸ਼ਹੀਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੇਨੀ ਨੇ ਰਾਸ਼ਟਰੀ ਤਿਰੰਗਾ ਲਹਿਰਾਇਆ ਅਤੇ ਪਰੇਡ ਦੀ ਸਲਾਮੀ ਲਈ।

ਬਰਨਾਲਾ (ਪੁਨੀਤ ਮਾਨ): ਬਰਨਾਲਾ 'ਚ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਰਾਸ਼ਟਰੀ ਝੰਡਾ ਲਹਿਰਾਇਆ।

ਫਾਜ਼ਿਲਕਾ (ਸੁਨੀਲ ਨਾਗਪਾਲ): ਅੱਜ 71ਵੇਂ ਗਣਤੰਤਰ ਦਿਵਸ ਦੇ ਸਬੰਧ 'ਚ ਫਾਜ਼ਿਲਕਾ ਦੇ ਸਰਕਾਰੀ ਐਮ.ਆਰ. ਕਾਲਜ ਦੇ ਖੇਡ ਸਟੇਡੀਅਮ 'ਚ ਜ਼ਿਲਾ ਪੱਧਰੀ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ 'ਚ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ। ਬਾਅਦ ਫਾਜ਼ਿਲਕਾ 'ਚ ਐੱਮ.ਆਰ. ਕਾਲਜ ਦੇ ਖੇਡ ਸਟੇਡੀਅਮ 'ਚ ਡੀ.ਸੀ. ਵਲੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ, ਜਿਸ ਦੇ ਬਾਅਦ ਮੁੱਖ ਮਹਿਮਾਨਾਂ ਵਲੋਂ ਡੀ.ਐੱਸ.ਪੀ. ਰਾਹੁਲ ਭਰਦਵਾਜ ਦੀ ਅਗਵਾਈ 'ਚ ਆਯੋਜਿਤ ਪਰੇਡ ਦਾ ਨਿਰੀਖਣ ਕੀਤਾ ਗਿਆ। ਪਰੇਡ 'ਚ ਪੰਜਾਬ ਪੁਲਸ, ਪੰਜਾਬ ਪੁਲਸ ਮਹਿਲਾ ਵਿੰਗ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਅਤੇ ਸਕੂਲੀ ਵਿਦਿਆਰਥੀਆਂ ਨੇ ਹਿੱਸਾ ਲਿਆ।

ਬਠਿੰਡਾ (ਕੁਨਾਲ ਬਾਂਸਲ): ਭਾਰਤ 'ਚ 71ਵਾਂ ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ। ਬਠਿੰਡਾ ਦੇ ਖੇਡ ਸਟੇਡੀਅਮ 'ਚ ਵੀ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।

ਸੰਗਰੂਰ  (ਬੇਦੀ): ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਮੌਕੇ ਪੁਲਸ ਲਾਈਨ ਸੰਗਰੂਰ ਵਿਖੇ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਅਤੇ ਹੋਰ ਆਈਟਮਾਂ ਪੇਸ਼ ਕੀਤੀਆਂ।

ਤਰਨਤਾਰਨ (ਵਿਜੇ ਅਰੋੜਾ): ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸਭਰਵਾਲ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸੰਸਦ ਮੈਂਬਰ ਜਸਬੀਰ ਸਿੰਘ ਅਤੇ ਡਾ. ਧਰਮਵੀਰ ਅਗਨੀਹੋਤਰੀ ਵਿਸ਼ੇਸ਼ ਤੌਰ 'ਤੇ ਸਮਾਗਮ 'ਚ ਸ਼ਾਮਲ ਹੋਏ ਅਤੇ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਵੱਖ-ਵੱਖ ਖੇਤਰਾਂ 'ਚ ਪ੍ਰਾਪਤੀਆਂ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ।

ਜਲਾਲਾਬਾਦ (ਸੇਤੀਆ): ਅੱਜ ਪੰਜਾਬ 'ਚ ਵੱਖ-ਵੱਖ ਜ਼ਿਲਿਆਂ ਤੇ ਸਬ ਡਿਵੀਜ਼ਨ 'ਚ ਤਿਰੰਗਾ ਲਹਿਰਾਇਆ ਗਿਆ। ਇਸ ਦੌਰਾਨ ਜਲਾਲਾਬਾਦ 'ਚ ਐੱਸ.ਡੀ ਐੱਮ.ਕੇਸ਼ਵ ਗੋਇਲ ਵਲੋਂ ਤਿਰੰਗਾ ਲਹਿਰਾਇਆ ਗਿਆ ਅਤੇ ਪਰੇਡ ਦੀ ਸਲਾਮੀ ਲਈ।ਇਸ ਮੌਕੇ ਵਿਸ਼ੇਸ਼ ਤੌਰ 'ਤੇ ਵਿਧਾਇਕ ਰਾਮਿੰਦਰ ਸਿੰਘ ਆਵਲਾ ਪਹੁੰਚੇ। ਸਕੂਲਾਂ ਦੇ ਬੱਚਿਆਂ ਵਲੋਂ ਝਾਕੀਆਂ ਤੇ ਸਕਿੱਟਾਂ ਵੀ ਪੇਸ਼ ਕੀਤੀਆ ਗਈਆਂ । ਪ੍ਰੋਗਰਾਮ ਦੌਰਾਨ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ।


Shyna

Content Editor

Related News