ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ ਸਿੰਘ ਵਾਲੀ ਗਲੀ ਦੇ ਲੋਕ
Monday, Jun 30, 2025 - 01:16 AM (IST)

ਬੁਢਲਾਡਾ (ਬਾਂਸਲ) : ਸਥਾਨਕ ਗੰਦੇ ਨਾਲਾ ਰੋਡ ਦੇ ਨਾਲ ਲੱਗਦੀ ਕਰਨੈਲ ਸਿੰਘ ਵਾਲੀ ਗਲੀ ਵਿੱਚ ਸੀਵਰੇਜ ਦੇ ਓਵਰਫਲੋਅ ਕਾਰਨ ਗੰਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਦਾਖਲ ਹੋਣ ਲੱਗਾ ਹੈ ਜਿਸ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹਨ, ਕਿਉਂਕਿ ਵਾਰ-ਵਾਰ ਨਗਰ ਕੌਂਸਲ ਨੂੰ ਜਾਣੂ ਕਰਵਾਉਣ ਦੇ ਬਾਵਜੂਦ ਕੋਈ ਉਨ੍ਹਾਂ ਦੀ ਸੁੱਧ ਨਹੀਂ ਲੈ ਰਿਹਾ।
ਇਸ ਮੌਕੇ ਮੁੱਹਲੇ ਦੀਆਂ ਔਰਤਾਂ ਨੇ ਦੱਸਿਆ ਕਿ ਨਗਰ ਕੌਂਸਲ ਦੇ ਉਚ ਅਧਿਕਾਰੀਆਂ ਨੂੰ ਸੀਵਰੇਜ ਦੇ ਓਵਰਫਲੋਅ ਪਾਣੀ ਦੀ ਸਮੱਸਿਆ ਸਬੰਧੀ ਜਾਣੂ ਕਰਵਾ ਚੁੱਕੇ ਹਨ, ਪ੍ਰੰਤੂ ਉਨ੍ਹਾਂ ਦੀ ਇਹ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ। ਬਦਬੂਦਾਰ ਮਾਹੌਲ ਕਾਰਨ ਬੀਮਾਰੀਆਂ ਫੈਲਣ ਦਾ ਖਦਸਾ ਬਣਿਆ ਹੋਇਆ ਹੈ। ਉਥੇ ਸੀਵਰੇਜ ਬੋਰਡ ਦੇ ਅਧਿਕਾਰੀ ਵੀ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦੇ ਰਹੇ। ਮੁਹੱਲੇ ਦੇ ਲੋਕਾਂ ਨੇ ਫੈਸਲਾ ਕੀਤਾ ਹੈ ਕਿ ਇਸ ਗੰਭੀਰ ਸਮੱਸਿਆ ਵੱਲ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਉਹ ਮਜਬੂਰਨ ਡਿਪਟੀ ਕਮਿਸ਼ਨਰ ਮਾਨਸਾ ਦੇ ਦਫਤਰ ਅੱਗੇ ਧਰਨਾ ਦੇਣ ਲਈ ਮਜਬੂਰ ਹੋਣਗੇ।
ਇਹ ਵੀ ਪੜ੍ਹੋ : ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ ਚਾਰਟ ਹੋਵੇਗਾ ਤਿਆਰ
ਉਨ੍ਹਾਂ ਕਿਹਾ ਕਿ ਸਥਾਨਕ ਪੱਧਰ ਦੇ ਅਧਿਕਾਰੀ ਪਤਾ ਹੋਣ ਦੇ ਬਾਵਜੂਦ ਵੀ ਸਮੱਸਿਆ ਦੇ ਹੱਲ ਲਈ ਗੰਭੀਰ ਨਹੀਂ ਹਨ। ਉਨ੍ਹਾਂ ਕਿਹਾ ਕਿ ਵਿਕਾਸ ਦਾ ਢੰਡੋਰਾ ਪਿੱਟਣ ਵਾਲੀ ਸਰਕਾਰ ਦੇ ਰਾਜ ਵਿੱਚ ਲੋਕ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਹਨ ਅਤੇ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਹਨ। ਉਨ੍ਹਾਂ ਡਿਪਟੀ ਕਮਿਸ਼ਨਰ ਮਾਨਸਾ ਤੋਂ ਮੰਗ ਕੀਤੀ ਕਿ ਉਹ ਖ਼ੁਦ ਇਸ ਮੁਹੱਲੇ ਦਾ ਦੌਰਾ ਕਰਨ ਅਤੇ ਉਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਕੇ ਸਾਨੂੰ ਇਸ ਸਮੱਸਿਆ ਤੋਂ ਨਿਜਾਤ ਦਿਵਾਉਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8