ਕਿਸਾਨ ਟਰੈਕਟਰ ਪਰੇਡ : ਬਠਿੰਡਾ ’ਚ ਆਇਆ ਟਰੈਕਟਰਾਂ ਦਾ ‘ਹੜ੍ਹ’
Tuesday, Jan 26, 2021 - 09:38 PM (IST)
ਬਠਿੰਡਾ (ਪਰਮਿੰਦਰ) : ਗਣਤੰਤਰ ਦਿਵਸ ’ਤੇ ਕੀਤੀ ਜਾ ਰਹੀ ਕਿਸਾਨਾਂ ਦੀ ਟਰੈਕਟਰ ਪਰੇਡ ਨੂੰ ਲੈ ਕੇ ਬਠਿੰਡਾ ਵਿਚ ਟਰੈਕਟਰਾਂ ਦਾ ‘ਹੜ੍ਹ’ ਆ ਗਿਆ। ਜਿਹੜੇ ਕਿਸਾਨ ਦਿੱਲੀ ਪਰੇਡ ਵਿਚ ਸ਼ਾਮਲ ਨਹੀਂ ਹੋ ਸਕੇ, ਉਹ ਵੱਡੀ ਗਿਣਤੀ ਵਿਚ ਆਪਣੇ ਟਰੈਕਟਰ ਲੈ ਕੇ ਬਠਿੰਡਾ ਦੀ ਅਨਾਜ ਮੰਡੀ ਦੇ ਨੇੜੇ ਇਕੱਠੇ ਹੋਏ। ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨਾਂ ਅਤੇ ਸੈਂਕੜੇ ਟਰੈਕਟਰਾਂ ਦੇ ਇਕੱਠੇ ਹੋਣ ਨਾਲ ਪੁਲਸ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ।
ਇਹ ਵੀ ਪੜ੍ਹੋ : ਵਿਆਹ ਦਾ ਚਾਅ ਇਕ ਪਾਸੇ, ਕਿਸਾਨ ਅੰਦੋਲਨ ਇਕ ਪਾਸੇ, ਲਾੜੇ ਦਾ ਐਲਾਨ ਸੁਣ ਤੁਸੀਂ ਵੀ ਕਰੋਗੇ ਸਿਫ਼ਤਾਂ
ਵੱਡੀ ਗਿਣਤੀ ਵਿਚ ਟਰੈਕਟਰ ਹੁਣ ਸੜਕਾਂ ’ਤੇ ਉਤਰਨ ਨੂੰ ਤਿਆਰ ਹਨ ਜਿਸ ਕਾਰਣ ਪੁਲਸ ਪ੍ਰਸ਼ਾਸਨ ਪ੍ਰਬੰਧ ਕਰਨ ਵਿਚ ਜੁਟਿਆ ਹੋਇਆ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਹੋਰ ਟਰੈਕਟਰ ਅਤੇ ਕਿਸਾਨਾਂ ਦੀ ਆਮਦ ਅਜੇ ਵੀ ਜਾਰੀ ਹੈ।
ਇਹ ਵੀ ਪੜ੍ਹੋ : ਕਿਸਾਨ ਪਰੇਡ 'ਤੇ 'ਜਗ ਬਾਣੀ' ਦੀ ਵੱਡੀ ਕਵਰੇਜ਼, ਦੇਖੋ ਪੰਜ ਪੱਤਰਕਾਰ ਲਾਈਵ
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਦਿੱਲੀ 'ਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਪੁਲਸ ਅਤੇ ਕਿਸਾਨਾਂ ਵਿਚਾਲੇ ਕਈ ਥਾਈਂ ਝੜਪ ਦੀਆਂ ਖ਼ਬਰਾਂ ਵੀ ਹਨ। ਕਿਸਾਨਾਂ ਦਾ ਆਖਣਾ ਹੈ ਕਿ ਜਦੋਂ ਤਕ ਪੁਲਸ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਉਦੋਂ ਤਕ ਅੰਦੋਲਨ ਜਾਰੀ ਰਹੇਗਾ।
ਇਹ ਵੀ ਪੜ੍ਹੋ : ਕਿਸਾਨਾਂ ਦੀ ਟਰੈਕਟਰ ਪਰੇਡ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਆਖੀ ਵੱਡੀ ਗੱਲ
ਨੋਟ - ਕਿਸਾਨ ਅੰਦੋਲਨ ਤੇ ਟਰੈਕਟਰ ਪਰੇਡ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।