ਮੁੱਖ ਮੰਤਰੀ ਦੇ ਦਖਲ ਤੋਂ ਬਾਅਦ 'ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ' ਖ਼ਤਮ, 195 ਦਿਨਾਂ ਤੋਂ ਚੱਲ ਰਿਹਾ ਸੀ ਧਰਨਾ

Tuesday, Oct 31, 2023 - 09:51 PM (IST)

ਚੰਡੀਗੜ੍ਹ/ਐੱਸ.ਏ.ਐੱਸ.ਨਗਰ (ਬਿਊਰੋ) : ‘ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਦੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦੂਤ ਵਜੋਂ ਅੱਜ ਉਨ੍ਹਾਂ ਨੂੰ ਮਿਲਣ ਆਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਹਾਜ਼ਰੀ 'ਚ ਆਪਣਾ ਮੋਹਾਲੀ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਦੇ ਡਾਇਰੈਕਟੋਰੇਟ (ਪੁਰਾਣੇ ਡੀ.ਸੀ. ਦਫ਼ਤਰ, ਫੇਜ਼-1 ਮੋਹਾਲੀ) ਦੇ ਬਾਹਰ 195 ਦਿਨਾਂ ਤੋਂ ਚੱਲੇ ਆ ਰਹੇ ਧਰਨੇ ਦੇ ਆਗੂਆਂ ਨੇ ਮੰਤਰੀ ਬਲਕਾਰ ਸਿੰਘ ਨੂੰ ਇਸ ਮੁੱਦੇ 'ਤੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਨਾਲ ਉੱਚ ਪੱਧਰੀ ਮੀਟਿੰਗ ਤੈਅ ਕਰਨ ਲਈ ਮੰਗ-ਪੱਤਰ ਸੌਂਪਿਆ।

ਇਹ ਵੀ ਪੜ੍ਹੋ : ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਹੀ ਵਿਦੇਸ਼ ਤੋਂ ਪਰਤਿਆ ਸੀ ਘਰ

ਮੰਤਰੀ ਬਲਕਾਰ ਸਿੰਘ ਨੇ ਪ੍ਰਧਾਨ ਪ੍ਰੋ. ਹਰਨੇਕ ਸਿੰਘ ਸਮੇਤ ਮੋਰਚੇ ਦੇ ਆਗੂਆਂ ਨੂੰ ਉਨ੍ਹਾਂ ਦੇ ਮੰਗ-ਪੱਤਰ ’ਤੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਆਗੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਮਾਮਲਿਆਂ 'ਚ ਮੈਰਿਟ ਦੇ ਆਧਾਰ ’ਤੇ ਇਨਸਾਫ਼ ਦੇਣ ਦਾ ਭਰੋਸਾ ਦੇਣ ਲਈ ਕਿਹਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਇਹ ਮੰਗ-ਪੱਤਰ 12 ਮੰਗਾਂ 'ਤੇ ਆਧਾਰਿਤ ਹੈ, ਜਿਸ 'ਤੇ ਜਲਦ ਹੀ ਪੱਕਾ ਮੋਰਚੇ ਦੇ ਆਗੂਆਂ ਨੂੰ ਬੁਲਾ ਕੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਦ੍ਰਿੜ੍ਹ ਹੈ ਅਤੇ ਦੋਸ਼ੀ ਪਾਏ ਜਾਣ 'ਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : ਰੇਲਵੇ ਦੀਆਂ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ 'ਤੇ ਜਾ ਚੜ੍ਹੀ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਲੜਕੀ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News