ਭਾਰਤੀ ਰਿਜ਼ਰਵ ਬੈਂਕ ਨੇ ਝੋਨੇ ਦੇ ਚੱਲ ਰਹੇ ਖ਼ਰੀਦ ਸੀਜ਼ਨ ਲਈ ਨਕਦ ਕਰਜ਼ਾ ਹੱਦ ਦੀ ਸੀਮਾ ਨਵੰਬਰ ਦੇ ਅਖ਼ੀਰ ਤੱਕ ਵਧਾਈ
Friday, Oct 29, 2021 - 09:27 PM (IST)

ਚੰਡੀਗੜ੍ਹ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰੰਤਰ ਅਤੇ ਨਿੱਜੀ ਯਤਨਾਂ ਸਦਕਾ ਭਾਰਤੀ ਰਿਜ਼ਰਵ ਬੈਂਕ ਨੇ ਝੋਨੇ ਦੇ ਚੱਲ ਰਹੇ ਖਰੀਦ ਸੀਜ਼ਨ ਲਈ ਪੰਜਾਬ ਵਾਸਤੇ ਸੀ.ਸੀ.ਐਲ. ਦੀ ਮਿਆਦ ਨਵੰਬਰ, 2021 ਤੱਕ ਵਧਾ ਦਿੱਤੀ ਹੈ।
ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ 6300.20 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐਲ.) ਨਵੰਬਰ, 2021 ਦੇ ਅਖ਼ੀਰ ਤੱਕ ਵਧਾ ਦਿੱਤੀ ਹੈ। ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਨਾਲ ਅਕਤੂਬਰ ਦੇ ਅਖ਼ੀਰ ਤੱਕ ਮਨਜ਼ੂਰ ਕੀਤੀ ਗਈ 35,712.73 ਕਰੋੜ ਰੁਪਏ ਦੀ ਸੀਮਾ ਵਧ ਕੇ ਨਵੰਬਰ, 2021 ਦੇ ਅਖ਼ੀਰ ਤੱਕ 42,012.93 ਕਰੋੜ ਰੁਪਏ ਹੋ ਗਈ ਹੈ।
Related News
ਦੇਸ਼ ਦੀ ਰਾਜਧਾਨੀ ''ਚ ਸਿੱਖਾਂ ਦੇ ਬੈਂਕ ਨੂੰ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੇ ਯਤਨਾਂ ਸਦਕਾ ਡੁੱਬਣ ਤੋਂ ਬਚਾਇਆ
