ਜ਼ਿਲਾ ਸਿੱਖਿਆ ਅਫਸਰ ਨੂੰ ਦਿੱਤਾ ਮੰਗ ਪੱਤਰ
Friday, Apr 06, 2018 - 01:50 AM (IST)

ਨਵਾਂਸ਼ਹਿਰ, (ਤ੍ਰਿਪਾਠੀ, ਮਨੋਰੰਜਨ)- ਜ਼ਿਲਾ ਸਿੱਖਿਆ ਅਫਸਰ ਨਵਾਂਸ਼ਹਿਰ ਵਿਨੋਦ ਕੁਮਾਰ ਨੂੰ ਜ਼ਿਲੇ ਦੀਆਂ ਸਾਰੀਆਂ ਵਿਸ਼ੇਸ਼ ਅਧਿਆਪਕ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਵਿਚ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਕਿ ਉਨ੍ਹਾਂ ਦੀਆਂ ਪਿਛਲੇ 4 ਮਹੀਨੇ ਤੋਂ ਰੁੱਕੀਆਂ ਤਨਖਾਹਾਂ ਜਾਰੀ ਕੀਤੀਆਂ ਜਾਣ ਅਤੇ ਉਨ੍ਹਾ ਨੂੰ ਸਿੱਖਿਆ ਵਿਭਾਗ ਵਿਚ ਬਿਨਾਂ ਕਿਸੇ ਸ਼ਰਤ ਤੋਂ ਬਣਦੇ ਪੂਰੇ ਮਾਣ ਭੱਤਿਆਂ ਸਮੇਤ ਰੈਗੂਲਰ ਕਰਨ ਸਬੰਧੀ ਉੱਚ ਅਧਿਕਾਰੀਆਂ ਤੱਕ ਉਨ੍ਹਾਂ ਦੀ ਮੰਗ ਪਹੁੰਚਾਈ ਜਾਵੇ। ਇਸ ਮੌਕੇ ਆਈ ਆਰ.ਟੀਜ਼ ਕੁਲਦੀਪ ਕੁਮਾਰ, ਦਲੀਪ ਕੁਮਾਰ, ਰਾਕੇਸ਼ ਕੁਮਾਰ, ਰੂਹੀ ਅਤੇ ਅੰਜੂ ਚੌਹਾਨ ਹਾਜ਼ਰ ਸਨ।