ਗਣਤੰਤਰ ਦਿਵਸ ''ਤੇ ''ਤਿਰੰਗਾ'' ਲਹਿਰਾਉਣ ਸਬੰਧੀ ਲਾਈਆਂ ਡਿਊਟੀਆਂ ''ਚ ਸੋਧ

01/18/2019 10:12:25 AM

ਚੰਡੀਗੜ੍ਹ : ਸੂਬਾ ਸਰਕਾਰ ਵਲੋਂ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਸਬੰਧੀ ਲਾਈਆਂ ਗਈਆਂ ਡਿਊਟੀਆਂ 'ਚ ਅੰਸ਼ਿਕ ਸੋਧ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਪੱਤਰ ਮੁਤਾਬਕ ਹੁਣ ਐੱਸ. ਏ. ਐੱਸ. ਨਗਰ (ਮੋਹਾਲੀ) ਵਿਖੇ ਉਚੇਰੀ ਸਿੱਖਿਆ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਤਿਰੰਗਾ ਲਹਿਰਾਉਣਗੇ, ਜਦੋਂ ਕਿ ਰੂਪਨਗਰ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਤਿਰੰਗਾ ਲਹਿਰਾਇਆ ਜਾਵੇਗਾ। ਇਸ ਤੋਂ ਇਲਾਵਾ ਬਠਿੰਡਾ ਵਿਖੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਜ਼ਿਲਾ ਤਰਨਤਾਰਨ ਵਿਖੇ ਡਿਪਟੀ ਕਮਿਸ਼ਨਰ ਤਰਨਤਾਰਨ ਵਲੋਂ ਗਣਤੰਤਰ ਦਿਵਸ ਦੇ ਸਮਾਰੋਹਾਂ ਦੀ ਪ੍ਰਧਾਨਗੀ ਕੀਤੀ ਜਾਵੇਗੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਐੱਸ. ਏ. ਐੱਸ. ਨਗਰ (ਮੋਹਾਲੀ) 'ਚ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਵਲੋਂ ਤਿਰੰਗਾ ਲਹਿਰਾਇਆ ਜਾਣਾ ਸੀ, ਜਦੋਂ ਕਿ ਰੂਪਨਗਰ 'ਚ ਉਚੇਰੀ ਸਿੱਖਿਆ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ, ਬਠਿੰਡਾ 'ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਜ਼ਿਲਾ ਤਰਨਤਾਰਨ 'ਚ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਤਿਰੰਗਾ ਲਹਿਰਾਉਣ ਦਾ ਪ੍ਰੋਗਰਾਮ ਸੂਬਾ ਸਰਕਾਰ ਵਲੋਂ ਉਲੀਕਿਆ ਗਿਆ ਸੀ, ਜਿਸ 'ਚ ਹੁਣ ਸੋਧ ਕਰ ਦਿੱਤੀ ਗਈ ਹੈ। 


Babita

Content Editor

Related News