ਐੱਸ. ਐੈੱਸ. ਏ./ਰਮਸਾ ਅਧਿਆਪਕ ਯੂਨੀਅਨ ਨੇ ਦਿੱਤਾ ਮੰਗ-ਪੱਤਰ
Saturday, Jan 13, 2018 - 10:25 AM (IST)

ਮੋਗਾ (ਗਰੋਵਰ, ਗੋਪੀ) - ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਇਕਾਈ ਮੋਗਾ ਦੇ ਸੂਬਾਈ ਆਗੂ ਗੁਰਪ੍ਰੀਤ ਅੰਮੀਵਾਲ ਅਤੇ ਜੱਜਪਾਲ ਬਾਜੇ ਕੇ ਨੇ ਦੱਸਿਆ ਕਿ ਐਕਸ਼ਨ ਕਮੇਟੀ ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਪੰਜਾਬ ਦੇ ਵਫਦ ਦੀ ਮੀਟਿੰਗ ਮੁੱਖ ਮੰਤਰੀ ਪੰਜਾਬ ਦੇ ਓ. ਐੱਸ. ਡੀ. ਕੈਪਟਨ ਸੰਦੀਪ ਸੰਧੂ ਨਾਲ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਹੋਈ।
ਇਸ ਮੌਕੇ ਅਧਿਆਪਕ ਆਗੂਆਂ ਨੇ ਪਿਛਲੇ 9 ਸਾਲਾਂ ਤੋਂ ਠੇਕੇ 'ਤੇ ਕੰਮ ਕਰ ਰਹੇ ਐੱਸ. ਐੱਸ. ਏ./ਰਮਸਾ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੂਰੇ ਲਾਭਾਂ ਸਮੇਤ ਸਿੱਖਿਆ ਵਿਭਾਗ 'ਚ ਲਿਆ ਕੇ ਰੈਗੂਲਰ ਕਰਨ, ਐੱਸ. ਐੱਸ. ਏ./ਰਮਸਾ ਅਧਿਆਪਕਾਂ 'ਤੇ ਚਲ ਰਹੇ ਝੂਠੇ ਪਰਚੇ ਰੱਦ ਕਰਵਾਉਣ, ਰਮਸਾ ਅਧਿਆਪਕਾਂ ਦਾ ਏਰੀਅਰ ਜਾਰੀ ਕਰਵਾਉਣ, ਐੱਸ. ਐੱਸ. ਏ./ਰਮਸਾ ਅਧਿਆਪਕਾਂ ਦੀਆਂ ਤਨਖਾਹਾਂ 'ਚ ਲਗਾਤਾਰਤਾ ਲਿਆਉਣ ਦੀ ਮੰਗ ਕੀਤੀ, ਜਿਸ 'ਤੇ ਕੈਪਟਨ ਸੰਦੀਪ ਸੰਧੂ ਵੱਲੋਂ ਐੱਸ. ਐੱਸ. ਏ./ਰਮਸਾ ਅਧਿਆਪਕਾਂ ਦੇ ਵਫਦ ਨੂੰ ਭਰੋਸਾ ਦਿੱਤਾ ਗਿਆ ਕਿ ਐੱਸ. ਐੱਸ. ਏ./ਰਮਸਾ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਚਲ ਰਹੀ ਹੈ ਤੇ ਇਨ੍ਹਾਂ ਨੂੰ ਜਲਦ ਰੈਗੂਲਰ ਕਰ ਦਿੱਤਾ ਜਾਵੇਗਾ। ਐੱਸ. ਐੱਸ. ਏ./ਰਮਸਾ ਅਧਿਆਪਕਾਂ 'ਤੇ ਪਏ ਝੂਠੇ ਪਰਚੇ ਰੱਦ ਕੀਤੇ ਜਾਣਗੇ। ਇਸ ਸਮੇਂ ਸੁਖਜਿੰਦਰ ਸਿੰਘ, ਨਵਦੀਪ ਬਾਜਵਾ, ਗੁਰਬਾਜ ਸਿੰਘ, ਹਰਮੇਲ ਦਾਸ, ਗੁਰਮੀਤ ਬਹਿਲ, ਰਮਨਦੀਪ ਕਪਿਲ, ਅਸ਼ਵਨੀ ਕੁਮਾਰ ਆਦਿ ਹਾਜ਼ਰ ਸਨ।