ਟ੍ਰੈਫਿਕ ਸਮੱਸਿਆ ਨਾਲ ਜੂਝ ਰਹੇ ਹਨ ਬਰੇਟਾ ਵਾਸੀ, ਪ੍ਰਸ਼ਾਸਨ ਤੋਂ ਕੀਤੀ ਕਾਰਵਾਈ ਦੀ ਮੰਗ

Monday, Mar 30, 2026 - 08:05 PM (IST)

ਟ੍ਰੈਫਿਕ ਸਮੱਸਿਆ ਨਾਲ ਜੂਝ ਰਹੇ ਹਨ ਬਰੇਟਾ ਵਾਸੀ, ਪ੍ਰਸ਼ਾਸਨ ਤੋਂ ਕੀਤੀ ਕਾਰਵਾਈ ਦੀ ਮੰਗ

ਬਰੇਟਾ, (ਬਾਸਲ): ਸ਼ਹਿਰ ਅੰਦਰ ਸਮੱਸਿਆਵਾਂ ਦੀ ਭਰਮਾਰ ਹੈ ਪਰ ਸ਼ਹਿਰ ਬਰੇਟਾ ਅੰਦਰ ਟ੍ਰੈਫਿਕ ਦੀ ਸਮੱਸਿਆ ਦਿਨ-ਬ-ਦਿਨ ਵਧਦੀ ਹੀ ਜਾ ਰਹੀ ਹੈ । ਜਿਸਨੂੰ ਲੈ ਕੇ ਪ੍ਰਸ਼ਾਸਨ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ। ਸ਼ਹਿਰ ਦੇ ਮੁੱਖ ਬਾਜ਼ਾਰ, ਕੈਂਚੀਆਂ ਚੌਕ,  ਕ੍ਰਿਸ਼ਨਾ ਮੰਦਰ ਚੌਕ ਅਤੇ ਸਟਾਲਾਂ ਵਾਲੀ ਮਾਰਕੀਟ ਵਿੱਚ ਟ੍ਰੈਫਿਕ ਦੀ ਸਮੱਸਿਆ ਸਭ ਤੋਂ ਜਿਆਦਾ ਹੈ ਜਿੱਥੇ ਆਮ ਤੌਰ ’ਤੇ ਜਾਮ ਲੱਗ ਜਾਂਦਾ ਹੈ, ਕਿਉਂਕਿ ਬਹੁਤ ਸਾਰੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬਾਹਰ ਆਪਣੀ ਸਹੂਲਤ ਮੁਤਾਬਕ ਸ਼ੈੱਡ ਅਤੇ ਚੌਂਤਰੇ ਬਣਾਏ ਹੋਏ ਹਨ । 
ਇਸ ਦੇ ਨਾਲ-ਨਾਲ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਸਾਮਾਨ ਅਤੇ ਫਲੈਕਸ ਬੋਰਡ ਰੱਖ ਲਏ ਜਾਂਦੇ ਹਨ ਅਤੇ ਰਹਿੰਦੀ-ਖੂੰਹਦੀ ਘਾਟ ਇੰਨ੍ਹਾਂ ਦੁਕਾਨਾਂ ’ਤੇ ਆਉਣ ਵਾਲੇ ਗਾਹਕ ਦੁਕਾਨਾਂ ਬਾਹਰ ਆਪਣੇ ਵਹੀਕਲ ਖੜ੍ਹੇ ਕਰ ਕੇ ਪੂਰੀ ਕਰ ਦਿੰਦੇ ਹਨ। ਅਜਿਹੇ ’ਚ ਕੋਈ ਵਹੀਕਲ ਦਾ ਲੰਘਣਾ ਤਾਂ ਕੀ ਪੈਦਲ ਲੰਘਣਾ ਵੀ ਬੜਾ ਮੁਸ਼ਕਿਲ ਜਾਪਦਾ ਹੈ। ਜਿਕਰਯੋਗ ਹੈ ਕਿ ਇਨ੍ਹਾਂ ਸੜਕਾਂ ਉੱਪਰ ਸ਼ਹਿਰ ਦਾ ਸਿਵਲ ਹਸਪਤਾਲ ਅਤੇ ਪੁਲਸ ਸਟੇਸ਼ਨ ਵੀ ਹੈ। ਅਜਿਹੀ ਜਾਮ ਵਾਲੀ ਅਵਸਥਾ ’ਚ ਜੇਕਰ ਕਿਤੇ ਕਿਸੇ ਮਰੀਜ਼ ਨੂੰ ਗੰਭੀਰ ਹਾਲਤ ’ਚ ਬਾਹਰ ਲਿਜਾਣਾ ਹੋਵੇ ਤਾਂ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਉਸਦਾ ਕੀ ਹਾਲ ਹੋਵੇਗਾ।
 ਸ਼ਹਿਰ ਵਾਸੀਆਂ ਦੀ ਪ੍ਰਸ਼ਾਸਨ ਕੋਲੋਂ ਪੁਰਜ਼ੋਰ ਮੰਗ ਹੈ ਕਿ ਸ਼ਹਿਰ ਅੰਦਰ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਕੋਈ ਪੁਖਤਾ ਇੰਤਜ਼ਾਮ ਕੀਤੇ ਜਾਣ। ਜਦ ਇਸ ਮਾਮਲੇ ਨੂੰ ਲੈ ਕੇ ਕਾਰਜ ਸਾਧਕ ਅਫਸਰ ਸਿੰਕਦਰ ਸਿੰਘ ਨਾਲ ਰਾਬਤਾ ਕਾਇਮ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਕੁਝ ਦਿਨ ਪਹਿਲਾਂ ਹੀ ਟ੍ਰੈਫਿਕ ਚ ਵਿਕਣ ਪਾਉਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਸਨ ਅਤੇ ਹੁਣ ਫਿਰ ਸ਼ਹਿਰ ਚ ਕੌਂਸਲ ਵੱਲੋਂ ਨਜਾਇਜ਼ ਕਬਜ਼ੇ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shubam Kumar

Content Editor

Related News