ਪੰਜਾਬ ਰਾਜ ਮਹਿਲਾ ਕਮਿਸ਼ਨ ’ਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ

Tuesday, Jan 30, 2024 - 06:34 PM (IST)

ਪੰਜਾਬ ਰਾਜ ਮਹਿਲਾ ਕਮਿਸ਼ਨ ’ਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿਚ ਮੈਂਬਰਾਂ ਦੀਆਂ ਗੈਰ ਸਰਕਾਰੀ ਖਾਲ੍ਹੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਅਕਤੂਬਰ ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਅਜਿਹੇ ਵਿਅਕਤੀ, ਤਰਜੀਹੀ ਤੌਰ ’ਤੇ ਮਹਿਲਾਵਾਂ ਜੋ ਵਧੀਆ ਯੋਗਤਾ, ਇਮਾਨਦਾਰੀ ਰੱਖਦੀਆਂ ਹੋਣ, ਜਿਨ੍ਹਾਂ ਨੇ ਮਹਿਲਾਵਾਂ ਦੀ ਭਲਾਈ ਲਈ ਕੰਮ ਕੀਤਾ ਹੈ, ਕਾਨੂੰਨ ਜਾਂ ਵਿਧਾਨ ਦੀ ਉਚਿਤ ਜਾਣਕਾਰੀ ਅਤੇ ਤਜਰਬਾ ਹੈ, ਮਹਿਲਾਵਾਂ ਦੀ ਪ੍ਰਗਤੀ ਨਾਲ ਸਬੰਧਤ ਮਾਮਲਿਆਂ ਦਾ ਪ੍ਰਬੰਧਨ ਜਾਂ ਮਹਿਲਾਵਾਂ ਦੀ ਸੁਰੱਖਿਆ ਲਈ ਕਿਸੇ ਟਰੇਡ ਯੂਨੀਅਨ ਜਾਂ ਸਵੈ-ਸੇਵੀ ਸੰਗਠਨ ਦੀ ਅਗਵਾਈ, ਮਹਿਲਾਵਾਂ ਦੇ ਸਾਂਝੇ ਹਿੱਤਾਂ ਨੂੰ ਉਠਾਇਆ ਅਤੇ ਪ੍ਰੋਤਸਾਹਿਤ ਕੀਤਾ ਹੈ, ਅਰਜ਼ੀ ਦੇਣ ਲਈ ਯੋਗ ਹਨ। 

ਇਹ ਵੀ ਪੜ੍ਹੋ : ਚੰਡੀਗੜ੍ਹ ’ਚ ਲੋਕਤੰਤਰ ਦਾ ਕਤਲ ਹੋਇਆ, ਭਾਜਪਾ ਦੇ ਧੱਕੇ ਖ਼ਿਲਾਫ਼ ਅਦਾਲਤ ਜਾਵਾਂਗੇ : ਭਗਵੰਤ ਮਾਨ

PunjabKesari

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਮਹਿਲਾ ਕਮਿਸ਼ਨ ਵਿਚ ਇਕ ਸੀਨੀਅਰ ਉਪ ਚੇਅਰਪਰਸਨ, ਇਕ ਉਪ ਚੇਅਰਪਰਸਨ ਅਤੇ ਦਸ ਮੈਂਬਰਾਂ (ਜਨਰਲ 8 ਅਤੇ ਐੱਸ.ਸੀ 2) ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਔਰਤਾਂ ਸਬੰਧੀ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।

ਇਹ ਵੀ ਪੜ੍ਹੋ : ਪਾਰਟੀ ਵਿਚਾਲੇ ਤਲਖ਼ੀ ਦੌਰਾਨ ਕਾਂਗਰਸ ਦੀ ਮੀਟਿੰਗ, ਨਹੀਂ ਪਹੁੰਚੇ ਨਵਜੋਤ ਸਿੱਧੂ

ਮੰਤਰੀ ਨੇ ਅੱਗੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣਾ ਬਿਨੈਪੱਤਰ ਸਮੇਤ ਬਾਇਓ ਡਾਟਾ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਐੱਸ. ਸੀ. ਓ. ਨੰ:102-103, ਸੈਕਟਰ 34-ਏ ਚੰਡੀਗੜ੍ਹ ਵਿਖੇ ਮਿਤੀ 05 ਫਰਵਰੀ 2024 ਤੱਕ ਜਮ੍ਹਾ ਕਰਵਾ ਸਕਦੇ ਹਨ। ਨਿਸ਼ਚਿਤ ਮਿਤੀ ਤੋਂ ਬਾਅਦ ਪ੍ਰਾਪਤ ਹੋਏ ਬਿਨੈ ਪੱਤਰਾਂ ਨੂੰ ਵਿਚਾਰਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਜਾਣੋ ਕਦੋਂ ਸ਼ੁਰੂ ਹੋਵੇਗੀ ਕਣਕ/ਆਟੇ ਦੀ ਹੋਮ ਡਲਿਵਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News