ਰਿਜ਼ਰਵ ਬੈਂਕ ਦੇ ਗਵਰਨਰ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ, ਕਮੇਟੀ ਮੈਂਬਰਾਂ ਨੇ ਕੀਤਾ ਸਨਮਾਨ

Saturday, Mar 21, 2026 - 01:17 AM (IST)

ਰਿਜ਼ਰਵ ਬੈਂਕ ਦੇ ਗਵਰਨਰ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ, ਕਮੇਟੀ ਮੈਂਬਰਾਂ ਨੇ ਕੀਤਾ ਸਨਮਾਨ

ਅੰਮ੍ਰਿਤਸਰ (ਸਰਬਜੀਤ) : ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸੰਜੇ ਮਲਹੋਤਰਾ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਤਖ਼ਤ ਸਾਹਿਬ ਦੇ ਗ੍ਰੰਥੀ ਜਸਵੰਤ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਟ ਕੀਤਾ ਗਿਆ। ਇਸ ਮੌਕੇ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਉਪ ਪ੍ਰਧਾਨ ਗੁਰਵਿੰਦਰ ਸਿੰਘ, ਮੀਡੀਆ ਇੰਚਾਰਜ ਸੁਦੀਪ ਸਿੰਘ, ਹਰਕੀਰਤ ਸਿੰਘ ਸੋਹੀ, ਸੁਪਰਿੰਟੈਂਡੈਂਟ ਦਲਜੀਤ ਸਿੰਘ, ਮੈਨੇਜਰ ਹਰਜੀਤ ਸਿੰਘ ਅਤੇ ਅਕਾਊਂਟ ਮੈਨੇਜਰ ਦਵਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਇਸ ਦੌਰਾਨ ਤਖ਼ਤ ਸਾਹਿਬ ਵੱਲੋਂ ਹਰ ਮਹੀਨੇ ਪ੍ਰਕਾਸ਼ਿਤ ਹੋਣ ਵਾਲੀ ਗੋਬਿੰਦ ਪ੍ਰਕਾਸ਼ ਮੈਗਜ਼ੀਨ ਦੇ ਮਾਰਚ ਮਹੀਨੇ ਦੀ ਕਾਪੀ ਦਾ ਵਿਮੋਚਨ ਵੀ ਗਵਰਨਰ ਵੱਲੋਂ ਕੀਤਾ ਗਿਆ। ਗੋਬਿੰਦ ਪ੍ਰਕਾਸ਼ ਮੈਗਜ਼ੀਨ ਹਿੰਦੀ, ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾਵਾਂ ਵਿੱਚ ਪ੍ਰਕਾਸ਼ਿਤ ਕੀਤੀ ਜਾਂਦੀ ਹੈ ਅਤੇ ਇਸ ਨੂੰ ਮੁਫ਼ਤ ਵੰਡਿਆ ਜਾਂਦਾ ਹੈ।

ਇਹ ਵੀ ਪੜ੍ਹੋ : ਸੀ. ਬੀ. ਐੱਸ. ਈ. ਦਾ ਵੱਡਾ ਫੈਸਲਾ, ਇਨ੍ਹਾਂ ਵਿਦਿਆਰਥੀਆਂ ਲਈ ਸਪੈਸ਼ਲ ਅਸੈੱਸਮੈਂਟ ਸਕੀਮ ਜਾਰੀ

ਗੁਰਵਿੰਦਰ ਸਿੰਘ ਨੇ ਦੱਸਿਆ ਕਿ ਗਵਰਨਰ ਸਾਹਿਬ ਨੂੰ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਦੇ ਦਰਸ਼ਨ ਵੀ ਕਰਵਾਏ ਗਏ। ਗਵਰਨਰ ਸੰਜੇ ਮਲਹੋਤਰਾ ਨੇ ਕਿਹਾ ਕਿ ਉਨ੍ਹਾਂ ਦੀ ਕਾਫੀ ਸਮੇਂ ਤੋਂ ਇੱਛਾ ਸੀ ਕਿ ਗੁਰੂ ਮਹਾਰਾਜ ਦੇ ਜਨਮ ਸਥਾਨ ਤਖ਼ਤ ਪਟਨਾ ਸਾਹਿਬ ਦੇ ਦਰਸ਼ਨ ਕਰਨ ਅਤੇ ਅੱਜ ਉਹ ਪੂਰੀ ਹੋਈ, ਜਿਸ ਲਈ ਉਹ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News